Join WhatsApp

Join Now

ਪੰਜਾਬ BJP ਨੂੰ ਵੱਡਾ ਝਟਕਾ; ਸੀਨੀਅਰ ਆਗੂ ਸਾਥੀਆਂ ਸਮੇਤ AAP ‘ਚ ਸ਼ਾਮਲ

On: ਮਈ 12, 2026 2:54 ਬਾਃ ਦੁਃ

 

ਪੰਜਾਬ BJP ਨੂੰ ਵੱਡਾ ਝਟਕਾ; ਸੀਨੀਅਰ ਆਗੂ ਸਾਥੀਆਂ ਸਮੇਤ AAP ‘ਚ ਸ਼ਾਮਲ

CM ਭਗਵੰਤ ਮਾਨ ਨੇ ਅਨਿਲ ਕੁਮਾਰ ਸੇਠੀ ਨੂੰ ਪਾਰਟੀ ਵਿੱਚ ਕਰਵਾਈ ਸ਼ਮੂਲੀਅਤ

‘ਆਪ’ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲਿਆ ਫੈਸਲਾ- ਫਾਜ਼ਿਲਕਾ ਖੇਤਰ ਵਿੱਚ ਆਮ ਆਦਮੀ ਪਾਰਟੀ ਦੀ ਸਥਿਤੀ ਹੋਈ ਹੋਰ ਮਜ਼ਬੂਤ

Punjab Network

ਚੰਡੀਗੜ੍ਹ/ਫਾਜ਼ਿਲਕਾ, 12 ਮਈ 2026: ਪੰਜਾਬ ਵਿੱਚ ਸਿਆਸੀ ਉਲਟਫੇਰ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਕੜੀ ਤਹਿਤ ਅੱਜ ਫਾਜ਼ਿਲਕਾ ਜ਼ਿਲ੍ਹੇ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਭਾਜਪਾ (BJP) ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ (AAP) ਵਿੱਚ ਸ਼ਾਮਲ ਹੋ ਗਏ।

ਮੁੱਖ ਮੰਤਰੀ ਭਗਵੰਤ ਮਾਨ ਨੇ ਅਨਿਲ ਕੁਮਾਰ ਸੇਠੀ ਨੂੰ ਰਸਮੀ ਤੌਰ ‘ਤੇ ਪਾਰਟੀ ਦਾ ਸਿਰੋਪਾ ਪਾ ਕੇ ‘ਆਪ’ ਪਰਿਵਾਰ ਵਿੱਚ ਸ਼ਾਮਲ ਕਰਵਾਇਆ।

ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਦੂਜੀਆਂ ਪਾਰਟੀਆਂ ਦੇ ਇਮਾਨਦਾਰ ਆਗੂ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ।

ਉਨ੍ਹਾਂ ਅਨਿਲ ਸੇਠੀ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਆਉਣ ਨਾਲ ਫਾਜ਼ਿਲਕਾ ਇਲਾਕੇ ਵਿੱਚ ਪਾਰਟੀ ਦੇ ਸੰਗਠਨ ਨੂੰ ਨਵੀਂ ਤਾਕਤ ਮਿਲੇਗੀ।

ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਅਨਿਲ ਕੁਮਾਰ ਸੇਠੀ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਕਾਰਜਸ਼ੈਲੀ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਦੇ ਵਿਜ਼ਨ ਤੋਂ ਬਹੁਤ ਪ੍ਰਭਾਵਿਤ ਹਨ।

ਉਨ੍ਹਾਂ ਭਰੋਸਾ ਦਿੱਤਾ ਕਿ ਉਹ ਪਾਰਟੀ ਵੱਲੋਂ ਦਿੱਤੀ ਗਈ ਹਰ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਕੰਮ ਕਰਨਗੇ।

ਆਮ ਆਦਮੀ ਪਾਰਟੀ ਦੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਵੀ ਉਨ੍ਹਾਂ ਦਾ ਸਵਾਗਤ ਕਰਦਿਆਂ ਲਿਖਿਆ ਗਿਆ ਕਿ ‘ਆਪ’ ਪਰਿਵਾਰ ਵਿੱਚ ਸ਼ਾਮਲ ਹੋਣ ਵਾਲੇ ਹਰ ਮੈਂਬਰ ਦਾ ਪੂਰਾ ਸਤਿਕਾਰ ਕੀਤਾ ਜਾਵੇਗਾ।

 

More

ਅਧਿਆਪਕਾਂ ਤੋਂ ਤਰੱਕੀਆਂ ਦੌਰਾਨ ਖੋਹਿਆ ਸਟੇਸ਼ਨ ਚੋਣ ਦਾ ਹੱਕ! DTF ਨੇ ਚੁੱਕੇ ਸਵਾਲ

ਪੰਜਾਬ ਦੇ DC ਦਫ਼ਤਰ ‘ਚ ਵੱਡਾ ਹਾਦਸਾ ਟਲਿਆ; 3 ਮੁਲਾਜ਼ਮਾਂ ਨੂੰ ਲਿਜਾ ਰਹੀ ਲਿਸਟ ਅੱਧ ਵਿਚਾਲੇ ਫਸੀ, ਜਾਣੋ ਫਿਰ ਕੀ ਹੋਇਆ?

Rain Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ ਭਾਰੀ ਮੀਂਹ ਦਾ ਅਲਰਟ; ਮੌਸਮ ਵਿਭਾਗ ਨੇ ਜਾਰੀ ਕੀਤੀ ਚੇਤਾਵਨੀ!

ਵੱਡੀ ਖ਼ਬਰ: ਗੈਂਗਸਟਰ ਗੋਲਡੀ ਬਰਾੜ ਅਮਰੀਕਾ ਦੀ ਮੋਸਟ ਵਾਂਟਡ ਲਿਸਟ ਚ ਸ਼ਾਮਲ, FBI ਨੇ 10 ਕਰੋੜ ਰੁਪਏ ਦਾ ਰੱਖਿਆ ਇਨਾਮ

Government Job: ਸਰਕਾਰੀ ਨੌਕਰੀਆਂ ਲਈ ਉਮਰ ਦੀ ਕੋਈ ਪਾਬੰਦੀ ਨਹੀਂ! 30-40 ਸਾਲ ਦੀ ਉਮਰ ਵਾਲਿਆਂ ਲਈ ਖੁੱਲ੍ਹੇ ਹਨ ਰੋਜ਼ਗਾਰ ਦੇ ਰਾਹ- ਜਾਣੋ ਕਿਹੜੀਆਂ ਪ੍ਰੀਖਿਆਵਾਂ ਲਈ ਕਰ ਸਕਦੇ ਹੋ ਅਪਲਾਈ

4,488 ਮਾਸਟਰ ਕਾਡਰ ਤਰੱਕੀਆਂ ’ਚ ਵੱਡੀਆਂ ਬੇਨਿਯਮੀਆਂ ਦਾ ਦੋਸ਼! ਮਹਿਲਾ ਅਤੇ ਸੀਨੀਅਰ ਅਧਿਆਪਕਾਂ ਨੂੰ 150 ਕਿਲੋਮੀਟਰ ਦੂਰ ਸੁੱਟਿਆ

Leave a Comment