Join WhatsApp

Join Now

ਪਾਵਰ ਕਾਰਪੋਰੇਸ਼ਨ ਦੇ ਠੇਕਾ ਮੁਲਾਜ਼ਮਾਂ ਦੇ ਹੱਕ ‘ਚ ਭਰਾਤਰੀ ਜਥੇਬੰਦੀਆਂ ਦਾ ਵੱਡਾ ਐਲਾਨ! ਭਲਕੇ ਹੋਵੇਗਾ ਸਰਕਾਰ ਦੀਆਂ ਜੜ੍ਹਾਂ ਨੂੰ ਹਿਲਾਉਣ ਵਾਲਾ ਇਕੱਠ

On: August 3, 2026 5:41 PM

 

 

ਭਰਾਤਰੀ ਜਥੇਬੰਦੀਆਂ ਵੱਲੋਂ ਪਾਵਰ ਕਾਰਪੋਰੇਸ਼ਨ ਦੇ ਠੇਕਾ ਮੁਲਾਜ਼ਮਾਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ

04 ਅਗਸਤ ਨੂੰ ਮੁੱਖ ਦਫ਼ਤਰ ਅੱਗੇ ਦਿੱਤੇ ਜਾ ਰਹੇ ਸੂਬਾ ਪੱਧਰੀ ਧਰਨੇ ਵਿੱਚ ਕੀਤੀ ਜਾਵੇਗੀ ਭਰਵੀਂ ਸ਼ਮੂਲੀਅਤ:-ਆਗੂ

ਬਠਿੰਡਾ 03 ਅਗਸਤ 2026- ਵੱਖ-ਵੱਖ ਭਰਾਤਰੀ ਜਥੇਬੰਦੀਆਂ ਵੱਲੋਂ ਅੱਜ ਟੀਚਰਹੋਮ ਵਿੱਚ ਕੀਤੀ ਇੱਕ ਸਾਂਝੀ ਮੀਟਿੰਗ ਦੌਰਾਨ ਆਗੂਆਂ ਸਿੰਗਾਰਾ ਸਿੰਘ ਮਾਨ ਸੂਬਾ ਸਕੱਤਰ ਬੀਕੇਯੂ ਉਗਰਾਹਾਂ,ਜੋਰਾ ਸਿੰਘ ਨਸਰਾਲੀ ਸੂਬਾ ਪ੍ਰਧਾਨ ਪੰਜਾਬ ਖੇਤ ਮਜ਼ਦੂਰ ਯੂਨੀਅਨ,ਮਾ.ਰੇਸ਼ਮ ਸਿੰਘ ਖੇਮੂਆਣਾ ਸੂਬਾ ਜਰਨਲ ਸਕੱਤਰ ਡੀ.ਟੀ.ਐੱਫ.ਪੰਜਾਬ,ਸੁਖਵੰਤ ਸਿੰਘ ਸੇਖੋਂ ਸੂਬਾ ਕਮੇਟੀ ਮੈਂਬਰ ਇਨਕਲਾਬੀ ਫਰੰਟ,ਜਸਵੀਰ ਸਿੰਘ ਜੱਸੀ ਸੂਬਾ ਜਰਨਲ ਸਕੱਤਰ ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟ ਯੂਨੀਅਨ ਪੰਜਾਬ,ਹਰਜਿੰਦਰ ਸਿੰਘ ਸੂਬਾ ਪ੍ਰਧਾਨ ਮੋਲਡਰ ਅਤੇ ਸਟੀਲ ਵਰਕਰਜ ਯੂਨੀਅਨ ਲੁਧਿਆਣਾ,ਗੁਰਵਿੰਦਰ ਪੰਨੂੰ,ਜਗਰੂਪ ਸਿੰਘ,ਗੁਰਪ੍ਰੀਤ ਢਿੱਲੋਂ,ਰਾਜੇਸ਼ ਕੁਮਾਰ ਕਮੇਟੀ ਆਗੂ,ਵਰਿੰਦਰ ਸਿੰਘ ਬੀਬੀਵਾਲਾ ਸੂਬਾ ਆਗੂ ਮਗਨਰੇਗਾ ਕਰਮਚਾਰੀ ਯੂਨੀਅਨ ਪੰਜਾਬ,ਮਹਿੰਦਰਪਾਲ ਸ਼ਰਮਾ ਜਿਲ੍ਹਾ ਬਠਿੰਡਾ ਆਗੂ ਪੈਨਸ਼ਨਰਜ਼ ਐਸੋਸੀਏਸ਼ਨ ਆਜ਼ਾਦ ਭੰਗਲ ਗਰੁੱਪ,ਬਿੰਦਰ ਸਿੰਘ ਜਿਲ੍ਹਾ ਬਠਿੰਡਾ ਆਗੂ ਪੀ.ਐੱਸ.ਯੂ.ਸ਼ਹੀਦ ਰੰਧਾਵਾ ਨੇ ਕਿਹਾ ਕਿ ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਕੋਆਰਡੀਨੇਸ਼ਨ ਕਮੇਟੀ (ਪੰਜਾਬ) ਦੇ ਬੈਨਰ ਹੇਠ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋਂ ਵਿਭਾਗ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਨ,ਵਿਭਾਗ ਵਿੱਚ ਮਰਜ਼ ਕਰਨ ਅਤੇ ਗੁਜ਼ਾਰੇਯੋਗ ਤਨਖਾਹ ਨਿਸਚਿਤ ਕਰਨ ਦੀ ਮੰਗ ਨੂੰ ਲੈਕੇ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਹੁਣ 25 ਜੁਲਾਈ ਤੋਂ ਲਗਾਤਾਰ ਹੜਤਾਲ ਕਰਕੇ ਵਿਭਾਗ ਦੇ ਆਪਣੇ ਆਪਣੇ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ 04 ਅਗਸਤ ਨੂੰ ਮੁੱਖ ਦਫ਼ਤਰ ਪਟਿਆਲਾ ਅੱਗੇ ਸੂਬਾ ਪੱਧਰੀ ਧਰਨਾ ਦਿੱਤਾ ਜਾ ਰਿਹਾ ਹੈ।

