Join WhatsApp

Join Now

Punjab ਦੇ ਸਰਕਾਰੀ ਮੁਲਾਜ਼ਮਾਂ ਦਾ ਵੱਡਾ ਐਲਾਨ; ਮੁਲਾਜ਼ਮ ਮੰਗਾਂ ਨੂੰ ਲੈ ਕੇ CM ਹਾਊਸ ਵੱਲ ਕਰਨਗੇ ਕੂਚ

On: May 24, 2026 10:30 AM

 

Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦਾ ਵੱਡਾ ਐਲਾਨ

ਮੁਲਾਜ਼ਮ ਮੰਗਾਂ ਨੂੰ ਲੈ ਕੇ 31 ਮਈ ਨੂੰ ਮੋਹਾਲੀ ‘ਚ ਹੋਵੇਗੀ ਵੱਡੀ ਰੈਲੀ- ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ

ਨਵਾਂ ਸ਼ਹਿਰ, 24 ਮਈ 2026- 31 ਮਈ ਨੂੰ ਮੋਹਾਲੀ (ਗੁਰੂਦੁਆਰਾ ਅੰਬ ਸਾਹਿਬ ਦੇ ਸਾਹਮਣੇ) ਵਿਖੇ ਸੂਬਾ ਪੱਧਰੀ ਰੈਲੀ ਅਤੇ ਮੁੱਖ ਮੰਤਰੀ Punjab ਨਿਵਾਸ ਚੰਡੀਗੜ੍ਹ ਵੱਲ ਮਾਰਚ ਦੀ ਤਿਆਰੀ ਨੂੰ ਲੈ ਕੇ ਖਾਲਸਾ ਸਕੂਲ ਨਵਾਂ ਸ਼ਹਿਰ ਵਿਖੇ ਪੁਰਾਣੇ ਸਕੇਲ, ਪੂਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚੇ ਵਿੱਚ ਸ਼ਾਮਿਲ ਵੱਖ-ਵੱਖ ਜਥੇਬੰਦੀਆਂ ਦੇ ਜਿਲ੍ਹਾ ਨਵਾਂ ਸ਼ਹਿਰ ਨਾਲ ਸਬੰਧਿਤ ਆਗੂਆਂ ਦੀ ਵਿਸਤਾਰੀ ਮੀਟਿੰਗ ਕੀਤੀ ਗਈ।

ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵੱਲੋਂ ਟਰਮੀਨੇਸ਼ਨ ਦੇ ਸ਼ੋਅ ਕਾਜ ਨੋਟਿਸ ਜਾਰੀ 

