Join WhatsApp

Join Now

ਭਗਵੰਤ ਮਾਨ ਸਰਕਾਰ ਹਰ ਚੋਰ-ਮੋਰੀ ਨੂੰ ਬੰਦ ਕਰਨ ‘ਚ ਰੁੱਝੀ- ਹਰਪਾਲ ਚੀਮਾ

On: September 14, 2026 6:30 PM

 

ਭਗਵੰਤ ਮਾਨ ਸਰਕਾਰ ਹਰ ਚੋਰ-ਮੋਰੀ ਨੂੰ ਬੰਦ ਕਰਨ ‘ਚ ਰੁੱਝੀ- ਹਰਪਾਲ ਚੀਮਾ

ਚੰਡੀਗੜ੍ਹ, 14 ਸਤੰਬਰ 2026: ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ “ਵਿਆਪਕ ਇਨਫੋਰਸਮੈਂਟ ਮੁਹਿੰਮ” ਨੂੰ ਉਨ੍ਹਾਂ ਲੋਕਾਂ ਲਈ ਇੱਕ ਚੇਤਾਵਨੀ ਦੱਸਿਆ, ਜੋ ਸੋਚਦੇ ਹਨ ਕਿ ਉਹ ਹੇਰਾਫੇਰੀ ਕਰਕੇ ਬਚ ਸਕਦੇ ਹਨ।” ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਹਰ ਚੋਰ-ਮੋਰੀ ਨੂੰ ਬੰਦ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਦ੍ਰਿੜ ਹੈ ਕਿ ਟੈਕਸ ਦੀ ਪਾਲਣਾ ਕਰਨਾ ਰੋਜ਼ਮੱਰਾ ਦਾ ਨਿਯਮ ਬਣੇ, ਨਾ ਕਿ ਕੋਈ ਚੋਣ। ਮੰਤਰੀ ਨੇ ਕਿਹਾ, “ਅਸੀਂ ਇੱਕ ਸਪੱਸ਼ਟ ਲੀਕ ਖਿੱਚ ਦਿੱਤੀ ਹੈ, ਜੋ ਲੋਕ ਬਿਨਾਂ ਦਸਤਾਵੇਜ਼ਾਂ ਵਾਲੇ ਸਾਮਾਨ ਨੂੰ ਢੋਣ ਦੀ ਕੋਸ਼ਿਸ਼ ਕਰਨਗੇ, ਉਹ ਜਲਦੀ ਹੀ ਕਾਨੂੰਨ ਦੀ ਗ੍ਰਿਫ਼ਤ ਵਿੱਚ ਹੋਣਗੇ।”

ਇਸ ਇਨਫੋਰਸਮੈਂਟ ਮੁਹਿੰਮ ਦੇ ਵੇਰਵਿਆਂ ਦਾ ਖੁਲਾਸਾ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ, “ਵੱਡੀ ਗਿਣਤੀ ਵਿੱਚ ਵਾਹਨ ਸਹੀ ਬਿੱਲਾਂ ਅਤੇ ਨਿਰਧਾਰਤ ਦਸਤਾਵੇਜ਼ਾਂ ਤੋਂ ਬਿਨਾਂ ਪਾਏ ਗਏ, ਜੋ ਕਿ ਜੀਐਸਟੀ ਕਾਨੂੰਨ ਦੀ ਸਪੱਸ਼ਟ ਉਲੰਘਣਾ ਹੈ। ਇਹ ਕਰਵਾਈ ਸਪੱਸ਼ਟ ਸੰਕੇਤ ਹੈ ਕਿ ਪੰਜਾਬ ਟੈਕਸ ਚੋਰਾਂ ਨੂੰ ਸੂਬੇ ਦੇ ਮਾਲੀਏ ਨੂੰ ਖੋਰਾ ਲਾਉਣ ਦੀ ਇਜਾਜ਼ਤ ਨਹੀਂ ਦੇਵੇਗਾ। ਕਰਾਂ ਦਾ ਹਰ ਰੁਪਿਆ ਸਰਕਾਰੀ ਖਜ਼ਾਨੇ ਵਿੱਚ ਪਹੁੰਚਣਾ ਚਾਹੀਦਾ ਹੈ, ਕਿਉਂਕਿ ਇਹ ਸੂਬੇ ਦੇ ਵਿਕਾਸ ਦੀ ਜੀਵਨ-ਰੇਖਾ ਹੈ।”

ਵਿੱਤ ਮੰਤਰੀ ਨੇ ਅੱਗੇ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਬਤ ਕੀਤੀਆਂ ਗਈਆਂ ਖੇਪਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ, ਜਿਸ ਦੇ ਇੱਕ ਹਫ਼ਤੇ ਦੇ ਅੰਦਰ ਮੁਕੰਮਲ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ, “ਜਾਂਚ ਮੁਕੰਮਲ ਹੋਣ ਤੋਂ ਬਾਅਦ, ਬਣਦੇ ਟੈਕਸ ਅਤੇ ਕਾਨੂੰਨੀ ਬਕਾਏ ਦੀ ਗਣਨਾ ਅਤੇ ਵਸੂਲੀ ਸਮੇਤ ਢੁਕਵੀਂ ਕਾਰਵਾਈ ਕੀਤੀ ਜਾਵੇਗੀ। ਅਸੀਂ ਇਹ ਯਕੀਨੀ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡਾਂਗੇ ਕਿ ਉਲੰਘਣਾ ਕਰਨ ਵਾਲਿਆਂ ਨੂੰ ਉਨ੍ਹਾਂ ਦੇ ਕੀਤੇ ਦਾ ਖਮਿਆਜ਼ਾ ਭੁਗਤਣਾ ਪਵੇ।”

