ਵੱਡੀ ਖ਼ਬਰ: ਭਗਵੰਤ ਮਾਨ ਸਰਕਾਰ ਦਾ ਵੱਡਾ ਫ਼ੈਸਲਾ, 8 ਘੰਟੇ ਦੀ ਦਿਹਾੜੀ ਵਧਾ ਕੇ ਕੀਤੀ ਇੰਨੇ ਘੰਟੇ, ਪੜ੍ਹੋ ਨੋਟੀਫਿਕੇਸ਼ਨ

6978

 

ਪੰਜਾਬ ਨੈੱਟਵਰਕ, ਚੰਡੀਗੜ੍ਹ-

Bhagwant Mann govt big decision, increase the daily wage to 8 hours, so many hours- ਭਗਵੰਤ ਮਾਨ ਸਰਕਾਰ ਦੇ ਵੱਲੋਂ ਲੋਕ ਮਾਰੂ ਫ਼ੈਸਲਾ ਲੈਂਦੇ ਹੋਏ ਦਿਹਾੜੀ ਕੰਮ ਦਾ ਸਮਾਂ ਵਧਾ ਦਿੱਤਾ ਹੈ। 20 ਸਤੰਬਰ 2023 ਨੂੰ ਜਾਰੀ ਹੋਏ ਨੋਟੀਫਿਕੇਸ਼ਨ ਅਨੁਸਾਰ ਹੁਣ 8 ਘੰਟੇ ਦੀ ਕੰਮ ਦਿਹਾੜੀ ਦਾ ਸਮਾਂ ਵਧਾ ਕੇ 12 ਘੰਟੇ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- Holiday Alert: ਪੰਜਾਬ ਦੇ ਇਸ ਜ਼ਿਲ੍ਹੇ ‘ਚ 28 ਸਤੰਬਰ ਦੀ ਛੁੱਟੀ ਦਾ ਐਲਾਨ, DC ਵੱਲੋਂ ਹੁਕਮ ਜਾਰੀ

ਭਗਵੰਤ ਮਾਨ ਸਰਕਾਰ (Bhagwant Mann) ਦੇ ਇਸ ਫ਼ੈਸਲੇ ਦਾ ਆਮ ਲੋਕਾਂ ਤੋਂ ਇਲਾਵਾ ਮੁਲਾਜ਼ਮਾਂ ਤੇ ਮਜ਼ਦੂਰਾਂ ਵਲੋਂ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ।

ਠੇਕਾ ਮੁਲਾਜ਼ਮ ਆਗੂ ਵਰਿੰਦਰ ਸਿੰਘ ਮੋਮੀ, ਬਲਿਹਾਰ ਸਿੰਘ ਕਟਾਰੀਆ ਤੋਂ ਇਲਾਵਾ ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂ, ਪਵਨਦੀਪ ਸਿੰਘ, ਸਿਮਰਨਦੀਪ ਸਿੰਘ ਨੀਲੋਂ, ਸ਼ੇਰ ਸਿੰਘ ਖੰਨਾ, ਜਸਪ੍ਰੀਤ ਸਿੰਘ ਗਗਨ ਅਤੇ ਸੁਰਿੰਦਰ ਕੁਮਾਰ ਨੇ ਦੱਸਿਆ ਕਿ, ਪੰਜਾਬ ਸਰਕਾਰ (Bhagwant Mann) ਦਾ ਇਹ ਹਮਲਾ ਕੋਈ ਸਾਧਾਰਨ ਹਮਲਾ ਨਹੀਂ ਹੈ।

ਉਨ੍ਹਾਂ ਕਿਹਾ ਕਿ, ਸਾਡੇ ਮਹਾਨ ਸ਼ਹੀਦਾਂ ਵੱਲੋਂ ਲੰਬੇ-ਸਿਰੜੀ ਅਤੇ ਜਾਨ ਹੂਲਵੇਂ ਘੋਲਾਂ ਰਾਹੀਂ ਬੰਧੂਆ ਮਜ਼ਦੂਰੀ ਤੋਂ ਮੁਕਤੀ ਪਾਉਣ ਲਈ ਜੱਦੋ-ਜਹਿਦ ਕਰਕੇ 8 ਘੰਟੇ ਸਮਾਂ-ਬੱਧ ਕੰਮ ਦਿਹਾੜੀ ਦੀ ਪ੍ਰਾਪਤੀ ਕੀਤੀ ਸੀ।

ਪਰ ਅੱਜ ਕੇਂਦਰ ਅਤੇ ਸੂਬਾ ਸਰਕਾਰ ਕਾਰਪੋਰੇਟ ਹਿੱਤਾਂ ਦੀ ਪੂਰਤੀ ਲਈ ਇਸ ਪ੍ਰਾਪਤੀ ਨੂੰ ਖੋਹਕੇ ਮਜ਼ਦੂਰਾਂ-ਮੁਲਾਜ਼ਮਾਂ ਦੀ ਜਿੰਦਗੀ ਨੂੰ ਮੁੜ ਬੰਧੂਆ ਮਜ਼ਦੂਰੀ ਵਿੱਚ ਤਬਦੀਲ ਕਰਨ ਦੇ ਰਸਤੇ ਤੇ ਤੁਰ ਪਈ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)