Join WhatsApp

Join Now

ਭਗਵੰਤ ਮਾਨ ਸਰਕਾਰ ਦੀ ਖੁੱਲ੍ਹੀ ਪੋਲ; ਦਾਅਵਿਆਂ ਦੇ ਉਲਟ ਬਿਜਲੀ ਕੱਟਾਂ ਤੋਂ ਪਰੇਸ਼ਾਨ ਪੰਜਾਬ! ਝੋਨੇ ਦੇ ਸੀਜ਼ਨ ਲਈ ਵੀ ਨਹੀਂ ਮਿਲ ਰਹੀ ਬਿਜਲੀ

On: June 29, 2026 7:04 PM

 

ਭਗਵੰਤ ਮਾਨ ਸਰਕਾਰ ਦੀ ਖੁੱਲ੍ਹੀ ਪੋਲ; ਦਾਅਵਿਆਂ ਦੇ ਉਲਟ ਬਿਜਲੀ ਕੱਟਾਂ ਤੋਂ ਪਰੇਸ਼ਾਨ ਪੰਜਾਬ! ਝੋਨੇ ਦੇ ਸੀਜ਼ਨ ਲਈ ਵੀ ਨਹੀਂ ਮਿਲ ਰਹੀ ਬਿਜਲੀ

ਪ੍ਰਮੋਦ ਭਾਰਤੀ

ਲੁਧਿਆਣਾ, 29 ਜੂਨ 2026

ਪੰਜਾਬ ਇਸ ਵੇਲੇ ਅਜਿਹੇ ਹਾਲਾਤਾਂ ਵਿਚੋਂ ਲੰਘ ਰਿਹਾ ਹੈ, ਜਿਸ ਬਾਰੇ ਸ਼ਾਇਦ ਹੀ ਕਿਸੇ ਨੇ ਸੋਚਿਆ ਤੱਕ ਨਾ ਹੋਵੇ। ਭਾਰੀ ਗਰਮੀ ਅਤੇ ਹੁੰਮਸ ਤੋਂ ਪ੍ਰੇਸ਼ਾਨ ਪੰਜਾਬ ਵਾਸੀਆਂ ਨੂੰ ਬਿਜਲੀ ਕੱਟਾਂ ਨੇ ਦੁਖੀ ਕੀਤਾ ਹੋਇਆ ਹੈ। ਏਨਾਂ ਬਿਜਲੀ ਕੱਟਾਂ ਨੇ ਭਗਵੰਤ ਮਾਨ ਸਰਕਾਰ ਦੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ।

ਲੁਧਿਆਣਾ ਸ਼ਹਿਰੀ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਨੇ ਇੰਡਸਟਰੀ ਉੱਪਰ ਲਗਾਤਾਰ ਲੱਗ ਰਹੇ ਬਿਜਲੀ ਦੇ ਭਾਰੀ ਕੱਟਾਂ ਕਾਰਨ ਵੱਡੇ ਪੱਧਰ ਤੇ ਹੋਰ ਇਹ ਆਰਥਿਕ ਨੁਕਸਾਨ ਨੂੰ ਲੈ ਕੇ ਪੰਜਾਬ ਸਰਕਾਰ ਦੀ ਜੋਰਦਾਰ ਨਿੰਦਾ ਕੀਤੀ ਹੈ।

ਬਿਆਨ ਜਾਰੀ ਕਰਦਿਆਂ ਕਾਂਗਰਸੀ ਆਗੂ ਨੇ ਕਿਹਾ ਕਿ ਸਰਕਾਰ ਵੱਲੋਂ ਵਧਾ ਚੜਾ ਕੇ ਕੀਤੇ ਜਾ ਰਹੇ ਵੱਡੇ-ਵੱਡੇ ਦਾਅਵਿਆਂ ਦੇ ਉਲਟ ਜਮੀਨੀ ਹਕੀਕਤ ਇਹ ਹੈ ਕਿ ਨਾ ਸਿਰਫ ਇੰਡਸਟਰੀ ਨੂੰ ਲੋੜੀਂਦੀ ਬਿਜਲੀ ਦੀ ਸਪਲਾਈ ਮਿਲ ਰਹੀ ਹੈ। ਬਲਕਿ ਝੋਨੇ ਦੇ ਸੀਜਨ ਵਿੱਚ ਏਪੀ ਫੀਡਰਾਂ ਨੂੰ ਵੀ ਲੋੜੀਂਦੀ ਸਪਲਾਈ ਨਹੀਂ ਮਿਲ ਰਹੀ। ਬਿਜਲੀ ਦੇ ਮਾੜੇ ਹਾਲਾਤਾਂ ਕਾਰਨ ਨਾ ਸਿਰਫ ਇੰਡਸਟਰੀ ਪਰੇਸ਼ਾਨ ਹੈ, ਬਲਕਿ ਕਿਸਾਨ ਵੀ ਧਰਨੇ ਪ੍ਰਦਰਸ਼ਨ ਕਰਨ ਲਈ ਮਜਬੂਰ ਹੋ ਚੁੱਕੇ ਹਨ।

