Join WhatsApp

Join Now

ਭੂਸ਼ਨ ਧਿਆਨਪੁਰੀ ਯਾਦਗਾਰੀ ਸਨਮਾਨ ਸਮਾਰੋਹ 6 ਸਤੰਬਰ ਨੂੰ

On: ਸਤੰਬਰ 2, 2026 6:48 ਬਾਃ ਦੁਃ

 

ਭੂਸ਼ਨ ਧਿਆਨਪੁਰੀ ਯਾਦਗਾਰੀ ਸਨਮਾਨ ਸਮਾਰੋਹ 6 ਸਤੰਬਰ ਨੂੰ

ਪਟਿਆਲਾ, 2 ਸਤੰਬਰ 2026- ਸਵਪਨ ਫਾਊਂਡੇਸ਼ਨ, ਪਟਿਆਲਾ ਵੱਲੋਂ, ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਦੇ ਸਹਿਯੋਗ ਨਾਲ 6 ਸਤੰਬਰ 2026 ਨੂੰ ਪੰਜਾਬ ਕਲਾ ਭਵਨ, ਸੈਕਟਰ 16 ਚੰਡੀਗੜ੍ਹ ਵਿਖੇ ਉੱਘੇ ਸਾਹਿਤਕਾਰ ਡਾ. ਮਨਮੋਹਨ ਨੂੰ ‘ਭੂਸ਼ਨ ਧਿਆਨਪੁਰੀ ਯਾਦਗਾਰੀ, ਲਾਈਫ ਟਾਈਮ ਅਚੀਵਮੈਂਟ ਅਵਾਰਡ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਉੱਘੇ ਵਿਦਵਾਨ ਡਾ. ਰੌਣਕੀ ਰਾਮ ਸ਼ਿਰਕਤ ਕਰ ਰਹੇ ਹਨ। ਪ੍ਰਧਾਨਗੀ ਮੰਡਲ ਵਿਚ ਸਵਰਨਜੀਤ ਸਵੀ, ਡਾ. ਮਨਜਿੰਦਰ ਸਿੰਘ, ਬਲੀਜੀਤ, ਡਾ. ਪ੍ਰਵੀਨ ਕੁਮਾਰ, ਬਲਵਿੰਦਰ ਉੱਤਮ ਸ਼ਾਮਿਲ ਹੋਣਗੇ।

ਮਨਮੋਹਨ ਹੋਰਾਂ ਦੀ ਆਲੋਚਨਾ, ਖੋਜ ਅਤੇ ਚਿੰਤਨ ਬਾਰੇ ਖਾਲਸਾ ਕਾਲਜ, ਚੰਡੀਗੜ੍ਹ ਤੋੰ ਸਹਾਇਕ ਪ੍ਰੋਫੈਸਰ ਡਾ. ਤੇਜਿੰਦਰ ਸਿੰਘ, ਨਾਵਲ ਬਾਰੇ ਪੰਜਾਬ ਯੂਨੀਵਰਸਿਟੀ ਤੋਂ ਡਾ. ਰਵਿੰਦਰ ਕੌਰ ਅਤੇ ਕਵਿਤਾ ਬਾਰੇ ਸਰਕਾਰੀ ਕਾਲਜ, ਪੰਚਕੂਲਾ ਦੇ ਸਹਾਇਕ ਪ੍ਰੋਫੈਸਰ ਡਾ. ਹਰਪ੍ਰੀਤ ਸਿੰਘ ਪਰਚਾ ਪੜ੍ਹਨਗੇ। ਸੰਸਥਾ ਦੇ ਜਨਰਲ ਸਕੱਤਰ ਜਗਦੀਪ ਸਿੱਧੂ ਨੇ ਦੱਸਿਆ ਕਿ ਸਨਮਾਨਿਤ ਸ਼ਖ਼ਸੀਅਤ ਨੂੰ 51000 ਨਕਦ ਇਕ ਦੁਸ਼ਾਲਾ ਅਤੇ ਸਨਮਾਨ ਪੱਤਰ ਪ੍ਰਦਾਨ ਕੀਤਾ ਜਾਵੇਗਾ। ਉਹਨਾਂ ਅਗਾਂਹ ਕਿਹਾ ਕਿ ਇਸ ਸਨਮਾਨ ਸਮਾਰੋਹ ਵਿੱਚ ਪੰਜਾਬ ਭਰ ਤੋਂ ਸਾਹਿਤਕਾਰ ਤੇ ਸਾਹਿਤ ਪ੍ਰੇਮੀ ਸ਼ਿਰਕਤ ਕਰਨਗੇ ਅਤੇ ਇਸ ਸਾਮਗਮ ਦੇ ਕੋਆਰਡੀਨੇਟਰ ਸ਼ਾਇਰ ਸੁਖਵਿੰਦਰ ਸਿੱਧੂ ਹੋਣਗੇ।

 

More

ED ਦੇ ਐਕਸ਼ਨ ‘ਤੇ AAP ਦਾ ਵੱਡਾ ਦਾਅਵਾ; ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਨਹੀਂ ਲਿਆ ਗਮਾਡਾ ਅਫ਼ਸਰਾਂ ਦੀ ਮੀਟਿੰਗ ‘ਚ ਹਿੱਸਾ! ਕਿਹਾ- ਘੁਟਾਲੇ ਦਾ ਦੋਸ਼ ਬਿਲਕੁਲ ਫਰਜ਼ੀ

Govt Job: ਪੰਜਾਬ ਸਰਕਾਰ ਵੱਲੋਂ 450 ਮੁਲਾਜ਼ਮਾਂ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

ਵੱਡੀ ਖ਼ਬਰ: ED ਨੂੰ ਪੰਜਾਬ ‘ਚ 10000 ਕਰੋੜ ਰੁਪਏ ਦਾ ਘੁਟਾਲੇ ਦਾ ਸ਼ੱਕ; 5 IAS/PCS ਅਫ਼ਸਰ ਵੀ ਜਾਂਚ ਦੇ ਘੇਰੇ ‘ਚ

ਜੰਡਿਆਲਾ ਗੁਰੂ ਬਲਾਕ ਦੀਆਂ ਲਗਭਗ ਸੈਂਕੜੇ ਤੋਂ ਵੱਧ ਵਰਕਰਾਂ ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ, ਮਾਝੇ ‘ਚ ਹੋਰ ਵਧਿਆ ਜਥੇਬੰਦੀ ਦਾ ਗ੍ਰਾਫ!

ਵਾਅਦਿਆਂ ਤੋਂ ਭੱਜੀ ਭਗਵੰਤ ਮਾਨ ਸਰਕਾਰ; ਪੁਲਿਸ ਨੇ ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਦੇ ਪ੍ਰਧਾਨ ਬਲਿਹਾਰ ਸਿੰਘ ਨੂੰ ਘਰ ‘ਚ ਕੀਤਾ ਨਜ਼ਰਬੰਦ!

Leave a Comment