Join WhatsApp

Join Now

ਅਕਾਲੀ ਦਲ ਨੂੰ ਵੱਡਾ ਝਟਕਾ! ਸੀਨੀਅਰ ਲੀਡਰ ਸਾਥੀਆਂ ਸਮੇਤ ਅੰਮ੍ਰਿਤਪਾਲ ਦੀ ਪਾਰਟੀ ਵਿੱਚ ਸ਼ਾਮਲ

On: July 20, 2026 7:58 PM

 

ਅਕਾਲੀ ਦਲ ਨੂੰ ਵੱਡਾ ਝਟਕਾ! ਸੀਨੀਅਰ ਲੀਡਰ ਸਾਥੀਆਂ ਸਮੇਤ ਅੰਮ੍ਰਿਤਪਾਲ ਦੀ ਪਾਰਟੀ ਵਿੱਚ ਸ਼ਾਮਲ

ਚੰਡੀਗੜ੍ਹ, 20 ਜੁਲਾਈ 2026-

ਪੰਜਾਬ ਦੀ ਸਿਆਸਤ ਵਿੱਚ ਸੋਮਵਾਰ ਨੂੰ ਉਸ ਵੇਲੇ ਇੱਕ ਵੱਡਾ ਸਿਆਸੀ ਉਲਟਫੇਰ ਦੇਖਣ ਨੂੰ ਮਿਲਿਆ, ਜਦੋਂ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਜਨਰਲ ਸਕੱਤਰ ਇਕਬਾਲ ਸਿੰਘ ਸੰਧੂ ਨੇ ਆਪਣੇ ਸੈਂਕੜੇ ਸਮਰਥਕਾਂ ਅਤੇ ਵਰਕਰਾਂ ਸਮੇਤ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ। ਅਕਾਲੀ ਦਲ ਨੂੰ ਛੱਡ ਕੇ ਉਹ ਰਸਮੀ ਤੌਰ ‘ਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਜਥੇਬੰਦੀ ਦੇ ਪ੍ਰਮੁੱਖ ਆਗੂਆਂ ਮਨਪ੍ਰੀਤ ਸਿੰਘ ਇਯਾਲੀ ਅਤੇ ਬਾਪੂ ਤਰਸੇਮ ਸਿੰਘ ਨੇ ਇਕਬਾਲ ਸਿੰਘ ਸੰਧੂ ਅਤੇ ਉਨ੍ਹਾਂ ਦੇ ਸਾਥੀਆਂ ਦਾ ਨਿੱਘਾ ਸਵਾਗਤ ਕੀਤਾ।

ਉਨ੍ਹਾਂ ਇਸ ਘਟਨਾਕ੍ਰਮ ਨੂੰ ਪੰਜਾਬ ਦੀ ਸਿਆਸਤ, ਸੂਬੇ ਦੇ ਭਵਿੱਖ ਅਤੇ ਪੰਥ ਦੇ ਹਿੱਤ ਵਿੱਚ ਇੱਕ ਬੇਹੱਦ ਅਹਿਮ ਤੇ ਇਤਿਹਾਸਕ ਕਦਮ ਕਰਾਰ ਦਿੱਤਾ। ਇਸ ਸਿਆਸੀ ਤਬਦੀਲੀ ਤੋਂ ਬਾਅਦ ਸੱਦੀ ਗਈ ਇੱਕ ਵਿਸ਼ੇਸ਼ ਪ੍ਰੈੱਸ ਕਾਨਫਰੰਸ ਦੌਰਾਨ ਜਥੇਬੰਦੀ ਦੇ ਆਗੂਆਂ ਨੇ ਸ਼ਿਰੋਮਣੀ ਅਕਾਲੀ ਦਲ ਦੀ ਮੌਜੂਦਾ ਹਾਈਕਮਾਂਡ ‘ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਆਗੂਆਂ ਨੇ ਕਿਹਾ ਕਿ ਮੌਜੂਦਾ ਸਿਆਸੀ ਅਤੇ ਸਮਾਜਿਕ ਹਾਲਾਤ ਦੇ ਮੱਦੇਨਜ਼ਰ ਅੱਜ ‘ਵਾਰਿਸ ਪੰਜਾਬ ਦੇ’ ਹੀ ਇੱਕਮਾਤਰ ਅਜਿਹਾ ਮਜ਼ਬੂਤ ਮੰਚ ਬਣ ਕੇ ਉੱਭਰਿਆ ਹੈ, ਜਿਸ ‘ਤੇ ਪੰਜਾਬ ਦੇ ਲੋਕਾਂ ਅਤੇ ਨੌਜਵਾਨਾਂ ਦਾ ਭਰੋਸਾ ਲਗਾਤਾਰ ਵਧ ਰਿਹਾ ਹੈ।

ਉਨ੍ਹਾਂ ਦੋਸ਼ ਲਾਇਆ ਕਿ ਸ਼ਿਰੋਮਣੀ ਅਕਾਲੀ ਦਲ ਦੀ ਮੌਜੂਦਾ ਲੀਡਰਸ਼ਿਪ ਆਪਣੇ ਮੂਲ ਸਿਧਾਂਤਾਂ, ਇਤਿਹਾਸਕ ਪਿਛੋਕੜ ਅਤੇ ਪੰਥਕ ਮੁੱਦਿਆਂ ਤੋਂ ਪੂਰੀ ਤਰ੍ਹਾਂ ਭਟਕ ਚੁੱਕੀ ਹੈ। ਲੀਡਰਸ਼ਿਪ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪਾਰਟੀ ਦੇ ਟਕਸਾਲੀ ਵਰਕਰਾਂ, ਵਫ਼ਾਦਾਰ ਆਗੂਆਂ ਅਤੇ ਸਮਰਥਕਾਂ ਵਿੱਚ ਭਾਰੀ ਨਿਰਾਸ਼ਾ ਅਤੇ ਰੋਸ ਪਾਇਆ ਜਾ ਰਿਹਾ ਹੈ।

ਜਥੇਬੰਦੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਇਕਬਾਲ ਸਿੰਘ ਸੰਧੂ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਜ਼ਿੰਦਗੀ ਦੇ ਤਕਰੀਬਨ 30 ਸਾਲ ਅਕਾਲੀ ਦਲ ਦੀ ਸੇਵਾ ਵਿੱਚ ਲਗਾਏ ਹਨ। ਪਰ ਬੀਤੇ ਕੁਝ ਸਮੇਂ ਤੋਂ ਪਾਰਟੀ ਲੀਡਰਸ਼ਿਪ ਵੱਲੋਂ ਲਏ ਗਏ ਫੈਸਲਿਆਂ ਅਤੇ ਪੰਥਕ ਕਦਰਾਂ-ਕੀਮਤਾਂ ਤੋਂ ਬਣਾਈ ਗਈ ਦੂਰੀ ਕਾਰਨ ਉਨ੍ਹਾਂ ਦਾ ਦਮ ਘੁੱਟ ਰਿਹਾ ਸੀ, ਜਿਸ ਕਰਕੇ ਭਰੇ ਮਨ ਨਾਲ ਉਨ੍ਹਾਂ ਨੂੰ ਪਾਰਟੀ ਛੱਡਣ ਦਾ ਇਹ ਸਖ਼ਤ ਫੈਸਲਾ ਲੈਣਾ ਪਿਆ। ਇਕਬਾਲ ਸਿੰਘ ਸੰਧੂ ਨੇ ਕਿਹਾ ਕਿ “ਮੇਰਾ ਮਕਸਦ ਸਿਆਸਤ ਵਿੱਚ ਕੋਈ ਵੱਡਾ ਅਹੁਦਾ, ਕੁਰਸੀ ਜਾਂ ਨਿੱਜੀ ਮੁਫ਼ਾਦ ਹਾਸਲ ਕਰਨਾ ਨਹੀਂ ਹੈ। ਮੈਂ ਕੇਵਲ ਪੰਜਾਬ ਦੇ ਹੱਕਾਂ, ਸੂਬੇ ਦੀ ਜਵਾਨੀ ਅਤੇ ਪੰਥ ਦੀ ਸੱਚੀ ਸੇਵਾ ਲਈ ਇਸ ਨਵੇਂ ਰਾਹ ‘ਤੇ ਚੱਲਣ ਦਾ ਫੈਸਲਾ ਕੀਤਾ ਹੈ।”

ਸੰਧੂ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਅਕਾਲੀ ਦਲ ਦੇ ਕਈ ਹੋਰ ਪ੍ਰਮੁੱਖ ਆਗੂ, ਟਕਸਾਲੀ ਪਰਿਵਾਰ ਅਤੇ ਪੰਥਕ ਵਿਚਾਰਧਾਰਾ ਨਾਲ ਜੁੜੇ ਲੋਕ ਵੱਡੀ ਗਿਣਤੀ ਵਿੱਚ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦਾ ਹਿੱਸਾ ਬਣਨਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਜਥੇਬੰਦੀ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਭਖਦੇ ਮੁੱਦਿਆਂ, ਜਿਵੇਂ ਕਿ ਬੇਰੁਜ਼ਗਾਰੀ, ਨਸ਼ੇ, ਕਿਸਾਨੀ ਸੰਕਟ ਅਤੇ ਸੂਬੇ ਦੇ ਅਧਿਕਾਰਾਂ ਦੀ ਲੜਾਈ ਨੂੰ ਸੜਕਾਂ ਤੋਂ ਲੈ ਕੇ ਹਰ ਮੰਚ ‘ਤੇ ਮਜ਼ਬੂਤੀ ਨਾਲ ਚੁੱਕੇਗੀ। ਇਸ ਦੇ ਨਾਲ ਹੀ, ਆਗਾਮੀ ਚੋਣਾਂ ਵਿੱਚ ਇਹ ਜਥੇਬੰਦੀ ਪੰਜਾਬ ਦੀ ਜਨਤਾ ਦੀ ਸੱਚੀ ਆਵਾਜ਼ ਬਣ ਕੇ ਸਿਆਸੀ ਮੈਦਾਨ ਵਿੱਚ ਉੱਤਰੇਗੀ ਅਤੇ ਇੱਕ ਨਵੇਂ ਬਦਲ ਵਜੋਂ ਸਾਹਮਣੇ ਆਵੇਗੀ। ਇਸ ਸਿਆਸੀ ਹਲਚਲ ਨੇ ਸੂਬੇ ਦੇ ਬਾਕੀ ਸਿਆਸੀ ਦਲਾਂ ਵਿੱਚ ਵੀ ਚਰਚਾ ਛੇੜ ਦਿੱਤੀ ਹੈ।

 

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment