AAP Punjab ਨੂੰ ਵੱਡਾ ਝਟਕਾ; ਸੀਨੀਅਰ ਆਗੂ ਅਤੇ ਸਾਬਕਾ ਹਲਕਾ ਕੋਆਰਡੀਨੇਟਰ ਅਕਾਲੀ ਦਲ ‘ਚ ਸ਼ਾਮਲ

 

AAP Punjab ਨੂੰ ਵੱਡਾ ਝਟਕਾ; ਸੀਨੀਅਰ ਆਗੂ ਅਤੇ ਸਾਬਕਾ ਹਲਕਾ ਕੋਆਰਡੀਨੇਟਰ ਅਕਾਲੀ ਦਲ ‘ਚ ਸ਼ਾਮਲ

ਐੱਨ.ਕੇ ਸ਼ਰਮਾ ਨੇ ਸਿਰੋਪਾਓ ਭੇਟ ਕਰਕੇ ਪਾਰਟੀ ਵਿੱਚ ਕੀਤਾ ਸਵਾਗਤ

ਡੇਰਾਬੱਸੀ, 25 ਅਪ੍ਰੈਲ 2026- ਡੇਰਾਬੱਸੀ ਵਿਧਾਨ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਪਾਰਟੀ ਦੀ ਸਾਬਕਾ ਹਲਕਾ ਕੋਆਰਡੀਨੇਟਰ ਰਾਣੀ ਸੋਹਲ ਆਮ ਆਦਮੀ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਈ।

ਅਕਾਲੀ ਦਲ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਐੱਨ.ਕੇ ਸ਼ਰਮਾ ਨੇ ਰਾਣੀ ਸੋਹਲ ਦਾ ਸਿਰੋਪਾ ਦੇ ਕੇ ਸਵਾਗਤ ਕਰਦਿਆਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਔਰਤਾਂ ਦਾ ਸਤਿਕਾਰ ਕੀਤਾ ਹੈ।

ਆਮ ਆਦਮੀ ਪਾਰਟੀ ਨੇ ਸਾਲ 2022 ਵਿੱਚ ਔਰਤਾਂ ਨੂੰ 1,000 ਰੁਪਏ ਮਹੀਨਾਵਾਰ ਭੱਤਾ ਦੇਣ ਦਾ ਵਾਅਦਾ ਕੀਤਾ ਸੀ, ਪਰ ਇਸਨੂੰ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ।

ਹੁਣ ਜਦੋਂ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕੋਲ ਬਹੁਤ ਘੱਟ ਸਮਾਂ ਬਚਿਆ ਹੈ, ਔਰਤਾਂ ਨੂੰ ਫਾਰਮ ਭਰ ਕੇ ਗੁੰਮਰਾਹ ਕੀਤਾ ਜਾ ਰਿਹਾ ਹੈ। ਫਾਰਮ ਭਰਨ ਦੇ ਨਾਮ ‘ਤੇ ਵੀ ਉਨ੍ਹਾਂ ਨਾਲ ਧੋਖਾ ਕੀਤਾ ਗਿਆ ਹੈ।

ਇਹ ਫਾਰਮ ਸਿਰਫ਼ ਨੌਂ ਵਿਧਾਨ ਸਭਾ ਹਲਕਿਆਂ ਵਿੱਚ ਭਰੇ ਗਏ ਹਨ, ਜਦੋਂ ਕਿ 108 ਵਿਧਾਨ ਸਭਾ ਹਲਕਿਆਂ ਦੀਆਂ ਔਰਤਾਂ ਅਜੇ ਵੀ ਸਰਕਾਰ ਵੱਲੋਂ ਐਲਾਨੇ ਗਏ ਮਹੀਨਾਵਾਰ ਭੱਤੇ ਦੀ ਉਡੀਕ ਕਰ ਰਹੀਆਂ ਹਨ।

ਐਨਕੇ ਸ਼ਰਮਾ ਨੇ ਰਾਣੀ ਸੋਹਲ ਨੂੰ ਮੋਹਾਲੀ ਜ਼ਿਲ੍ਹੇ ਵਿੱਚ ਅਕਾਲੀ ਦਲ ਮਹਿਲਾ ਵਿੰਗ ਦੀ ਉਪ-ਪ੍ਰਧਾਨ ਵੀ ਨਿਯੁਕਤ ਕੀਤਾ। ਇਸ ਮੌਕੇ ਅਕਾਲੀ ਆਗੂ ਡਾ. ਕ੍ਰਿਸ਼ਨਾ ਅਤੇ ਜਸਵਿੰਦਰ ਸਿੰਘ ਸਮੇਤ ਕਈ ਪਤਵੰਤੇ ਮੌਜੂਦ ਸਨ।