Join WhatsApp

Join Now

ਪੰਜਾਬ ਭਾਜਪਾ ਨੂੰ ਵੱਡਾ ਝਟਕਾ! ਕਈ ਆਗੂ ਸਮੇਤ AAP ‘ਚ ਸ਼ਾਮਲ

On: ਅਗਸਤ 24, 2026 1:56 ਬਾਃ ਦੁਃ

 

ਪੰਜਾਬ ਭਾਜਪਾ ਨੂੰ ਵੱਡਾ ਝਟਕਾ! ਕਈ ਆਗੂ ਸਮੇਤ AAP ‘ਚ ਸ਼ਾਮਲ

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਹਾਜ਼ਰੀ ‘ਚ ‘ਆਪ’ ‘ਚ ਹੋਈਆਂ ਵੱਡੀਆਂ ਸ਼ਮੂਲੀਅਤਾਂ, ਅਜਨਾਲਾ ‘ਚ ਪਾਰਟੀ ਹੋਈ ਹੋਰ ਮਜ਼ਬੂਤ

ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲੋਕ ‘ਆਪ’ ਨਾਲ ਜੁੜ ਰਹੇ ਹਨ: ਕੁਲਦੀਪ ਧਾਲੀਵਾਲ

ਅਜਨਾਲਾ ‘ਚ ਆਮ ਆਦਮੀ ਪਾਰਟੀ ਦਾ ਦਾਇਰਾ ਹੋਰ ਵਿਸ਼ਾਲ, ਭਾਜਪਾ ਛੱਡ ਕੇ ਕਈ ਮੁੱਖ ਪਰਿਵਾਰ ‘ਆਪ’ ‘ਚ ਸ਼ਾਮਲ

ਅਜਨਾਲਾ, 24 ਅਗਸਤ 2026- ਅਜਨਾਲਾ ਸ਼ਹਿਰ ਦੀ ਸਿਆਸਤ ਵਿੱਚ ਉਸ ਸਮੇਂ ਵੱਡੀ ਹਲਚਲ ਦੇਖਣ ਨੂੰ ਮਿਲੀ, ਜਦੋਂ ਭਾਰਤੀ ਜਨਤਾ ਪਾਰਟੀ (BJP) ਨੂੰ ਇੱਕ ਹੋਰ ਵੱਡਾ ਝਟਕਾ ਲੱਗਾ। ਸ਼ਹਿਰ ਦੇ ਦੋ ਨਾਮਵਰ ਅਤੇ ਅਸਰਰਸੂਖ ਵਾਲੇ ਪਰਿਵਾਰਾਂ ਮਹਿਤਾ ਪਰਿਵਾਰ ਅਤੇ ਚੋਪੜਾ ਪਰਿਵਾਰ ਨੇ ਆਪਣੇ ਦਰਜਨਾਂ ਸਮਰਥਕਾਂ ਅਤੇ ਸਾਥੀਆਂ ਸਮੇਤ ਭਾਜਪਾ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ (AAP) ਦਾ ਪੱਲਾ ਫੜ ਲਿਆ। ਇਹ ਸਿਆਸੀ ਸ਼ਮੂਲੀਅਤ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਅਮਿਤ ਔਲ ਦੀ ਯੋਗ ਅਗਵਾਈ ਹੇਠ ਕਰਵਾਈ ਗਈ, ਜਿਸ ਨਾਲ ਅਜਨਾਲਾ ਸ਼ਹਿਰ ਵਿੱਚ ‘ਆਪ’ ਦੀ ਸਿਆਸੀ ਸਥਿਤੀ ਪਹਿਲਾਂ ਨਾਲੋਂ ਵੀ ਵਧੇਰੇ ਮਜ਼ਬੂਤ ਹੋ ਗਈ ਹੈ।

ਇਸ ਖਾਸ ਮੌਕੇ ‘ਤੇ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਉਨ੍ਹਾਂ ਨੇ ਪਾਰਟੀ ‘ਚ ਸ਼ਾਮਲ ਹੋਣ ਵਾਲੇ ਮਹਿਤਾ ਪਰਿਵਾਰ, ਚੋਪੜਾ ਪਰਿਵਾਰ ਅਤੇ ਉਨ੍ਹਾਂ ਦੇ ਸਾਰੇ ਸਾਥੀਆਂ ਦਾ ਨਿੱਘਾ ਸਵਾਗਤ ਕੀਤਾ ਅਤੇ ਪਾਰਟੀ ਦਾ ਸਿਰੋਪਾਓ ਬਖਸ਼ ਕੇ ਉਨ੍ਹਾਂ ਨੂੰ ਜੀ ਆਇਆਂ ਨੂੰ ਕਿਹਾ। ਵਿਧਾਇਕ ਧਾਲੀਵਾਲ ਨੇ ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਇਨ੍ਹਾਂ ਪ੍ਰਮੁੱਖ ਪਰਿਵਾਰਾਂ ਦੇ ਆਮ ਆਦਮੀ ਪਾਰਟੀ ਨਾਲ ਜੁੜਨ ਨਾਲ ਅਜਨਾਲਾ ਸ਼ਹਿਰ ਵਿੱਚ ਪਾਰਟੀ ਦਾ ਸਿਆਸੀ ਆਧਾਰ ਅਤੇ ਜਨਤਕ ਸਮਰਥਨ ਬਹੁਤ ਜ਼ਿਆਦਾ ਮਜ਼ਬੂਤ ਹੋਇਆ ਹੈ।

