Join WhatsApp

Join Now

ਭਗਵੰਤ ਮਾਨ ਦਾ ਡੇਰਾ ਬਿਆਸ ਮੁਖੀ ‘ਤੇ ਵੱਡਾ ਸ਼ਬਦੀ ਹਮਲਾ! ਨਾਮ ਲਏ ਬਗੈਰ ਦਿੱਤਾ ਵਿਵਾਦਤ ਬਿਆਨ

On: ਫਰਵਰੀ 3, 2026 10:14 ਪੂਃ ਦੁਃ

 

CM ਮਾਨ ਦਾ ਡੇਰਾ ਬਿਆਸ ਮੁਖੀ ‘ਤੇ ਵੱਡਾ ਸ਼ਬਦੀ ਹਮਲਾ! ਨਾਮ ਲਏ ਬਗੈਰ ਦਿੱਤਾ ਵਿਵਾਦਤ ਬਿਆਨ

ਚੰਡੀਗੜ੍ਹ, 3 ਫਰਵਰੀ 2026 –

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਉੱਤੇ ਤਿੱਖਾ ਸ਼ਬਦੀ ਹਮਲਾ ਬੋਲਿਆ ਹੈ। ਸੀਐਮ ਮਾਨ ਨੇ ਡੇਰਾ ਬਿਆਸ ਮੁਖੀ ਦਾ ਨਾਮ ਲਏ ਬਗੈਰ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕਰਦਿਆਂ ਹੋਇਆਂ ਲਿਖਿਆ ਕਿ “ਕੱਲ੍ਹ ਬਣ ਜਾਣ, ਭਾਵੇਂ ਅੱਜ ਬਣ ਜਾਣ, ਅਦਾਲਤਾਂ ਦਾ ਉੱਥੇ ਰੱਬ ਰਾਖਾ, ਜਿੱਥੇ ਮੁਲਾਕਾਤੀ ਹੀ ਜੱਜ ਬਣ ਜਾਣ”।

ਦਰਅਸਲ, ਬੀਤੇ ਕੱਲ੍ਹ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਦੇ ਵੱਲੋਂ ਨਾਭਾ ਜੇਲ੍ਹ ਅੰਦਰ ਬੰਦ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਦੇ ਨਾਲ ਮੁਲਾਕਾਤ ਕੀਤੀ ਗਈ ਸੀ। ਡੇਰਾ ਬਿਆਸ ਮੁਖੀ ਨੇ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਜੀਠੀਆ ਉੱਤੇ ਦਰਜ ਕੀਤੇ ਗਏ ਕੇਸ ਨੂੰ ਜਿੱਥੇ ਗਲਤ ਦੱਸਿਆ ਸੀ, ਉੱਥੇ ਹੀ ਕਿਹਾ ਸੀ ਕਿ ਮਜੀਠੀਆ ਨਿਰਦੋਸ਼ ਹੈ, ਹਾਲਾਂਕਿ ਉਹਨਾਂ ਨੇ ਕਿਹਾ ਕਿ ਉਹ ਏਜੰਸੀਆਂ ਜਾਂ ਫਿਰ ਸਰਕਾਰ ਦੇ ਕੰਮ ਬਾਰੇ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੇ।

ਇੱਥੇ ਦੱਸਣਾ ਬਣਦਾ ਹੈ ਕਿ ਡੇਰਾ ਬਿਆਸ ਮੁਖੀ ਦੇ ਬਿਆਨ ਦਾ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਦੇ ਕਈ ਮੰਤਰੀਆਂ ਦੇ ਵੱਲੋਂ ਵਿਰੋਧ ਕੀਤਾ ਗਿਆ। ਆਮ ਆਦਮੀ ਪਾਰਟੀ ਨੇ ਬਿਆਨ ਜਾਰੀ ਕਰਦਿਆਂ ਹੋਇਆਂ ਇਥੋਂ ਤੱਕ ਕਹਿ ਦਿੱਤਾ ਕਿ ਡੇਰਾ ਬਿਆਸ ਮੁਖੀ ਨੂੰ ਅਜਿਹੇ ਬਿਆਨ ਨਹੀਂ ਦੇਣੇ ਚਾਹੀਦੇ।

ਭਾਵੇਂ ਕਿ ਡੇਰਾ ਬਿਆਸ ਮੁਖੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮਜੀਠੀਆ ਦੇ ਨਾਲ ਰਿਸ਼ਤੇਦਾਰੀ ਅਤੇ ਦੋਸਤੀ ਦੱਸਿਆ ਸੀ, ਪਰ ਦੂਜੇ ਪਾਸੇ ਵਿਰੋਧੀਆਂ ਦੇ ਵੱਲੋਂ ਇਸ ਨੂੰ ਗਲਤ ਕਰਾਰ ਦਿੱਤਾ ਗਿਆ। ਖੈਰ, ਡੇਰਾ ਬਿਆਸ ਮੁਖੀ ਦੀ ਮੁਲਾਕਾਤ ਤੋਂ ਬਾਅਦ ਕੁੱਝ ਮਿੰਟ ਬਾਅਦ ਹੀ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਜਮਾਨਤ ਵੀ ਮਿਲ ਗਈ।

 

More

ED ਦੇ ਐਕਸ਼ਨ ‘ਤੇ AAP ਦਾ ਵੱਡਾ ਦਾਅਵਾ; ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਨਹੀਂ ਲਿਆ ਗਮਾਡਾ ਅਫ਼ਸਰਾਂ ਦੀ ਮੀਟਿੰਗ ‘ਚ ਹਿੱਸਾ! ਕਿਹਾ- ਘੁਟਾਲੇ ਦਾ ਦੋਸ਼ ਬਿਲਕੁਲ ਫਰਜ਼ੀ

Govt Job: ਪੰਜਾਬ ਸਰਕਾਰ ਵੱਲੋਂ 450 ਮੁਲਾਜ਼ਮਾਂ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

ਵੱਡੀ ਖ਼ਬਰ: ED ਨੂੰ ਪੰਜਾਬ ‘ਚ 10000 ਕਰੋੜ ਰੁਪਏ ਦਾ ਘੁਟਾਲੇ ਦਾ ਸ਼ੱਕ; 5 IAS/PCS ਅਫ਼ਸਰ ਵੀ ਜਾਂਚ ਦੇ ਘੇਰੇ ‘ਚ

ਜੰਡਿਆਲਾ ਗੁਰੂ ਬਲਾਕ ਦੀਆਂ ਲਗਭਗ ਸੈਂਕੜੇ ਤੋਂ ਵੱਧ ਵਰਕਰਾਂ ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ, ਮਾਝੇ ‘ਚ ਹੋਰ ਵਧਿਆ ਜਥੇਬੰਦੀ ਦਾ ਗ੍ਰਾਫ!

ਵਾਅਦਿਆਂ ਤੋਂ ਭੱਜੀ ਭਗਵੰਤ ਮਾਨ ਸਰਕਾਰ; ਪੁਲਿਸ ਨੇ ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਦੇ ਪ੍ਰਧਾਨ ਬਲਿਹਾਰ ਸਿੰਘ ਨੂੰ ਘਰ ‘ਚ ਕੀਤਾ ਨਜ਼ਰਬੰਦ!

Leave a Comment