ਪੰਜਾਬ ਦੇ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ, 23 ਅਕਤੂਬਰ ਨੂੰ ਸਾੜੇ ਜਾਣਗੇ ਭਗਵੰਤ ਮਾਨ ਸਰਕਾਰ ਦੇ ਪੁਤਲੇ

129

 

  • ਥਰਮਲ ਦੇ ਆਊਟਸੋਰਸ਼ਡ ਮੁਲਾਜ਼ਮ 23 ਅਕਤੂਬਰ ਨੂੰ ਫੂਕਣਗੇ ਪੰਜਾਬ ਸਰਕਾਰ ਦਾ ਰਾਵਣਰੂਪੀ ਪੁਤਲਾ
  • ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰੇ ਆਪ ਸਰਕਾਰ:-ਜਗਰੂਪ ਸਿੰਘ

ਪੰਜਾਬ ਨੈੱਟਵਰਕ, ਲਹਿਰਾ ਮੁਹੱਬਤ

ਜੀ.ਐੱਚ.ਟੀ. ਪੀ.ਠੇਕਾ ਮੁਲਾਜ਼ਮ ਯੂਨੀਅਨ (ਆਜ਼ਾਦ) ਵੱਲੋੰ ਅਗਲੇ ਸੰਘਰਸ਼ਾਂ ਦੀ ਤਿਆਰੀ ਸੰਬੰਧੀ ਮੀਟਿੰਗ ਕਰਨ ਉਪਰੰਤ ਪ੍ਰਧਾਨ ਜਗਰੂਪ ਸਿੰਘ ਲਹਿਰਾ,ਜਰਨਲ ਸਕੱਤਰ ਜਗਸੀਰ ਸਿੰਘ ਭੰਗੂ ਅਤੇ ਮੀਤ ਪ੍ਰਧਾਨ ਬਲਜਿੰਦਰ ਸਿੰਘ ਮਾਨ ਨੇ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਪੰਜਾਬ ਦੀ ਆਪ ਸਰਕਾਰ ਵੀ ਪਹਿਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਸਬ-ਕਮੇਟੀਆਂ ਦਾ ਗਠਨ ਕਰਕੇ ਆਪਣਾ ਸਮਾਂ ਲੰਘਾ ਰਹੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋੰ ਵਿਧਾਨ ਸਭਾ ਵਿੱਚ ਠੇਕੇਦਾਰਾਂ ਅਤੇ ਕੰਪਨੀਆਂ ਵੱਲੋੰ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਕੇ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਨ ਦੇ ਐਲਾਨ ਮਗਰੋਂ ਵੀ ਪੰਜਾਬ ਸਰਕਾਰ ਵੱਲੋੰ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ ਆਗੂਆਂ ਨੇ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਜਿਵੇਂ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ,ਪਾਵਰਕਾਮ ਅਤੇ ਟ੍ਰਾਂਸਕੋ ਸਮੇਤ ਸਮੂਹ ਸਰਕਾਰੀ ਥਰਮਲ ਪਲਾਂਟਾਂ ਅਤੇ ਹਾਈਡਲ ਪ੍ਰਾਜੈਕਟਾਂ,ਵਾਟਰ ਸਪਲਾਈ ਅਤੇ ਸੀਬਰੇਜ਼ ਬੋਰਡ,ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟਾਂ,ਪੀ.ਡਬਲਯੂ.ਡੀ.ਇਲੈੱਕਟਰੀਕਲ ਵਿੰਗ (ਲੋਕ ਨਿਰਮਾਣ ਵਿਭਾਗ) ਵਿੱਚ ਪਿਛਲੇ 15-20 ਸਾਲਾਂ ਦੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਨਹੀਂ ਕੀਤਾ ਗਿਆ।

