Punjab ਦੀ ਸਿਆਸਤ ‘ਚ ਵੱਡਾ ਧਮਾਕਾ: ਸੀਨੀਅਰ ਅਕਾਲੀ ਆਗੂ ਅਤੇ ਵਿਧਾਇਕ ਨੇ ਦਿੱਤਾ ਅਸਤੀਫ਼ਾ

On: ਮਈ 21, 2026 11:36 ਪੂਃ ਦੁਃ

 

Punjab ਦੀ ਸਿਆਸਤ ‘ਚ ਵੱਡਾ ਧਮਾਕਾ: ਸੀਨੀਅਰ ਅਕਾਲੀ ਵਿਧਾਇਕ ਆਗੂ ਅਤੇ ਵਿਧਾਇਕ ਨੇ ਦਿੱਤਾ ਅਸਤੀਫ਼ਾ

ਮੁੱਲਾਂਪੁਰ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਕਿਨਾਰਾ ਕੀਤਾ

ਵੀਡੀਓ ਸਾਂਝੀ ਕਰਕੇ ਦਿੱਤੀ ਅਸਤੀਫ਼ੇ ਦੀ ਜਾਣਕਾਰੀ; ਸਿਆਸੀ ਹਲਕਿਆਂ ‘ਚ ਮਚੀ ਹਲਚਲ

ਪਿਛਲੇ ਕੁੱਝ ਸਮੇਂ ਤੋਂ ਪਾਰਟੀ ਦੀਆਂ ਨੀਤੀਆਂ ਅਤੇ ਅੰਦਰੂਨੀ ਮਾਮਲਿਆਂ ਤੋਂ ਚੱਲ ਰਹੇ ਸਨ ਨਾਰਾਜ਼

ਚੰਡੀਗੜ੍ਹ/ਲੁਧਿਆਣਾ, 20 ਮਈ 2026- 

ਪੰਜਾਬ (Punjab) ਦੀ ਸਿਆਸਤ ਨਾਲ ਜੁੜੀ ਇੱਕ ਬਹੁਤ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਹਲਕਾ ਮੁੱਲਾਂਪੁਰ ਦਾਖਾ ਤੋਂ ਸੀਨੀਅਰ ਅਕਾਲੀ ਆਗੂ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਅਕਾਲੀ ਦਲ (ਪੁਨਰ ਸੁਰਜੀਤ) ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ।

ਮਨਪ੍ਰੀਤ ਸਿੰਘ ਇਆਲੀ ਨੇ ਖੁਦ ਇੱਕ ਵੀਡੀਓ ਸਾਂਝੀ ਕਰਕੇ ਪਾਰਟੀ ਦੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਦੀ ਜਾਣਕਾਰੀ ਜਨਤਕ ਕੀਤੀ ਹੈ।

ਉਨ੍ਹਾਂ ਦੇ ਇਸ ਅਚਨਚੇਤ ਫੈਸਲੇ ਨਾਲ ਅਕਾਲੀ ਦਲ ਸਮੇਤ ਪੰਜਾਬ ਦੇ ਸਿਆਸੀ ਗਲਿਆਰਿਆਂ ਵਿੱਚ ਹਲਚਲ ਤੇਜ਼ ਹੋ ਗਈ ਹੈ।

ਪਾਰਟੀ ਦੀਆਂ ਨੀਤੀਆਂ ਤੋਂ ਚੱਲ ਰਹੇ ਸਨ ਨਾਰਾਜ਼

ਜ਼ਿਕਰਯੋਗ ਹੈ ਕਿ ਮਨਪ੍ਰੀਤ ਸਿੰਘ ਇਆਲੀ ਪੰਜਾਬ ਦੀ ਸਿਆਸਤ ਵਿੱਚ ਖਾਸ ਕਰਕੇ ਲੁਧਿਆਣਾ ਜ਼ਿਲ੍ਹੇ ਵਿੱਚ ਇੱਕ ਬਹੁਤ ਵੱਡੇ ਅਤੇ ਅਸਰਦਾਰ ਚਿਹਰੇ ਵਜੋਂ ਜਾਣੇ ਜਾਂਦੇ ਹਨ।

ਸੂਤਰਾਂ ਮੁਤਾਬਕ ਉਹ ਪਿਛਲੇ ਕੁੱਝ ਸਮੇਂ ਤੋਂ ਪਾਰਟੀ ਦੀਆਂ ਨੀਤੀਆਂ, ਫੈਸਲਿਆਂ ਅਤੇ ਅੰਦਰੂਨੀ ਮਾਮਲਿਆਂ ਨੂੰ ਲੈ ਕੇ ਅਸੰਤੁਸ਼ਟ ਅਤੇ ਨਾਰਾਜ਼ ਚੱਲ ਰਹੇ ਸਨ।

ਪਾਰਟੀ ਲੀਡਰਸ਼ਿਪ ਨਾਲ ਚੱਲ ਰਹੇ ਇਸੇ ਮਤਭੇਦ ਦੇ ਚਲਦਿਆਂ ਆਖ਼ਰਕਾਰ ਅੱਜ ਉਨ੍ਹਾਂ ਨੇ ਪਾਰਟੀ ਦੇ ਸਾਰੇ ਅਹੁਦਿਆਂ ਨੂੰ ਤਿਆਗਣ ਦਾ ਵੱਡਾ ਕਦਮ ਚੁੱਕਿਆ ਹੈ।

ਫਿਲਹਾਲ ਇਆਲੀ ਨੇ ਅਗਲੇ ਸਿਆਸੀ ਕਦਮਾਂ ਬਾਰੇ ਪੂਰੀ ਤਰ੍ਹਾਂ ਪੱਤੇ ਨਹੀਂ ਖੋਲ੍ਹੇ ਹਨ, ਪਰ ਚੋਣਾਂ ਦੇ ਇਸ ਦੌਰ ਵਿੱਚ ਉਨ੍ਹਾਂ ਦਾ ਅਸਤੀਫ਼ਾ, ਅਕਾਲੀ ਦਲ ਲਈ ਇੱਕ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।

 

Join WhatsApp

Join Now

Leave a Comment