Bhagwant Mann Government took a Big Decision for Pensioners, read the full news
ਪੰਜਾਬ ਨੈੱਟਵਰਕ, ਚੰਡੀਗੜ੍ਹ-
Big Decision for Pensioners- ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸਾਰੇ ਪੈਨਸ਼ਨਰਾਂ ਲਈ ਅਹਿਮ ਫੈਸਲਾ ਲੈਂਦਿਆਂ ਹੋਇਆ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਕਰਨ ਦੇ ਨਾਲ-ਨਾਲ ਤਿੰਨ ਮਾਧਿਅਮਾਂ ਰਾਹੀਂ ਸ਼ਿਕਾਇਤਾਂ ਦਰਜ ਕਰਵਾਉਣ ਦੀ ਸਹੂਲਤ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਬਕਾਇਦਾ ਤੌਰ ਤੇ ਸਰਕਾਰ ਵੱਲੋਂ ਇਕ ਪਬਲਿਕ ਨੋਟਿਸ ਜਾਰੀ ਕੀਤਾ ਗਿਆ ਹੈ।
ਜਿਸ ਵਿਚ ਲਿਖਿਆ ਗਿਆ ਹੈ ਕਿ, ਪੰਜਾਬ ਸਰਕਾਰ ਦੇ ਸਾਰੇ ਪੈਨਸ਼ਨਰ (ਜੋ ਕਿ ਪੰਜਾਬ ਸਰਕਾਰ ਦੇ ਕਿਸੇ ਵਿਭਾਗ ਤੋਂ ਰਿਟਾਇਰ ਹੋਏ ਹਨ) ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਪੰਜਾਬ ਸਰਕਾਰ ਵੱਲੋਂ ਪੈਨਸ਼ਨ ਅਤੇ ਪੈਨਸ਼ਨਰਾਂ ਦੀ ਭਲਾਈ ਵਿਭਾਗ ਵਿਖੇ ਪੈਨਸ਼ਨਰਾਂ ਦੀਆਂ ਪੈਨਸ਼ਨ ਅਤੇ ਹੋਰ ਪੈਨਸ਼ਨਰੀ ਲਾਭਾਂ ਸਬੰਧੀ ਸ਼ਿਕਾਇਤਾਂ ਦੇ ਲਈ ਟੋਲ ਫਰੀ ਨੰਬਰ 1800 180 2118, ਵਟਸਐਪ ਨੰਬਰ 7589002149 (Whatsapp Only) ਅਤੇ ਈਮੇਲ ਆਈਡੀ pension.helpdesks.punjab.gov.in ਜਾਰੀ ਕੀਤੀ ਗਈ ਹੈ।
ਪਬਲਿਕ ਨੋਟਿਸ ਅੱਗੇ ਲਿਖਿਆ ਗਿਆ ਹੈ ਕਿ, ਜੇਕਰ ਆਪ ਨੂੰ (ਪੈਨਸ਼ਨਰਾਂ) ਪੈਨਸ਼ਨ ਅਤੇ ਪੈਨਸ਼ਨਰੀ ਲਾਭਾਂ ਸਬੰਧੀ ਕੋਈ ਵੀ ਸਮੱਸਿਆ ਹੈ ਤਾਂ ਆਪਣੀਆਂ ਪ੍ਰਤੀ ਬੇਨਤੀਆਂ ਸ਼ਿਕਾਇਤਾਂ ਕਿਸੇ ਵੀ ਕੰਮ-ਕਾਜ ਵਾਲੇ ਦਿਨ ਸਵੇਰੇ 9.00 ਤੋਂ ਸ਼ਾਮ 5:00 ਵਜੇ ਤੱਕ ਆਪਣੇ ਪੂਰੇ ਵੇਰਵੇ ਸਹਿਤ ਹੇਠ ਲਿਖੇ ਟੋਲ ਫਰੀ ਨੰਬਰ, ਵਟਸਐਪ ਨੰਬਰ ਅਤੇ ਈਮੇਲ ‘ਤੇ ਦਰਜ ਕਰਵਾ ਸਕਦੇ ਹੋ।
ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ।
Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.
Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com
(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)