Join WhatsApp

Join Now

Big Breaking- ਅਮਿਤ ਸ਼ਾਹ ਚੰਡੀਗੜ੍ਹ ਪੁਲਿਸ ਦੇ ਸਥਾਪਨਾ ਦਿਵਸ ਸਮਾਗਮ ‘ਚ ਹੋ ਸਕਦੇ ਨੇ ਸ਼ਾਮਲ, ਪੜ੍ਹੋ ਕਦੋਂ ਹੋਣ ਜਾ ਰਿਹੈ ਸਮਾਗਮ

On: October 24, 2026 6:23 PM

 

Big Breaking- ਅਮਿਤ ਸ਼ਾਹ ਚੰਡੀਗੜ੍ਹ ਪੁਲਿਸ ਦੇ ਸਥਾਪਨਾ ਦਿਵਸ ਸਮਾਗਮ ‘ਚ ਹੋ ਸਕਦੇ ਨੇ ਸ਼ਾਮਲ, ਪੜ੍ਹੋ ਕਦੋਂ ਹੋਣ ਜਾ ਰਿਹੈ ਸਮਾਗਮ

ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਬੀਤੇ ਸੋਮਵਾਰ ਨੂੰ ਨਵੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ

ਚੰਡੀਗੜ੍ਹ, 24 ਅਕਤੂਬਰ 2026- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 1 ਨਵੰਬਰ ਨੂੰ ਚੰਡੀਗੜ੍ਹ ਪੁਲਿਸ ਦੇ ‘ਸਥਾਪਨਾ ਦਿਵਸ’ ਸਮਾਗਮਾਂ ਵਿੱਚ ਸ਼ਿਰਕਤ ਕਰਨ ਲਈ ਸ਼ਹਿਰ ਦਾ ਦੌਰਾ ਕਰ ਸਕਦੇ ਹਨ। ਇਹ ਦੌਰਾ ਅਜਿਹੇ ਸਮੇਂ ‘ਤੇ ਹੋ ਰਿਹਾ ਹੈ ਜਦੋਂ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਕੇਂਦਰ ਸਰਕਾਰ ਨੂੰ ਭੇਜੇ ਗਏ ਕਈ ਲੰਮੇ ਸਮੇਂ ਤੋਂ ਲਟਕਦੇ ਪ੍ਰਸਤਾਵਾਂ ਨੂੰ ਕੇਂਦਰ ਵਲੋਂ ਹਾਂ-ਪੱਖੀ ਹੁੰਗਾਰਾ ਮਿਲਿਆ ਹੈ।

ਸਰਕਾਰੀ ਸੂਤਰਾਂ ਅਨੁਸਾਰ, ਇਨ੍ਹਾਂ ਪ੍ਰਸਤਾਵਾਂ ‘ਤੇ ਕੇਂਦਰ ਦੇ ਉਤਸ਼ਾਹਜਨਕ ਰਵੱਈਏ ਨੇ ਇਨ੍ਹਾਂ ਮਸਲਿਆਂ ਦੇ ਜਲਦ ਹੱਲ ਹੋਣ ਦੀਆਂ ਆਸਾਂ ਬੰਨ੍ਹ ਦਿੱਤੀਆਂ ਹਨ। ਭਾਵੇਂਕਿ ਅਜੇ ਤੱਕ ਰਸਮੀ ਮਨਜ਼ੂਰੀਆਂ ਅਤੇ ਲੋੜੀਂਦੀਆਂ ਪ੍ਰਸ਼ਾਸਨਿਕ ਤੇ ਕਾਨੂੰਨੀ ਪ੍ਰਕਿਰਿਆਵਾਂ ਪੂਰੀਆਂ ਹੋਣੀਆਂ ਬਾਕੀ ਹਨ, ਪਰ ਕੇਂਦਰ ਸਰਕਾਰ ਵੱਲੋਂ ਮਿਲੇ ਇਸ ਹੁੰਗਾਰੇ ਨੂੰ UT ਪ੍ਰਸ਼ਾਸਨ ਲਈ ਇੱਕ ਬਹੁਤ ਹੀ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।

ਸੂਤਰਾਂ ਅਨੁਸਾਰ, ਇਸੇ ਲੜੀ ਤਹਿਤ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਬੀਤੇ ਸੋਮਵਾਰ ਨੂੰ ਨਵੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸਥਾਪਨਾ ਦਿਵਸ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਇਸ ਮੁਲਾਕਾਤ ਦੌਰਾਨ ਦੋਵਾਂ ਆਗੂਆਂ ਨੇ ਸ਼ਹਿਰ ਨਾਲ ਸਬੰਧਤ ਕਈ ਅਹਿਮ ਅਤੇ ਗੰਭੀਰ ਮੁੱਦਿਆਂ ‘ਤੇ ਵੀ ਚਰਚਾ ਕੀਤੀ।

 

Leave a Comment