ਇਸ ਮੀਟਿੰਗ ਦੌਰਾਨ ਮੋਰਚੇ ਦੇ ਸੂਬਾਈ ਕਨਵੀਨਰਜ਼ ਗੁਰਦੀਪ ਸਿੰਘ ਬਾਸੀ (ਸੂਬਾ ਪ੍ਰਧਾਨ ਪੰਜਾਬ ਰਾਜ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ), ਵਿਕਰਮ ਦੇਵ ਸਿੰਘ (ਸੂਬਾ ਪ੍ਰਧਾਨ, ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ), ਸੰਦੀਪ ਸਿੰਘ ਗਿੱਲ (ਸੂਬਾ ਪ੍ਰਧਾਨ, 4161 ਅਧਿਆਪਕ ਯੂਨੀਅਨ), ਹੁਸ਼ਿਆਰਪੁਰ ਤੋਂ ਡੀਟੀਐੱਫ ਦੇ ਆਗੂ ਸੁਖਦੇਵ ਡਾਨਸੀਵਾਲ ਤੋਂ ਇਲਾਵਾ ਜਸਵਿੰਦਰ ਸਿੰਘ ਔਜਲਾ (ਜਿਲ੍ਹਾ ਪ੍ਰਧਾਨ, ਡੀਟੀਐੱਫ ਨਵਾਂ ਸ਼ਹਿਰ), ਪੰਜਾਬ ਰਾਜ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਨਵਾਂ ਸ਼ਹਿਰ ਦੇ ਜਿਲ੍ਹਾ ਪ੍ਰਧਾਨ ਗੁਰਿੰਦਰ ਪਾਲ ਸਿੰਘ, ਐੱਸਐੱਸਏ/ਐੱਮਡੀਐੱਮ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਜਗਦੀਸ਼ ਸਿੰਘ ਢਿੱਲੋਂ, 6635 ਈਟੀਟੀ ਯੂਨੀਅਨ ਤੋਂ ਗੁਰਪ੍ਰੀਤ ਕੰਬੋਜ, 4161 ਮਾਸਟਰ ਕਾਡਰ ਯੂਨੀਅਨ ਤੋਂ ਅਮੋਲਕ ਸਿੰਘ, ਡੀਟੀਐਫ ਦੇ ਮੀਤ ਪ੍ਰਧਾਨ ਅਜੇ ਚਾਹੜ ਮਜਾਰਾ, ਸਾਬਕਾ ਮੁਲਾਜ਼ਮ ਆਗੂ ਬਲਵੀਰ ਕੁਮਾਰ ਅਤੇ ਮੁਲਖ ਰਾਜ ਸ਼ਰਮਾ ਨੇ ਵੀ ਸੰਬੋਧਨ ਕੀਤਾ ਅਤੇ ਮੁਲਾਜਮਾਂ ਦੀਆਂ ਮੰਗਾਂ ਦੇ ਲਟਕਣ ਲਈ ਜਿੰਮੇਵਾਰ ਮੁਲਾਜ਼ਮ ਵਿਰੋਧੀ ਨੀਤੀਆਂ ‘ਤੇ ਚਰਚਾ ਕੀਤੀ ਅਤੇ ਨਵੇਂ ਕੇਂਦਰੀ ਸਕੇਲ ਆਧਾਰਿਤ 17-07- 2020 ਦਾ ਨੋਟੀਫਿਕੇਸ਼ਨ ਮੁੱਢੋਂ ਰੱਦ ਕਰਵਾ ਕੇ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੇ 15 ਫੀਸਦੀ ਵਾਧੇ ਅਨੁਸਾਰ ਤਨਖਾਹਾਂ ਫਿਕਸ ਕਰਾਉਣ।

ਸਮੱਗਰਾ ਸਿੱਖਿਆ ਅਭਿਆਨ ਤੋਂ ਸਿੱਖਿਆ ਵਿਭਾਗ ਵਿੱਚ ਰੈਗੂਲਰ ਕੀਤੇ ਕਰਮਚਾਰੀਆਂ ਨੂੰ ਸਾਲ 2018 ਤੋਂ ਸਾਰੇ ਲਾਭ ਬਹਾਲ ਕਰਾਉਣ, ਇੱਕ ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜ਼ਮਾ ਉੱਪਰ ਲਾਗੂ ਕਾਰਪੋਰੇਟ ਪੱਖੀ ਨਵੀਂ ਪੈਨਸ਼ਨ ਪ੍ਰਣਾਲੀ ਰੱਦ ਕਰਕੇ ਪੁਰਾਣੀ ਪੈਨਸ਼ਨ ਪ੍ਰਣਾਲੀ ਬਹਾਲ ਕਰਾਉਣ ਤੇ ਮੁਲਾਜ਼ਮਾਂ ਦੇ ਕੱਟੇ ਹੋਏ 37 ਕਿਸਮ ਦੇ ਭੱਤੇ ਸਮੇਤ ਪੇਂਡੂ ਇਲਾਕਾ ਭੱਤਾ, ਬਾਰਡਰ ਏਰੀਆ ਭੱਤਾ, ਏਸੀਪੀ ਸਕੀਮ ਦਾ ਲਾਭ ਅਤੇ ਬਕਾਇਆ।