ਵਿਧਾਇਕ ਧਾਲੀਵਾਲ ਨੇ ਅੱਗੇ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਗਾਤਾਰ ਕੀਤੇ ਜਾ ਰਹੇ ਵਿਕਾਸ ਕਾਰਜਾਂ, ਇਮਾਨਦਾਰ ਨੀਤੀਆਂ ਅਤੇ ਲੋਕ ਭਲਾਈ ਦੀਆਂ ਯੋਜਨਾਵਾਂ ਤੋਂ ਪ੍ਰਭਾਵਿਤ ਹੋ ਕੇ ਹੀ ਹਰ ਵਰਗ ਦੇ ਲੋਕ ‘ਆਪ’ ਨਾਲ ਜੁੜ ਰਹੇ ਹਨ। ਉਨ੍ਹਾਂ ਨੇ ਨਵੇਂ ਸ਼ਾਮਲ ਹੋਏ ਆਗੂਆਂ ਅਤੇ ਵਰਕਰਾਂ ਨੂੰ ਪੂਰਾ ਭਰੋਸਾ ਦਿਵਾਇਆ ਕਿ ਪਾਰਟੀ ਅੰਦਰ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਅਤੇ ਬਣਦੀ ਅਹਿਮੀਅਤ ਦਿੱਤੀ ਜਾਵੇਗੀ।

ਉਨ੍ਹਾਂ ਆਖਿਆ ਕਿ ਅਜਨਾਲਾ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਸਾਰਿਆਂ ਨੂੰ ਨਾਲ ਲੈ ਕੇ ਇੱਕਜੁੱਟਤਾ ਨਾਲ ਕੰਮ ਕੀਤਾ ਜਾਵੇਗਾ। ਦੂਜੇ ਪਾਸੇ, ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਰਮਨ ਮਹਿਤਾ ਨੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਆਖਿਆ ਕਿ ਅਜਨਾਲਾ ਸ਼ਹਿਰ ਵਿੱਚ ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕ ਵੱਲੋਂ ਬਿਨਾਂ ਕਿਸੇ ਪੱਖਪਾਤ ਦੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਦੇਖਦਿਆਂ ਹੀ ਉਨ੍ਹਾਂ ਨੇ ਭਾਜਪਾ ਛੱਡ ਕੇ ‘ਆਪ’ ਵਿੱਚ ਆਉਣ ਦਾ ਫੈਸਲਾ ਕੀਤਾ ਹੈ।

ਰਮਨ ਮਹਿਤਾ ਨੇ ਕਿਹਾ ਕਿ ਸ਼ਹਿਰ ਦੇ ਲਟਕਦੇ ਮੁੱਦਿਆਂ ਦੇ ਹੱਲ ਅਤੇ ਹੋ ਰਹੇ ਵਿਕਾਸ ਕੰਮਾਂ ਕਾਰਨ ਆਮ ਜਨਤਾ ਦੇ ਮਨਾਂ ਵਿੱਚ ‘ਆਪ’ ਪ੍ਰਤੀ ਵਿਸ਼ਵਾਸ ਹੋਰ ਪੱਕਾ ਹੋ ਰਿਹਾ ਹੈ। ਉਨ੍ਹਾਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਅਤੇ ਉਨ੍ਹਾਂ ਦੇ ਸਾਰੇ ਸਾਥੀ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਅਜਨਾਲਾ ਵਿੱਚ ‘ਆਪ’ ਨੂੰ ਹੋਰ ਬੁਲੰਦੀਆਂ ‘ਤੇ ਲੈ ਕੇ ਜਾਣ ਲਈ ਪੂਰੀ ਮਿਹਨਤ ਅਤੇ ਸਰਗਰਮੀ ਨਾਲ ਕੰਮ ਕਰਨਗੇ।

 

More

ED ਦੇ ਐਕਸ਼ਨ ‘ਤੇ AAP ਦਾ ਵੱਡਾ ਦਾਅਵਾ; ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਨਹੀਂ ਲਿਆ ਗਮਾਡਾ ਅਫ਼ਸਰਾਂ ਦੀ ਮੀਟਿੰਗ ‘ਚ ਹਿੱਸਾ! ਕਿਹਾ- ਘੁਟਾਲੇ ਦਾ ਦੋਸ਼ ਬਿਲਕੁਲ ਫਰਜ਼ੀ

Govt Job: ਪੰਜਾਬ ਸਰਕਾਰ ਵੱਲੋਂ 450 ਮੁਲਾਜ਼ਮਾਂ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

ਵੱਡੀ ਖ਼ਬਰ: ED ਨੂੰ ਪੰਜਾਬ ‘ਚ 10000 ਕਰੋੜ ਰੁਪਏ ਦਾ ਘੁਟਾਲੇ ਦਾ ਸ਼ੱਕ; 5 IAS/PCS ਅਫ਼ਸਰ ਵੀ ਜਾਂਚ ਦੇ ਘੇਰੇ ‘ਚ

ਜੰਡਿਆਲਾ ਗੁਰੂ ਬਲਾਕ ਦੀਆਂ ਲਗਭਗ ਸੈਂਕੜੇ ਤੋਂ ਵੱਧ ਵਰਕਰਾਂ ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ, ਮਾਝੇ ‘ਚ ਹੋਰ ਵਧਿਆ ਜਥੇਬੰਦੀ ਦਾ ਗ੍ਰਾਫ!

ਵਾਅਦਿਆਂ ਤੋਂ ਭੱਜੀ ਭਗਵੰਤ ਮਾਨ ਸਰਕਾਰ; ਪੁਲਿਸ ਨੇ ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਦੇ ਪ੍ਰਧਾਨ ਬਲਿਹਾਰ ਸਿੰਘ ਨੂੰ ਘਰ ‘ਚ ਕੀਤਾ ਨਜ਼ਰਬੰਦ!

Leave a Comment