ਭਰਾਤਰੀ ਜਥੇਬੰਦੀਆਂ ਦੇ ਆਗੂਆਂ ਨੇ ਇਸ ਧਰਨੇ ਦੀ ਜ਼ੋਰਦਾਰ ਹਮਾਇਤ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਵਿਭਾਗ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਸੰਬੰਧੀ 30 ਜੂਨ ਨੂੰ ਜਾਰੀ ਕੀਤੇ ਨੋਟੀਫਿਕੇਸ਼ਨ ਦੇ ਲਿਖਤੀ ਸਮਝੌਤਿਆਂ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ। ਪੰਜਾਬ ਸਰਕਾਰ ਅਤੇ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਵੱਲੋਂ ਠੇਕਾ ਮੁਲਾਜ਼ਮਾਂ ਨਾਲ਼ ਕੀਤੇ ਜਾ ਰਹੇ ਇਸ ਧੋਖੇ ਦੇ ਵਿਰੋਧ ਵਜੋਂ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋਂ ‘ਕੋਆਰਡੀਨੇਸ਼ਨ ਕਮੇਟੀ ਪੰਜਾਬ’ ਦੇ ਬੈਨਰ ਹੇਠ 04 ਅਗਸਤ ਨੂੰ ਵਿਭਾਗ ਦੇ ਮੁੱਖ ਦਫ਼ਤਰ ਸਾਹਮਣੇ ਪ੍ਰੀਵਾਰਾਂ ਸਮੇਤ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ।

ਆਗੂਆਂ ਨੇ ਮੰਗ ਕੀਤੀ ਕਿ ਪਾਵਰ ਕਾਰਪੋਰੇਸ਼ਨ ਵਿਭਾਗ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ,ਪਾਵਰ ਕਾਰਪੋਰੇਸ਼ਨ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਸੰਬੰਧੀ 30 ਜੂਨ ਨੂੰ ਜਾਰੀ ਕੀਤੇ ਨੋਟੀਫਿਕੇਸ਼ਨ ਦੇ ਸਮੂਹ ਫੈਸਲਿਆਂ ਨੂੰ ਤੁਰੰਤ ਪ੍ਰਭਾਵ ਨਾਲ਼ ਲਾਗੂ ਕੀਤਾ ਜਾਵੇ। ਨੋਟੀਫਿਕੇਸ਼ਨ ਵਿੱਚੋਂ ਰਹਿੰਦੀਆਂ ਕੈਟਾਗਿਰੀਆਂ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਦਾ ਨੋਟੀਫਿਕੇਸ਼ਨ ਜਲਦ ਜਾਰੀ ਕੀਤਾ ਜਾਵੇ।

 

More

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

ਚੰਡੀਗੜ੍ਹ ‘ਚ ਮੁੜ ਗੂੰਜੇਗਾ ਕਿਸਾਨੀ ਅੰਦੋਲਨ ਦਾ ਨਾਅਰਾ; 9 ਦਸੰਬਰ ਤੋਂ ਪੱਕਾ ਮੋਰਚਾ ਲਾਉਣ ਦਾ ਵੱਡਾ ਐਲਾਨ

Leave a Comment