ਇਸ ਗੱਲ ‘ਤੇ ਜ਼ੋਰ ਦਿੰਦਿਆਂ ਕਿ ਇਹ ਕਾਰਵਾਈ ਪੰਜਾਬ ਭਰ ਵਿੱਚ ਟੈਕਸ ਦੀ ਪਾਲਣਾ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਦਸਤਾਵੇਜ਼ਾਂ ਵਾਲੇ ਸਾਮਾਨ ਦੀ ਆਵਾਜਾਈ ਨੂੰ ਰੋਕਣ ਲਈ ਵਿਭਾਗ ਦੇ ਚੱਲ ਰਹੇ ਯਤਨਾਂ ਦਾ ਹਿੱਸਾ ਹੈ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਹ ਕੋਈ ਇੱਕ ਵਾਰ ਦੀ ਕਾਰਵਾਈ ਨਹੀਂ ਹੈ। ਵਪਾਰਕ ਗਤੀਵਿਧੀਆਂ ਵਿੱਚ ਅਨੁਸ਼ਾਸਨ ਪੈਦਾ ਕਰਨ ਲਈ ਇਹ ਇੱਕ ਨਿਰੰਤਰ ਮੁਹਿੰਮ ਹੈ। ਸਰਕਾਰ ਦਾ ਸੰਦੇਸ਼ ਉੱਚਾ ਅਤੇ ਸਪੱਸ਼ਟ ਹੈ, ਨਿਯਮਾਂ ਅਨੁਸਾਰ ਚੱਲੋ ਜਾਂ ਫਿਰ ਖਮਿਆਜ਼ਾ ਭੁਗਤਣ ਲਈ ਤਿਆਰ ਰਹੋ।”

 

More

ਵੱਡੀ ਖ਼ਬਰ: ਪੰਜਾਬ ਵਿਜੀਲੈਂਸ ਵੱਲੋਂ BDPO ਦਾ ਸੁਪਰਵਾਈਜ਼ਰ 10000 ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ

PCS ਭਰਤੀ ਮਾਮਲੇ ’ਤੇ ਹਾਈਕੋਰਟ ਦੇ ਫ਼ੈਸਲੇ ਮਗਰੋਂ ਪੰਜਾਬ ਸਰਕਾਰ ਦਾ ਵੱਡਾ ਬਿਆਨ; ਕਿਹਾ- ਅਦਾਲਤ ਦੀ ਪ੍ਰਕਿਰਿਆ ਦਾ ਪੂਰਾ ਸਤਿਕਾਰ

ਸਿੱਖਿਆ ਵਿਭਾਗ ਦੇ ਫ਼ੈਸਲੇ ਖ਼ਿਲਾਫ਼ ਸੜਕਾਂ ‘ਤੇ ਉੱਤਰੇ ਅਧਿਆਪਕ; 253 ਮਾਸਟਰ ਕਾਡਰ ਅਧਿਆਪਕਾਂ ਨੇ ‘ਟਰਮੀਨੇਸ਼ਨ ਨੋਟਿਸ’ ਵਾਪਸ ਲੈਣ ਦੀ ਕੀਤੀ ਮੰਗ

ਬਾਦਲਾਂ ਦੇ ਰਾਜ ‘ਚ ਬਣਿਆ ‘‘ਬੰਬ ਪਰੂਫ਼’ ਵਾਲਾ ਪੁਲ’ ਵਿਚਾਲੋਂ ਟੁੱਟਿਆ! AAP ਨੇ NHAI ‘ਤੇ ਵੀ ਚੁੱਕੇ ਸਵਾਲ

ਭਾਖੜਾ ਪੁਲ ਟੁੱਟਣ ਪਿੱਛੋਂ ਜਾਗੀ ਭਗਵੰਤ ਮਾਨ ਸਰਕਾਰ; ਕੇਂਦਰ ਨੂੰ ਪੰਜਾਬ ਦੇ ਸਾਰੇ ਕੌਮੀ ਮਾਰਗਾਂ ਦੇ ਪੁਲਾਂ ਦਾ ਵਿਆਪਕ ਸੁਰੱਖਿਆ ਆਡਿਟ ਕਰਵਾਉਣ ਦੀ ਕੀਤੀ ਅਪੀਲ

Punjab Politics: ਪੰਜਾਬ ਕਾਂਗਰਸ ਨੂੰ ਵੱਡਾ ਝਟਕਾ! ਸਾਬਕਾ ਵਿਧਾਇਕ ਭਾਜਪਾ ‘ਚ ਸ਼ਾਮਲ

Leave a Comment