Join WhatsApp

Join Now

AAP ਪੰਜਾਬ ਨੂੰ ਵੱਡਾ ਝਟਕਾ! ਸੀਨੀਅਰ ਲੀਡਰ ਸਮੇਤ ਦੋ ਆਗੂ ਅਕਾਲੀ ਦਲ ’ਚ ਸ਼ਾਮਲ

On: ਅਗਸਤ 24, 2026 6:05 ਬਾਃ ਦੁਃ

 

Breaking: AAP ਪੰਜਾਬ ਨੂੰ ਵੱਡਾ ਝਟਕਾ! ਸੀਨੀਅਰ ਲੀਡਰ ਸਮੇਤ 2 ਆਗੂ ਅਕਾਲੀ ਦਲ ’ਚ ਸ਼ਾਮਲ

ਗੁਰਾਇਆ, 24 ਅਗਸਤ 2026

ਆਮ ਆਦਮੀ ਪਾਰਟੀ ਨੂੰ ਉਸ ਸਮੇਂ ਝਟਕਾ ਲੱਗਾ ਜਦੋਂ ਸਾਬਕਾ ਬਲਾਕ ਸੰਮਤੀ ਮੈਂਬਰ ਪਰਮਜੀਤ ਸਿੰਘ ਪੰਮਾ ਅਤੇ ਗੁਰਜੀਤ ਸਿੰਘ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਦੋਵਾਂ ਆਗੂਆਂ ਦੀ ਪਾਰਟੀ ਵਿੱਚ ਵਾਪਸੀ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਬਲਦੇਵ ਸਿੰਘ ਖਹਿਰਾ ਵੱਲੋਂ ਉਨ੍ਹਾਂ ਦਾ ਸਿਰੋਪਾਓ ਪਾ ਕੇ ਸਵਾਗਤ ਕੀਤਾ ਗਿਆ।

ਇਸ ਮੌਕੇ ਬਲਦੇਵ ਸਿੰਘ ਖਹਿਰਾ ਨੇ ਕਿਹਾ ਕਿ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਲ ਨੂੰ ਯਾਦ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਪੰਜਾਬ ਵਿੱਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਗਏ ਸਨ ਅਤੇ ਇਸ ਤਰ੍ਹਾਂ ਦਾ ਵਿਕਾਸ ਹੋਰ ਕੋਈ ਪਾਰਟੀ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਪਰਮਜੀਤ ਸਿੰਘ ਪੰਮਾ ਵਰਗੇ ਆਗੂਆਂ ਦੀ ਘਰ ਵਾਪਸੀ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।

ਖਹਿਰਾ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੇ ਤਜਰਬੇ ਦਾ ਪਾਰਟੀ ਨੂੰ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਹਿੱਤਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਲਗਾਤਾਰ ਆਪਣੀ ਆਵਾਜ਼ ਬੁਲੰਦ ਕਰਦਾ ਆ ਰਿਹਾ ਹੈ।

ਇਸ ਮੌਕੇ ਨਵੇਂ ਸ਼ਾਮਲ ਹੋਏ ਆਗੂਆਂ ਨੇ ਪਾਰਟੀ ਦੀ ਮਜ਼ਬੂਤੀ ਲਈ ਸਰਗਰਮੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਆਪਣੀ ਜ਼ਿੰਮੇਵਾਰੀ ਨਿਭਾਉਣਗੇ।

ਇਸ ਮੌਕੇ ਹਲਕਾ ਯੂਥ ਵਿੰਗ ਫਿਲੌਰ ਦੇ ਪ੍ਰਧਾਨ ਅਮਨਿੰਦਰ ਸਿੰਘ ਤੱਗੜ, ਸਰਕਲ ਪ੍ਰਧਾਨ ਰੁੜਕਾਂ ਕਲਾਂ ਦਲਜੀਤ ਸਿੰਘ ਜੀਤਾ, ਗੁਰਾਇਆ ਸਰਕਲ ਪ੍ਰਧਾਨ ਕਲਵਿੰਦਰ ਸਿੰਘ ਸੰਧੂ, ਬੀ.ਸੀ. ਵਿੰਗ ਪ੍ਰਧਾਨ ਜਗਜੀਤ ਸਿੰਘ ਮੰਗਾ, ਐੱਸ.ਸੀ. ਵਿੰਗ ਦੇ ਹਲਕਾ ਪ੍ਰਧਾਨ ਜਸਵਿੰਦਰ ਕੁਮਾਰ ਕਾਲਾ, ਮਨਜੀਤ ਸਿੰਘ ਬਿੱਲਾ ਨੰਗਲ, ਭੁਪਿੰਦਰ ਸਿੰਘ ਜੌਹਲ ਗੰਨਾ ਪਿੰਡ, ਪ੍ਰਦੀਪ ਸਿੰਘ ਦੀਪਾ ਧੁਲੇਤਾ, ਹਰਦੇਵ ਸਿੰਘ ਮੁਠੱਡਾ ਕਲਾਂ ਅਤੇ ਪੰਚ ਮਨਜੀਤ ਸਿੰਘ ਮੁਠੱਡਾ ਕਲਾਂ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।

 

More

ED ਦੇ ਐਕਸ਼ਨ ‘ਤੇ AAP ਦਾ ਵੱਡਾ ਦਾਅਵਾ; ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਨਹੀਂ ਲਿਆ ਗਮਾਡਾ ਅਫ਼ਸਰਾਂ ਦੀ ਮੀਟਿੰਗ ‘ਚ ਹਿੱਸਾ! ਕਿਹਾ- ਘੁਟਾਲੇ ਦਾ ਦੋਸ਼ ਬਿਲਕੁਲ ਫਰਜ਼ੀ

Govt Job: ਪੰਜਾਬ ਸਰਕਾਰ ਵੱਲੋਂ 450 ਮੁਲਾਜ਼ਮਾਂ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

ਵੱਡੀ ਖ਼ਬਰ: ED ਨੂੰ ਪੰਜਾਬ ‘ਚ 10000 ਕਰੋੜ ਰੁਪਏ ਦਾ ਘੁਟਾਲੇ ਦਾ ਸ਼ੱਕ; 5 IAS/PCS ਅਫ਼ਸਰ ਵੀ ਜਾਂਚ ਦੇ ਘੇਰੇ ‘ਚ

ਜੰਡਿਆਲਾ ਗੁਰੂ ਬਲਾਕ ਦੀਆਂ ਲਗਭਗ ਸੈਂਕੜੇ ਤੋਂ ਵੱਧ ਵਰਕਰਾਂ ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ, ਮਾਝੇ ‘ਚ ਹੋਰ ਵਧਿਆ ਜਥੇਬੰਦੀ ਦਾ ਗ੍ਰਾਫ!

ਵਾਅਦਿਆਂ ਤੋਂ ਭੱਜੀ ਭਗਵੰਤ ਮਾਨ ਸਰਕਾਰ; ਪੁਲਿਸ ਨੇ ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਦੇ ਪ੍ਰਧਾਨ ਬਲਿਹਾਰ ਸਿੰਘ ਨੂੰ ਘਰ ‘ਚ ਕੀਤਾ ਨਜ਼ਰਬੰਦ!

Leave a Comment