Join WhatsApp

Join Now

Big Breaking: ਜੇਲ੍ਹ ‘ਚ ਬੰਦ AAP ਵਿਧਾਇਕ ਲਾਲਜੀਤ ਭੁੱਲਰ ਨੇ ਚੋਣ ਲੜਨ ਬਾਰੇ ਲਿਆ ਵੱਡਾ ਫ਼ੈਸਲਾ, ਪੜ੍ਹੋ ਕੀ ਕਿਹਾ?

On: November 10, 2026 10:39 AM

 

Big Breaking: ਜੇਲ੍ਹ ‘ਚ ਬੰਦ AAP ਵਿਧਾਇਕ ਲਾਲਜੀਤ ਭੁੱਲਰ ਨੇ ਚੋਣ ਲੜਨ ਬਾਰੇ ਲਿਆ ਵੱਡਾ ਫ਼ੈਸਲਾ, ਪੜ੍ਹੋ ਕੀ ਕਿਹਾ?

BREAKING: ਸਾਬਕਾ ਮੰਤਰੀ ਲਾਲਜੀਤ ਭੁੱਲਰ ਦਾ ਵੱਡਾ ਐਲਾਨ, ਜੇਲ੍ਹ ‘ਚੋਂ ਹੀ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਕੀਤਾ ਫ਼ੈਸਲਾ- ਭੁੱਲਰ ਦਾ ਚੋਣਾਂ ਤੋਂ ਕਿਨਾਰਾ, ਸੋਸ਼ਲ ਮੀਡੀਆ ‘ਤੇ ਪੋਸਟ ਸਾਝੀ ਕਰਕੇ ਦਿੱਤੀ ਜਾਣਕਾਰੀ

ਪੱਟੀ ਹਲਕੇ ਦੇ ਲੋਕਾਂ ਦਾ ਕੀਤਾ ਧੰਨਵਾਦ: ਲਾਲਜੀਤ ਸਿੰਘ ਭੁੱਲਰ ਬੋਲੇ- “ਇਸ ਵਾਰ ਨਹੀਂ ਲੜਾਂਗਾ ਵਿਧਾਨ ਸਭਾ ਚੋਣ”-

ਪੰਜਾਬ ਨੈੱਟਵਰਕ, ਚੰਡੀਗੜ੍ਹ/ਪੱਟੀ –

ਪੰਜਾਬ ਦੀ ਰਾਜਨੀਤੀ ਵਿੱਚ ਹਲਚਲ ਪੈਦਾ ਕਰਨ ਵਾਲੀ ਵੱਡੀ ਖ਼ਬਰ ਸਾਹਮਣੇ ਆਈ ਹੈ। ਸੂਬੇ ਦੇ ਸਾਬਕਾ ਮੰਤਰੀ ਅਤੇ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਲਾਲਜੀਤ ਸਿੰਘ ਭੁੱਲਰ, ਜੋ ਇਸ ਸਮੇਂ ਜੇਲ੍ਹ ਵਿੱਚ ਬੰਦ ਹਨ, ਨੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਵੱਡਾ ਐਲਾਨ ਕੀਤਾ ਹੈ। ਇਸ ਫ਼ੈਸਲੇ ਤੋਂ ਬਾਅਦ ਪੱਟੀ ਹਲਕੇ ਸਮੇਤ ਪੂਰੇ ਪੰਜਾਬ ਦੇ ਰਾਜਨੀਤਿਕ ਹਲਕਿਆਂ ਵਿੱਚ ਚਰਚਾਵਾਂ ਦਾ ਬਾਜ਼ਾਰ ਗਰਮ ਹੋ ਗਿਆ ਹੈ।

ਜੇਲ੍ਹ ਵਿੱਚ ਬੰਦ ਲਾਲਜੀਤ ਸਿੰਘ ਭੁੱਲਰ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਖਾਤੇ ਰਾਹੀਂ ਪੱਟੀ ਹਲਕੇ ਦੇ ਲੋਕਾਂ ਅਤੇ ਆਪਣੇ ਸਮਰਥਕਾਂ ਦੇ ਨਾਂ ਇੱਕ ਭਾਵੁਕ ਸੰਦੇਸ਼ ਸਾਂਝਾ ਕੀਤਾ ਹੈ। ਉਨ੍ਹਾਂ ਨੇ ਲਿਖਿਆ, “ਵਾਹਿਗੁਰੂ ਜੀ! ਦਾਸ ਨੇ ਪੱਟੀ ਹਲਕੇ ਦੇ ਭੈਣ-ਭਰਾਵਾਂ ਵੱਲੋਂ ਦਾਸ ਨੂੰ ਪਾਰਟੀ ਵੱਲੋਂ ਦੁਬਾਰਾ ਚੋਣ ਲੜਾਉਣ ਲਈ ਕਹਿਣ ਬਾਰੇ ਸੁਣਿਆ ਹੈ, ਪਰ ਦਾਸ ਨੇ ਚੋਣ ਨਹੀਂ ਲੜਨੀ। ਦਾਸ ਪੱਟੀ ਹਲਕੇ ਦੇ ਸਾਰੇ ਭੈਣ-ਭਰਾਵਾਂ ਦਾ ਦਿਲ ਦੀਆਂ ਡੂੰਘਾਈਆਂ ਤੋਂ ਧੰਨਵਾਦ ਕਰਦਾ ਹੈ ਅਤੇ ਦਾਸ ਦਾ ਤੁਹਾਡੀਆਂ ਭਾਵਨਾਵਾਂ ਅੱਗੇ, ਤੁਹਾਡੇ ਚਰਨਾਂ ਵਿੱਚ ਸਿਰ ਝੁਕਦਾ ਹੈ। ਦਾਸ ਪੱਟੀ ਹਲਕੇ ਦੇ ਸਾਰੇ ਭੈਣ-ਭਰਾਵਾਂ ਦਾ ਸਾਰੀ ਜ਼ਿੰਦਗੀ ਰੇਣੀ ਰਹੇਗਾ। ਜਿਨ੍ਹਾਂ ਭੈਣ-ਭਰਾਵਾਂ ਨੇ ਦਾਸ ਦਾ ਹਰ ਸਮੇਂ ਸਾਥ ਦਿੱਤਾ, ਉਨ੍ਹਾਂ ਸਾਰਿਆਂ ਦਾ ਬਹੁਤ-ਬਹੁਤ ਧੰਨਵਾਦ।”

ਲਾਲਜੀਤ ਸਿੰਘ ਭੁੱਲਰ ਪੱਟੀ ਵਿਧਾਨ ਸਭਾ ਹਲਕੇ ਤੋਂ ਮੌਜੂਦਾ ਵਿਧਾਇਕ ਹਨ ਅਤੇ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਵੀ ਰਹਿ ਚੁੱਕੇ ਹਨ। ਦੱਸ ਦਈਏ ਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਡਿਸਟ੍ਰਿਕਟ ਮੈਨੇਜਰ (ਡੀਐੱਮ) ਗਗਨਦੀਪ ਸਿੰਘ ਰੰਧਾਵਾ ਨੇ ਇੱਕ ਵੀਡੀਓ ਜਾਰੀ ਕਰਦਿਆਂ ਲਾਲਜੀਤ ਭੁੱਲਰ ਦਾ ਨਾਮ ਲੈ ਕੇ ਖੁਦਕੁਸ਼ੀ ਕਰ ਲਈ ਸੀ। ਜਿਸ ਤੋਂ ਕੁੱਝ ਸਮੇਂ ਬਾਅਦ ਭੁੱਲਰ ਨੂੰ ਸਰਕਾਰ ਨੇ ਮੰਤਰੀ ਅਹੁਦੇ ਤੋਂ ਹਟਾ ਦਿੱਤਾ ਸੀ ਅਤੇ ਪੁਲਿਸ ਨੇ ਸਾਬਕਾ ਮੰਤਰੀ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਭੁੱਲਰ ਇਸ ਸਮੇਂ ਜੇਲ੍ਹ ਦੇ ਅੰਦਰ ਬੰਦ ਹਨ।

ਹਾਲਾਂਕਿ, ਪੱਟੀ ਹਲਕੇ ਵਿੱਚ ਉਨ੍ਹਾਂ ਦਾ ਆਧਾਰ ਅਤੇ ਪਾਰਟੀ ਵਰਕਰਾਂ ਦਾ ਦਬਾਅ ਸੀ ਕਿ ਉਹ ਦੁਬਾਰਾ ਚੋਣ ਮੈਦਾਨ ਵਿੱਚ ਉਤਰਨ। ਪਰ ਉਨ੍ਹਾਂ ਦੇ ਇਸ ਤਾਜ਼ਾ ਐਲਾਨ ਨੇ ਸਾਰੇ ਅਟਕਲਾਂ ‘ਤੇ ਵਿਰਾਮ ਲਗਾ ਦਿੱਤਾ ਹੈ। ਇਸ ਫ਼ੈਸਲੇ ਨਾਲ ਪੱਟੀ ਹਲਕੇ ਦੇ ਉਨ੍ਹਾਂ ਦੇ ਸਮਰਥਕਾਂ ਵਿੱਚ ਨਿਰਾਸ਼ਾ ਵੇਖਣ ਨੂੰ ਮਿਲ ਰਹੀ ਹੈ, ਜਦਕਿ ਦੂਜੀਆਂ ਸਿਆਸੀ ਪਾਰਟੀਆਂ ਵੱਲੋਂ ਹੁਣ ਇਸ ਹਲਕੇ ਵਿੱਚ ਆਪਣੀ ਸਥਿਤੀ ਮਜ਼ਬੂਤ ਕਰਨ ਲਈ ਨਵੀਆਂ ਰਣਨੀਤੀਆਂ ਉੱਤੇ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।

ਲਾਲਜੀਤ ਸਿੰਘ ਭੁੱਲਰ ਨੇ ਆਪਣੇ ਸੰਦੇਸ਼ ਰਾਹੀਂ ਇਹ ਸਾਫ਼ ਕਰ ਦਿੱਤਾ ਹੈ ਕਿ ਭਾਵੇਂ ਉਹ ਚੋਣ ਮੈਦਾਨ ਵਿੱਚ ਉਮੀਦਵਾਰ ਵਜੋਂ ਨਹੀਂ ਉਤਰਨਗੇ, ਪਰ ਉਹ ਆਪਣੇ ਹਲਕੇ ਦੇ ਲੋਕਾਂ ਦੇ ਪਿਆਰ ਅਤੇ ਸਤਿਕਾਰ ਲਈ ਹਮੇਸ਼ਾ ਧੰਨਵਾਦੀ ਰਹਿਣਗੇ। ਹੁਣ ਵੇਖਣਾ ਇਹ ਹੋਵੇਗਾ ਕਿ ਸੱਤਾਧਾਰੀ ਪਾਰਟੀ ਪੱਟੀ ਹਲਕੇ ਤੋਂ ਕਿਸ ਨਵੇਂ ਚਿਹਰੇ ਉੱਤੇ ਆਪਣਾ ਦਾਅ ਲਗਾਉਂਦੀ ਹੈ?

 

Leave a Comment