18 ਫੀਸਦੀ ਮਹਿੰਗਾਈ ਭੱਤਾ ਲਾਗੂ ਕਰਵਾਉਣ ਦੀ ਮੰਗ ਤੋਂ ਇਲਾਵਾ ਰੀਕਾਸਟ ਸੂਚੀਆਂ ਤੋਂ ਪ੍ਰਭਾਵਿਤ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵੱਲੋਂ ਜਾਰੀ ਟਰਮੀਨੇਸ਼ਨ ਦੇ ਸ਼ੋਅ ਕਾਜ ਨੋਟਿਸ ਰੱਦ ਕਰਵਾ ਕੇ ਅਧਿਆਪਕਾਂ ਦਾ ਭਵਿੱਖ ਸੁਰੱਖਿਤ ਕਰਾਉਣ ਅਤੇ ਕੰਪਿਊਟਰ ਅਧਿਆਪਕ ਤੇ ਐਸੋਸੀਏਟ ਟੀਚਰਜ਼ ਸਮੇਤ ਸਾਰੇ ਕੱਚੇ ਮੁਲਾਜ਼ਮਾਂ ਨੂੰ ਉਹਨਾਂ ਦੇ ਵਿਭਾਗਾਂ ਵਿੱਚ ਪੱਕੇ ਕਰਵਾਉਣ ਲਈ 31 ਮਈ ਦੇ ਸੁਬਾਈ ਐਕਸ਼ਨ ਲਈ ਜਿਲ੍ਹੇ ਵਿੱਚ ਵੱਡੀ ਲਾਮਬੰਦੀ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਵਿਸਤਾਰੀ ਮੀਟਿੰਗ ਚਲਾਉਣ ਦੀ ਜਿੰਮੇਵਾਰੀ ਸਾਥੀ ਮਨੋਹਰ ਲਾਲ ਵੱਲੋਂ ਨਿਭਾਈ ਗਈ।

 

More

BREAKING: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਵੱਡਾ ਝਟਕਾ, ਹਾਈਕੋਰਟ ਨੇ ਜ਼ਮਾਨਤ ਅਰਜ਼ੀ ਕੀਤੀ ਰੱਦ

ਪੰਜਾਬ ‘ਚ ਨਸ਼‍ਿਆਂ ਦੇ ਮੁੱਦੇ ਤੇ ਸਿਆਸਤ ਭਰੀ; AAP ਲੀਡਰ ਬਲਤੇਜ ਪੰਨੂ ਦਾ ਵੱਡਾ ਬਿਆਨ, ਕਿਹਾ- ਸਾਡੀ ਜੰਗ ਤੋਂ ਖਿੱਝ ਕੇ ਅਮਿਤ ਸ਼ਾਹ ਅਤੇ ਰਾਹੁਲ ਗਾਂਧੀ ਨੇ ਕੀਤੇ ਹਨ ਟਵੀਟ’

ਸਚਿਨ ਪਾਇਲਟ ਦਾ ਵੱਡਾ ਬਿਆਨ- “ਜਿਨ੍ਹਾਂ ਦੇ ਭਰਾ ਅਤੇ ਪੁੱਤਰ ਮਾਰੇ ਗਏ, AAP ਸਰਕਾਰ ਦੱਸੇ ਕਿ ਉਨ੍ਹਾਂ ਨੂੰ ਇਨਸਾਫ਼ ਅਤੇ ਮਾਲੀ ਸਹਾਇਤਾ ਕਿਉਂ ਨਹੀਂ ਮਿਲੀ?”

CBI Investigation ED Probe! ਵੱਡੀ ਖ਼ਬਰ: ਪੰਜਾਬ ਦੇ 50 IAS, IPS, PCS, PPS ਅਫ਼ਸਰਾਂ ਵਿਰੁੱਧ ਸਿਕੰਜਾ; 15 ਤੋਂ ਵੱਧ ਵਿਭਾਗਾਂ ਦੇ ਰਿਕਾਰਡ ਤਲਬ

America-Pakistan: ਅਮਰੀਕਾ-ਪਾਕਿਸਤਾਨ ਜੰਗ ਹੋਈ ਤਾਂ ਅਸੀਂ ਪਾਕਿਸਤਾਨ ਨਾਲ ਖੜ੍ਹੇ ਹੋਵਾਂਗੇ! ਭਾਜਪਾ ਪ੍ਰਧਾਨ ਨੇ ਦਿੱਤਾ ਵੱਡਾ ਬਿਆਨ, ਮਚਿਆ ਹੰਗਾਮਾ (ਵੇਖੋ ਵੀਡੀਓ)

US Breaking: ਸਕੂਲ ‘ਚ ਦਿਨ ਦਿਹਾੜੇ ਗੋਲੀਬਾਰੀ; ਬੱਚਿਆਂ ਸਮੇਤ 4 ਲੋਕਾਂ ਦੀ ਮੌਤ

Leave a Comment