ਅਕਾਲੀ ਦਲ ਨੂੰ ਵੱਡਾ ਝਟਕਾ; ਸਾਬਕਾ ਵਿਧਾਇਕ ਸਾਥੀਆਂ ਸਮੇਤ AAP ‘ਚ ਸ਼ਾਮਲ
ਪਾਤੜਾਂ, 02 ਜੁਲਾਈ 2026- ਪਾਤੜਾਂ ਵਿੱਚ ਅਕਾਲੀ ਦਲ ਨੂੰ ਉਸ ਸਮੇਂ ਇੱਕ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਸਾਬਕਾ ਵਿਧਾਇਕ ਵਰਿੰਦਰ ਕੌਰ ਲੂੰਬਾ ਅਤੇ ਕਰਨ ਸਿੰਘ ਡੀਟੀਓ (DTO) ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਹਾਜ਼ਰੀ ਵਿੱਚ ਆਪਣੇ ਸੈਂਕੜੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ (AAP) ਵਿੱਚ ਸ਼ਾਮਲ ਹੋ ਗਏ।

ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਸਾਰੇ ਨਵੇਂ ਸ਼ਾਮਲ ਹੋਏ ਆਗੂਆਂ ਅਤੇ ਸਮਰਥਕਾਂ ਦਾ ਪਾਰਟੀ ਵਿੱਚ ਰਸਮੀ ਤੌਰ ‘ਤੇ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ਦੇ ਆਗੂਆਂ ਦੇ ਜੁੜਨ ਨਾਲ ਪਾਰਟੀ ਨੂੰ ਖੇਤਰ ਵਿੱਚ ਹੋਰ ਮਜ਼ਬੂਤੀ ਮਿਲੇਗੀ।
ਮੁੱਖ ਮੰਤਰੀ (CM) ਮਾਨ ਨੇ ਕਿਹਾ ਕਿ ਇੰਨੀ ਵੱਡੀ ਗਿਣਤੀ ਵਿੱਚ ਵਿਰੋਧੀ ਪਾਰਟੀ ਦੇ ਸਮਰਥਕਾਂ ਦਾ ‘ਆਪ’ ਵਿੱਚ ਸ਼ਾਮਲ ਹੋਣਾ ਆਮ ਆਦਮੀ ਪਾਰਟੀ (AAP) ਸਰਕਾਰ ਦੇ ਜਨਹਿਤ ਕਾਰਜਾਂ ਅਤੇ ਨੀਤੀਆਂ ‘ਤੇ ਜਨਤਾ ਦੀ ਵਧਦੀ ਮੋਹਰ ਨੂੰ ਦਰਸਾਉਂਦਾ ਹੈ, ਜਿਸ ਨਾਲ ਆਉਣ ਵਾਲੇ ਸਮੇਂ ਵਿੱਚ ਖੇਤਰ ਵਿੱਚ ਪਾਰਟੀ ਦਾ ਆਧਾਰ ਹੋਰ ਵਧੇਰੇ ਵਿਆਪਕ ਅਤੇ ਮਜ਼ਬੂਤ ਹੋਵੇਗਾ।
















