Join WhatsApp

Join Now

ਸਰਵ ਆਂਗਣਵਾੜੀ ਯੂਨੀਅਨ ਦਾ ਵੱਡਾ ਐਲਾਨ; 17 ਜੁਲਾਈ ਦੇ ਵਿਸ਼ਾਲ ਧਰਨੇ ‘ਚ ਵਰਕਰਾਂ ਕਰਨਗੀਆਂ ਸ਼ਮੂਲੀਅਤ- ਮੈਡਮ ਛੀਨਾ

On: July 12, 2026 1:33 PM

 

ਸਰਵ ਆਂਗਣਵਾੜੀ ਯੂਨੀਅਨ ਦਾ ਵੱਡਾ ਐਲਾਨ; 17 ਜੁਲਾਈ ਦੇ ਵਿਸ਼ਾਲ ਧਰਨੇ ‘ਚ ਵਰਕਰਾਂ ਕਰਨਗੀਆਂ ਸ਼ਮੂਲੀਅਤ- ਮੈਡਮ ਛੀਨਾ

ਚੰਡੀਗੜ੍ਹ, 12 ਜੁਲਾਈ 2026- ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ‘ਤੇ 17 ਜੁਲਾਈ ਨੂੰ ਮੋਹਾਲੀ ਵਿੱਚ ਲੱਗਣ ਵਾਲੇ ਧਰਨੇ ਵਿੱਚ ਸਰਵ ਆਂਗਣਵਾੜੀ ਯੂਨੀਅਨ ਵੀ ਸ਼ਮੂਲੀਅਤ ਕਰੇਗੀ।

ਇਸ ਸਬੰਧੀ ਪੰਜਾਬ ਨੈੱਟਵਰਕ ਨਾਲ ਗੱਲਬਾਤ ਕਰਦਿਆਂ ਹੋਇਆ ਸਰਵ ਆਂਗਣਵਾੜੀ ਯੂਨੀਅਨ ਦੀ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਨੇ ਦੱਸਿਆ ਕਿ ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ‘ਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ 17 ਜੁਲਾਈ ਨੂੰ ਆਪਣੀਆਂ ਹੱਕੀ ਮੰਗਾਂ ਦੇ ਸਬੰਧ ਵਿੱਚ ਧਰਨਾ ਦਿੱਤਾ ਜਾ ਰਿਹਾ ਹੈ, ਜਿਸ ਵਿੱਚ ਸਰਵ ਆਂਗਣਵਾੜੀ ਯੁਨੀਅਨ ਵੱਡੇ ਪੱਧਰ ਤੇ ਸ਼ਮੂਲੀਅਤ ਕਰੇਗੀ।

ਮੈਡਮ ਛੀਨਾ ਨੇ ਮੰਗ ਕੀਤੀ ਕਿ, ਸਾਨੂੰ ਘੱਟੋ ਘੱਟ ਉਜਰਤ ਦੇ ਦਾਇਰੇ ਅਧੀਨ ਲਿਆਂਦਾ ਜਾਵੇ, ਕਿਉਂਕਿ ਸਾਰੇ ਕੰਮ ਜਿਹੜੇ ਸਰਕਾਰੀ ਮੁਲਾਜ਼ਮਾਂ ਵਾਲੇ ਕੰਮ ਹਨ, ਉਹ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਕੋਲੋ ਲਏ ਜਾ ਰਹੇ ਹਨ। ਸੋ ਜਿੰਨੀ ਦੇਰ ਤੱਕ ਸਾਨੂੰ ਸਰਕਾਰੀ ਮੁਲਾਜ਼ਮ ਨਹੀਂ ਐਲਾਨਿਆ ਜਾਂਦਾ, ਉਨੀ ਦੇਰ ਤੱਕ ਘੱਟੋ ਘੱਟ ਉਜਰਤ ਦੇ ਦਾਇਰੇ ਅਧੀਨ ਲਿਆਂਦਾ ਜਾਵੇ।

ਦੱਸਦੇ ਚੱਲੀਏ ਕਿ, ਸਾਂਝਾ ਮੁਲਾਜ਼ਮ ਮੰਚ ਦੇ ਬੁਲਾਰਿਆਂ ਨੇ ਪਿਛਲੇ ਦਿਨੀਂ ਬਿਆਨ ਜਾਰੀ ਕਰਕੇ ਕਿਹਾ ਕਿ, ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਆਪਣੇ ਚੋਣ ਵਾਅਦਿਆਂ ਨੂੰ ਪੂਰਾ ਕਰਨ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ। 18 ਫ਼ੀਸਦੀ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ, ਏ ਸੀ ਪੀ ਸਕੀਮ ਲਾਗੂ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ।

ਇਸ ਤੋਂ ਇਲਾਵਾ 17 ਜੁਲਾਈ 2020 ਦੇ ਪੱਤਰ ਰਾਹੀਂ ਲਾਗੂ ਕੀਤੇ ਕੇਂਦਰੀ ਤਨਖਾਹ ਕਮਿਸ਼ਨ ਨੂੰ ਰੱਦ ਕਰਨ, 15 ਜਨਵਰੀ 2015 ਦੇ ਪ੍ਰੋਬੇਸ਼ਨ ਪੀਰੀਅਡ ਵਿੱਚ ਵਾਧੇ ਵਾਲੇ ਪੱਤਰ ਨੂੰ ਵਾਪਸ ਲੈਣ, ਪੈਨਸ਼ਨਰਾਂ ਨੂੰ 2.59 ਦਾ ਗੁਣਾਂਕ ਦੇਣ, ਕੱਚੇ ਕਾਮਿਆਂ ਨੂੰ ਪੱਕਾ ਕਰਨ ਅਤੇ ਮਾਣ-ਭੱਤੇ ’ਤੇ ਕੰਮ ਕਰਦੀਆਂ ਬੀਬੀਆਂ ਨੂੰ ਘੱਟੋ-ਘੱਟ ਉਜਰਤਾਂ ਲਾਗੂ ਕਰਨ ਵਰਗੀਆਂ ਮੰਗਾਂ ਲੰਬੇ ਸਮੇਂ ਤੋਂ ਅਣਸੁਣੀਆਂ ਕੀਤੀਆਂ ਜਾ ਰਹੀਆਂ ਹਨ।

ਆਗੂਆਂ ਨੇ ਐਲਾਨ ਕੀਤਾ ਕਿ ਜੇ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਤੁਰੰਤ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। 17 ਜੁਲਾਈ ਨੂੰ ਭਾਰੀ ਗਿਣਤੀ ਵਿੱਚ ਮੁਲਾਜ਼ਮ ਅਤੇ ਪੈਨਸ਼ਨਰ ਮੁਹਾਲੀ ਵੱਲ ਕੂਚ ਕਰਨਗੇ।

 

More

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

ਚੰਡੀਗੜ੍ਹ ‘ਚ ਮੁੜ ਗੂੰਜੇਗਾ ਕਿਸਾਨੀ ਅੰਦੋਲਨ ਦਾ ਨਾਅਰਾ; 9 ਦਸੰਬਰ ਤੋਂ ਪੱਕਾ ਮੋਰਚਾ ਲਾਉਣ ਦਾ ਵੱਡਾ ਐਲਾਨ

Leave a Comment