ਉਹਨਾਂ ਨੇ ਖੁਲਾਸਾ ਕੀਤਾ ਕਿ ਪੀਐਸਪੀਸੀਐਲ ਵਿੱਚ ਡਾਇਰੈਕਟਰ ਜਨਰੇਸ਼ਨ ਦੀ ਨਿਯੁਕਤੀ ਵੀ ਕੁਝ ਮਹੀਨੇ ਪਹਿਲਾਂ ਹੋਈ ਹੈ, ਜਿਸਦਾ ਕੰਮ ਬਿਜਲੀ ਨੂੰ ਖਰੀਦਣਾ ਹੁੰਦਾ ਹੈ। ਲੇਕਿਨ ਇੱਥੇ ਵੀ ਪੀਐਸਪੀਸੀਐਲ ਦੀ ਅਸਫਲਤਾ ਸਾਫ ਨਜ਼ਰ ਆਉਂਦੀ ਹੈ ਕਿ ਸ਼ਨੀਵਾਰ ਦੀ ਰਾਤ ਅਤੇ ਵੀਰਵਾਰ ਦੀ ਰਾਤ ਨੂੰ ਇੰਡਸਟਰੀ ਉੱਪਰ ਪਾਵਰ ਕੱਟ ਲਗਾਇਆ ਗਿਆ ਹੈ। ਉਹਨਾਂ ਦੱਸਿਆ ਕਿ ਪਾਵਰ ਕੰਮ ਦੀ ਇੰਜੀਨੀਅਰਿੰਗ ਜਥੇਬੰਦੀ ਬੀਤੇ ਲੰਬੇ ਸਮੇਂ ਤੋਂ ਥਰਮਲ ਪਲਾਂਟ ਦੀ ਗੱਲ ਕਰ ਰਹੀ ਹੈ, ਲੇਕਿਨ ਹੱਲ ਤੱਕ ਸਰਕਾਰ ਵੱਲੋਂ ਕਦਮ ਨਹੀਂ ਚੁੱਕਿਆ ਗਿਆ।

ਕਾਂਗਰਸੀ ਆਗੂ ਨੇ ਜ਼ੋਰ ਦਿੰਦਿਆਂ ਕਿਹਾ ਕਿ ਐਮਐਸਐਮਈ ਇੰਡਸਟਰੀ ਉੱਪਰ ਲਗਾਤਾਰ ਲੱਗ ਰਹੇ ਬਿਜਲੀ ਦੇ ਵੱਡੇ ਵੱਡੇ ਕੱਟਾਂ ਨੇ ਸੂਬੇ ਦੀ ਆਰਥਿਕ ਹਾਲਤ ਨੂੰ ਹੋਰ ਮਾੜੇ ਹਾਲਾਤਾਂ ਵਿੱਚ ਪਹੁੰਚਾਂ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਇੰਡਸਟਰੀ ਪੰਜਾਬ ਦੀ ਅਰਥ ਵਿਵਸਥਾ ਦੀ ਰੀੜ੍ਹ ਦੀ ਹੱਡੀ ਹੈ ਅਤੇ ਬਿਜਲੀ ਇਸ ਲਈ ਇਕ ਖੁਰਾਕ ਦੀ ਕੰਮ ਕਰਦੀ ਹੈ। ਜੇਕਰ ਅਜਿਹੇ ਹਾਲਾਤ ਬਣੇ ਰਹੇ ਤਾਂ ਸੂਬੇ ਅੰਦਰ ਨੌਕਰੀਆਂ, ਵਿਕਾਸ ਅਤੇ ਉਤਪਾਦਕਤਾ ਉੱਪਰ ਲੰਬੇ ਸਮੇਂ ਤੱਕ ਦਾ ਮਾੜਾ ਅਸਰ ਪੈ ਸਕਦਾ ਹੈ।

 

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment