Join WhatsApp

Join Now

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਝਟਕਾ! ਫਿਲਹਾਲ DA ਨਹੀਂ ਦੇਵੇਗੀ ਸਰਕਾਰ!

On: ਅਗਸਤ 4, 2026 8:15 ਬਾਃ ਦੁਃ

 

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਝਟਕਾ! ਫਿਲਹਾਲ DA ਨਹੀਂ ਦੇਵੇਗੀ ਸਰਕਾਰ!

ਚੰਡੀਗੜ੍ਰ, 4 ਅਗਸਤ 2026- ਪੰਜਾਬ ਹਰਿਆਣਾ ਹਾਈਕੋਰਟ ਦੁਆਰਾ ਮੁਲਾਜ਼ਮਾਂ ਦੇ ਡੀਏ ਬਾਰੇ ਬੀਤੇ ਦਿਨ ਸੁਣਾਏ ਗਏ ਫ਼ੈਸਲੇ ਤੋਂ ਇੱਕ ਦਿਨ ਬਾਅਦ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਫ਼ ਕਰ ਦਿੱਤਾ ਹੈ ਕਿ, ਹਾਈਕੋਰਟ ਦਾ ਫ਼ੈਸਲਾ ਭਾਵੇਂ ਮੁਲਾਜ਼ਮਾਂ ਦੇ ਹੱਕ ਵਿੱਚ ਆਇਆ ਹੈ, ਪਰ ਸਰਕਾਰ ਇਸ ਤੇ ਸਮੀਖਿਆ ਕਰ ਰਹੀ ਹੈ। ਚੀਮਾ ਨੇ ਕਿਹਾ ਕਿ ਬਕਾਏ ਸਮੇਤ ਡੀ.ਏ (DA) ਕਰੀਬ 21000 ਕਰੋੜ ਰੁਪਏ ਬਣਦਾ ਹੈ, ਇੱਕੋ ਸਮੇਂ ਇਨ੍ਹਾਂ ਪੈਸਾ ਰਿਲੀਜ਼ ਕਰਨਾ ਸਰਕਾਰ ਲਈ ਔਖਾ ਹੈ।

ਇਹ ਵੀ ਪੜ੍ਹੋ- BREAKING- ਪੰਜਾਬ ਦੇ ਮੁਲਾਜ਼ਮਾਂ ਦੇ DA ਬਕਾਏ ‘ਤੇ ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਪੜ੍ਹੋ ਕੀ ਦਿੱਤੇ ਸੰਕੇਤ

ਜਦੋਂ ਪੱਤਰਕਾਰਾਂ ਨੇ ਚੀਮਾ ਨੂੰ ਪੁੱਛਿਆ ਕਿ, ਕੀ ਪੰਜਾਬ ਸਰਕਾਰ ਹਾਈਕੋਰਟ ਦੇ ਇਸ ਫੈਸਲੇ ਖਿਲਾਫ ਸੁਪਰੀਮ ਕੋਰਟ ਦਾ ਰੁੱਖ ਕਰੇਗੀ ਤਾਂ ਇਸ ਦੇ ਜਵਾਬ ਵਿੱਚ ਵਿੱਤ ਮੰਤਰੀ ਨੇ ਸਾਫ਼ ਕੀਤਾ ਕਿ ਸਰਕਾਰ ਫਿਲਹਾਲ ਇਸ ਫੈਸਲੇ ਦੀ ਕਾਨੂੰਨੀ ਅਤੇ ਸੰਵਿਧਾਨਕ ਜਾਂਚ ਕਰ ਰਹੀ ਹੈ, ਜਿਸ ਤੋਂ ਬਾਅਦ ਹੀ ਅਗਲਾ ਕਦਮ ਚੁੱਕਿਆ ਜਾਵੇਗਾ। ਅਦਾਲਤੀ ਜੱਜਮੈਂਟ ਆਉਣ ਤੋਂ ਬਾਅਦ ਕਈ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਹਨ।

ਹਾਲਾਂਕਿ, ਸੁਪਰੀਮ ਕੋਰਟ ਜਾਣ ਬਾਰੇ ਫਿਲਹਾਲ ਕੋਈ ਅੰਤਿਮ ਫੈਸਲਾ ਨਹੀਂ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਦੀ ਲੀਗਲ ਟੀਮ ਇਸ ਪੂਰੇ ਫੈਸਲੇ ਦੀ ਬਾਰੀਕੀ ਨਾਲ ਸਮੀਖਿਆ ਕਰ ਰਹੀ ਹੈ। ਉਨ੍ਹਾਂ ਕਿਹਾ, “ਸਾਡੀ ਲੀਗਲ ਟੀਮ ਇਹ ਦੇਖ ਰਹੀ ਹੈ ਕਿ ਇਸ ਫੈਸਲੇ ਦੇ ਕਾਨੂੰਨੀ ਅਤੇ ਸੰਵਿਧਾਨਕ ਪਹਿਲੂ ਕੀ ਹਨ? ਜਾਂਚ ਅਤੇ ਸਮੀਖਿਆ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਹੀ ਇਹ ਤੈਅ ਕੀਤਾ ਜਾਵੇਗਾ ਕਿ ਅੱਗੇ ਕੀ ਕਾਰਵਾਈ ਕਰਨੀ ਹੈ।”

ਯਾਨੀਕਿ, ਹਾਈਕੋਰਟ ਦੇ ਫ਼ੈਸਲੇ ਤੋਂ ਬਾਅਦ ਵੀ ਸਰਕਾਰ DA ਦੇਣ ਦੇ ਮੂਡ ਵਿੱਚ ਨਹੀਂ ਹੈ। ਸਰਕਾਰ ਦਾ ਬਿਆਨ ਅਤੇ ਦਾਅਵੇ ਤੋਂ ਇਹੋ ਲੱਗਦਾ ਹੈ ਕਿ ਅਗਲੇ ਦਿਨਾਂ ਦੇ ਅੰਦਰ ਮੁਲਾਜ਼ਮਾਂ ਦੇ ਡੀ.ਏ ਦਾ ਕੇਸ ਸੁਪਰੀਮ ਕੋਰਟ ਜਾ ਸਕਦਾ ਹੈ। ਚੀਮਾ ਨੇ ਸਿੱਧੇ ਤੌਰ ਤੇ ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਅਤੇ ਬਕਾਏ ਦੇਣ ਦਾ ਭਾਂਡਾ ਪਿਛਲੀਆਂ ਸਰਕਾਰਾਂ ਸਿਰ ਭੰਨਿਆ ਹੈ।

 

Leave a Comment