ਪੰਜਾਬ-ਹਰਿਆਣਾ ਹਾਈਕੋਰਟ ਦਾ Bhagwant Mann ਸਰਕਾਰ ਨੂੰ ਹੁਕਮ, ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਬਾਰੇ 10 ਦਿਨਾਂ ‘ਚ ਲਓ ਫ਼ੈਸਲਾ

4654

 

Bhagwant Mann of PH High Court orders the government to take a decision in 10 days regarding regularization of contract employees.

ਚੰਡੀਗੜ੍ਹ-

Bhagwant Mann – ਪੰਜਾਬ-ਹਰਿਆਣਾ ਹਾਈਕੋਰਟ ਨੇ 2006 ਤੋਂ ਠੇਕੇ ‘ਤੇ ਕੰਮ ਕਰ ਰਹੇ 1186 ਫਾਰਮਾਸਿਸਟਾਂ ਨੂੰ ਰੈਗੂਲਰ ਕਰਨ ਸਬੰਧੀ ਪੰਜਾਬ ਸਰਕਾਰ ਨੂੰ 10 ਦਿਨਾਂ ਦੇ ਅੰਦਰ ਆਪਣਾ ਫੈਸਲਾ ਲੈ ਕੇ ਸੂਚਿਤ ਕਰਨ ਦੇ ਹੁਕਮ ਦਿੱਤੇ ਹਨ।

ਜਾਣਕਾਰੀ ਮੁਤਾਬਿਕ, ਹਾਈਕੋਰਟ ਨੇ ਸੱਤ ਸਾਲਾਂ ਤੋਂ ਲਟਕ ਰਹੀ ਇਸ ਪਟੀਸ਼ਨ ‘ਤੇ ਸੁਣਵਾਈ ਦੌਰਾਨ ਫਾਰਮਾਸਿਸਟਾਂ ਸਬੰਧੀ ਹੁਣ ਤੱਕ ਕੀਤੀਆਂ ਗਈਆਂ ਕੋਸ਼ਿਸ਼ਾਂ ਦਾ ਵੇਰਵਾ ਵੀ ਪੇਸ਼ ਕਰਨ ਦੇ ਹੁਕਮ ਦਿੱਤੇ ਹਨ|

ਇਸ ਮਾਮਲੇ ‘ਚ 200 ਤੋਂ ਵੱਧ ਫਾਰਮਾਸਿਸਟਾਂ ਦੀ ਤਰਫੋਂ ਪਟੀਸ਼ਨ ਦਾਇਰ ਕਰਦੇ ਹੋਏ ਹਾਈਕੋਰਟ ਨੂੰ ਦੱਸਿਆ ਗਿਆ ਕਿ ਉਹ 2006 ਤੋਂ ਠੇਕੇ ‘ਤੇ ਕੰਮ ਕਰ ਰਹੇ ਹਨ ਪਰ ਉਨ੍ਹਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦਾ ਕੋਈ ਫੈਸਲਾ ਨਹੀਂ ਲਿਆ ਗਿਆ।

ਇਹ ਪਟੀਸ਼ਨ 2016 ਵਿੱਚ ਦਾਇਰ ਕੀਤੀ ਗਈ ਸੀ ਅਤੇ ਉਦੋਂ ਤੋਂ ਸਰਕਾਰ ਹਰ ਤਰੀਕ ‘ਤੇ ਕਹਿੰਦੀ ਹੈ ਕਿ ਪਟੀਸ਼ਨਰਾਂ ਨੂੰ ਰੈਗੂਲਰ ਕਰਨ ਦਾ ਮਾਮਲਾ ਵਿਚਾਰ ਅਧੀਨ ਹੈ।

ਅਜੇ ਤੱਕ ਇਸ ਮਾਮਲੇ ਵਿੱਚ ਸਰਕਾਰ ਵੱਲੋਂ ਕੋਈ ਠੋਸ ਜਵਾਬ ਨਹੀਂ ਦਿੱਤਾ ਗਿਆ ਹੈ। ਪਟੀਸ਼ਨਰ ਨੇ ਹਾਈਕੋਰਟ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਨੂੰ ਹੁਕਮ ਦੇਵੇ ਕਿ ਉਹ ਨਿਸ਼ਚਿਤ ਸਮੇਂ ਅੰਦਰ ਪਟੀਸ਼ਨਰਾਂ ਨੂੰ ਰੈਗੂਲਰ ਕਰਨ ਬਾਰੇ ਫੈਸਲਾ ਲਵੇ।

ਜਦੋਂ ਪੰਜਾਬ ਸਰਕਾਰ ਨੇ ਇਸ ਮਾਮਲੇ ਵਿੱਚ ਹਾਈਕੋਰਟ ਤੋਂ ਮੁੜ ਸਮਾਂ ਮੰਗਿਆ ਤਾਂ ਹਾਈਕੋਰਟ ਨੇ ਆਖਰੀ ਮੌਕਾ ਦਿੰਦਿਆਂ ਸੁਣਵਾਈ ਮੁਲਤਵੀ ਕਰ ਦਿੱਤੀ। ਹਾਈਕੋਰਟ ਨੇ ਹੁਣ ਅਗਲੀ ਸੁਣਵਾਈ ‘ਚ ਇਹ ਦੱਸਣ ਦੇ ਹੁਕਮ ਦਿੱਤੇ ਹਨ ਕਿ ਪਟੀਸ਼ਨਰਾਂ ਨੂੰ ਘੱਟੋ-ਘੱਟ ਉਜਰਤ ਦਿੱਤੀ ਜਾ ਰਹੀ ਹੈ ਜਾਂ ਨਹੀਂ। AU

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)