ਆਪ ਸਰਕਾਰ ਵੱਲੋਂ ਆਪਣੇ ਡੇਢ ਸਾਲ ਦੇ ਕਾਰਜ਼ਕਾਲ ਵਿੱਚ ਖਾਸ ਕਰਕੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਸੰਬੰਧੀ ਹਜ਼ੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ ਗਈ,ਜਿਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਆਪ ਸਰਕਾਰ ਵੀ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਦੀ ਤਰਾਂ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਪੱਕਾ ਨਾ ਕਰਕੇ ਠੇਕਾ ਮੁਲਾਜ਼ਮਾਂ ਨਾਲ ਨੰਗਾ-ਚਿੱਟਾ ਧੋਖਾ ਕਰ ਰਹੀ ਹੈ,ਜਿਸ ਦੇ ਰੋਸ਼ ਵਜੋਂ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋੰ ਪਰਿਵਾਰਾਂ ਅਤੇ ਬੱਚਿਆਂ ਸਮੇਤ “ਮੋਰਚੇ” ਦੇ ਬੈਨਰ ਹੇਠ ਦੁਸਹਿਰੇ ਦੇ ਤਿਉਹਾਰ ਮੌਕੇ “23 ਅਕਤੂਬਰ” ਨੂੰ ਥਰਮਲ ਦੇ ਮੁੱਖ ਗੇਟ ਦੇ ਸਾਹਮਣੇ ਬਠਿੰਡਾ-ਜ਼ੀਰਕਪੁਰ ਨੈਸ਼ਨਲ ਹਾਈਵੇ 07 ਨੂੰ ਜਾਮ ਕਰਕੇ “ਪੰਜਾਬ ਸਰਕਾਰ” ਦਾ ਰਾਵਣ-ਰੂਪੀ ਪੁਤਲਾ ਫੂਕਕੇ ਪੰਜਾਬ ਸਰਕਾਰ ਦੀਆਂ ਕਾਰਪੋਰੇਟ ਪੱਖੀ-ਨੀਤੀਆਂ ਦਾ ਵਿਰੋਧ ਕਰਨਗੇ ਅਤੇ 05 ਨਵੰਬਰ ਨੂੰ ਰਾਮਪੁਰਾਫੂਲ,ਮੌੜ ਮੰਡੀ ਅਤੇ ਭੁੱਚੋ ਮੰਡੀ ਵਿਧਾਨ ਸਭਾ ਹਲਕਿਆਂ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ “ਝੰਡਾ ਮਾਰਚ” ਕਰਕੇ ਪੰਜਾਬ ਸਰਕਾਰ ਦੀਆਂ ਕਾਰਪੋਰੇਟ-ਪੱਖੀ ਨੀਤੀਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਕੇ ਪੰਜਾਬ ਸਰਕਾਰ ਦਾ ਚਿਹਰਾ ਲੋਕਾਂ ਦੀ ਸੱਥ ਵਿੱਚ ਨੰਗਾ ਕਰਨਗੇ।

ਮੀਟਿੰਗ ਵਿੱਚ ਹਾਜ਼ਿਰ ਆਗੂਆਂ ਹਰਦੀਪ ਸਿੰਘ ਤੱਗੜ,ਗੁਰਸੇਵਕ ਸਿੰਘ ਬਾਠ,ਅਮ੍ਰਿਤਪਾਲ ਸਿੰਘ ਲਹਿਰਾ,ਕ੍ਰਿਸ਼ਨ ਕੁਮਾਰ,ਹਰਵਿੰਦਰ ਸਿੰਘ ਸਿੱਧੂ,ਗੁਰਪ੍ਰੀਤ ਸਿੰਘ ਲਹਿਰਾ,ਭਗਤ ਸਿੰਘ ਭੱਟੀ,ਬੀਰਬਲ ਸਿੰਘ ਲਹਿਰਾ,ਜਸਕਰਨ ਸਿੰਘ ਸਿੱਧੂ,ਬਲਵਿੰਦਰ ਸਿੰਘ ਲਹਿਰਾ,ਰਮਜ਼ਾਨ ਖ਼ਾਨ,ਅਮਨਦੀਪ ਸਿੰਘ,ਰਾਮਪਾਲ ਸਿੰਘ ਬੇਗਾ,ਪਿੰਕੀ ਕੁਮਾਰ ਅਤੇ ਪੱਪੂ ਰਾਮ ਆਦਿ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਸਮੂਹ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ,ਪੰਦਰਵੀਂ ਲੇਬਰ ਕਾਨਫਰੰਸ ਦੇ ਫਾਰਮੂਲੇ ਅਤੇ ਅੱਜ ਦੀ ਮਹਿੰਗਾਈ ਮੁਤਾਬਿਕ ਇੱਕ ਠੇਕਾ ਮੁਲਾਜ਼ਮ ਦੀ ਤਨਖ਼ਾਹ ਘੱਟੋ-ਘੱਟ 30 ਹਜ਼ਾਰ ਰੁਪਏ ਨਿਸ਼ਚਿਤ ਕੀਤੀ ਜਾਵੇ ਅਤੇ ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)