Big Breaking: ਪੰਜਾਬ ‘ਚ ਬਣੇਗੀ ਭਾਜਪਾ ਗੱਠਜੋੜ ਸਰਕਾਰ- ਅਮਿਤ ਸ਼ਾਹ ਦਾ ਵੱਡਾ ਐਲਾਨ
ਵੱਡਾ ਦਾਅਵਾ: ਪੰਜਾਬ ‘ਚ ਐੱਨ.ਡੀ.ਏ. (NDA) ਦੀ ਸਰਕਾਰ ਬਣਨਾ ਤੈਅ- ਅਮਿਤ ਸ਼ਾਹ ਦਾ ਵੱਡਾ ਐਲਾਨ: 31 ਦਸੰਬਰ 2029 ਤੱਕ ਪੰਜਾਬ ਨੂੰ ਨਸ਼ਾ-ਮੁਕਤ ਕਰਨ ਦਾ ਦਿੱਤਾ ਭਰੋਸਾ
ਚੰਡੀਗੜ੍ਹ 22 ਅਕਤੂਬਰ 2026- ਪੰਜਾਬ ਦੀ ਰਾਜਨੀਤੀ ਵਿੱਚ ਇੱਕ ਵਾਰ ਫਿਰ ਵੱਡਾ ਸਿਆਸੀ ਭੂਚਾਲ ਆ ਗਿਆ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਦਿੱਤੇ ਗਏ ਇੱਕ ਵੱਡੇ ਬਿਆਨ ਨੇ ਸੂਬੇ ਦੇ ਸਿਆਸੀ ਗਲਿਆਰਿਆਂ ਵਿੱਚ ਹਲਚਲ ਤੇਜ਼ ਕਰ ਦਿੱਤੀ ਹੈ। ਆਪਣੇ ਦੋ ਦਿਨ ਪਹਿਲਾਂ ਕੀਤੇ ਪੰਜਾਬ ਦੌਰੇ ਤੋਂ ਬਾਅਦ ਅਮਿਤ ਸ਼ਾਹ ਨੇ ਦਾਅਵਾ ਕੀਤਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਅੰਦਰ ਰਾਸ਼ਟਰੀ ਜਮਹੂਰੀ ਗਠਜੋੜ (NDA) ਦੀ ਸਰਕਾਰ ਬਣਨ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੀ ਸਭ ਤੋਂ ਗੰਭੀਰ ਸਮੱਸਿਆ ‘ਤੇ ਬੋਲਦਿਆਂ ਐਲਾਨ ਕੀਤਾ ਹੈ ਕਿ ਸਾਲ 2029 ਤੱਕ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ-ਮੁਕਤ ਕਰ ਦਿੱਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੋ ਦਿਨ ਪਹਿਲਾਂ ਹੀ ਪੰਜਾਬ ਦੇ ਵਿਸ਼ੇਸ਼ ਦੌਰੇ ‘ਤੇ ਆਏ ਸਨ। ਆਪਣੇ ਇਸ ਦੌਰੇ ਦੌਰਾਨ ਉਨ੍ਹਾਂ ਨੇ ਵੱਖ-ਵੱਖ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਸੂਬੇ ਦੀ ਮੌਜੂਦਾ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ। ਦੌਰੇ ਤੋਂ ਤੁਰੰਤ ਬਾਅਦ ਉਨ੍ਹਾਂ ਵੱਲੋਂ ਐੱਨ.ਡੀ.ਏ. ਦੀ ਸਰਕਾਰ ਬਣਨ ਦਾ ਦਾਅਵਾ ਕਰਨਾ ਇਹ ਸਪੱਸ਼ਟ ਸੰਕੇਤ ਦਿੰਦਾ ਹੈ ਕਿ ਭਾਰਤੀ ਜਨਤਾ ਪਾਰਟੀ ਅਤੇ ਇਸ ਦੇ ਸਹਿਯੋਗੀ ਦਲ ਪੰਜਾਬ ਵਿੱਚ ਆਪਣੀ ਸਿਆਸੀ ਜ਼ਮੀਨ ਮਜ਼ਬੂਤ ਕਰਨ ਲਈ ਪੂਰੀ ਤਿਆਰੀ ਕਰ ਚੁੱਕੇ ਹਨ।
ਨਸ਼ੇ ਦੇ ਕੋੜ੍ਹ ਵਿਰੁੱਧ ਬੋਲਦਿਆਂ ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਤਬਾਹ ਕਰ ਰਹੇ ਨਸ਼ੇ ਦੇ ਕਾਰੋਬਾਰ ਨੂੰ ਜੜ੍ਹੋਂ ਉਖਾੜਿਆ ਜਾਵੇਗਾ। ਉਨ੍ਹਾਂ ਭਰੋਸਾ ਦਵਾਇਆ ਕਿ ਕੇਂਦਰ ਸਰਕਾਰ ਅਤੇ ਐੱਨ.ਡੀ.ਏ. ਗਠਜੋੜ 31 ਦਸੰਬਰ 2029 ਤੱਕ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ-ਮੁਕਤ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਅਤੇ ਇਸ ਕਾਲੇ ਕਾਰੋਬਾਰ ਵਿੱਚ ਸ਼ਾਮਲ ਅਪਰਾਧੀਆਂ ਵਿਰੁੱਧ ਬਿਨ੍ਹਾਂ ਕਿਸੇ ਰਹਿਮ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਧੱਕਿਆ ਜਾਵੇਗਾ।
ਆਪਣੇ ਸੰਬੋਧਨ ਅਤੇ ਬਿਆਨਾਂ ਵਿੱਚ ਗ੍ਰਹਿ ਮੰਤਰੀ ਨੇ ਸੂਬੇ ਦੀ ਮੌਜੂਦਾ ਸਰਕਾਰ ਦੀਆਂ ਨੀਤੀਆਂ ਅਤੇ ਪ੍ਰਸ਼ਾਸਨਿਕ ਢਿੱਲ ‘ਤੇ ਵੀ ਤਿੱਖੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਬਦਲਾਅ ਚਾਹੁੰਦੇ ਹਨ ਅਤੇ ਉਹ ਮੌਜੂਦਾ ਹਾਲਾਤਾਂ ਤੋਂ ਅੱਕ ਚੁੱਕੇ ਹਨ। ਐੱਨ.ਡੀ.ਏ. ਪੰਜਾਬ ਨੂੰ ਇੱਕ ਸੁਰੱਖਿਅਤ, ਖੁਸ਼ਹਾਲ ਅਤੇ ਨਸ਼ਾ-ਮੁਕਤ ਭਵਿੱਖ ਦੇਣ ਲਈ ਵਚਨਬੱਧ ਹੈ। ਅਮਿਤ ਸ਼ਾਹ ਦੇ ਇਸ ਦਾਅਵੇ ਤੋਂ ਬਾਅਦ ਪੰਜਾਬ ਦੀਆਂ ਤਮਾਮ ਵਿਰੋਧੀ ਧਿਰਾਂ ਅਤੇ ਸ਼ਾਸਕ ਧਿਰ ਵਿੱਚ ਖਲਬਲੀ ਮਚ ਗਈ ਹੈ। ਆਉਣ ਵਾਲੇ ਦਿਨਾਂ ਵਿੱਚ ਇਸ ਬਿਆਨ ਨੂੰ ਲੈ ਕੇ ਪੰਜਾਬ ਦੀ ਰਾਜਨੀਤੀ ਵਿੱਚ ਹੋਰ ਤਿੱਖੀ ਬਹਿਸ ਦੇਖਣ ਨੂੰ ਮਿਲ ਸਕਦੀ ਹੈ।















