ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਸਰਕਾਰ ਨੇ ਹਾਈਕੋਰਟ ਵਿਚ ਅੱਜ ਜਵਾਬ ਦਿੰਦਿਆਂ ਕਿਹਾ ਕਿ, ਵਾਰਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਖਿਲਾਫ਼ ਰਾਸ਼ਟਰੀ ਸੁਰੱਖਿਆ ਐਕਟ (NSA) ਲਗਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- BREAKING: ਅੰਮ੍ਰਿਤਪਾਲ ਦਾ ਨਾਮ ਲਏ ਬਗ਼ੈਰ ਭਗਵੰਤ ਮਾਨ ਦਾ ਵੱਡਾ ਬਿਆਨ, ਕਿਹਾ- ਨਫ਼ਰਤ ਫ਼ੈਲਾਉਣ ਵਾਲੇ ਸਾਰੇ ਫੜੇ ਗਏ!
ਦੱਸ ਦਈਏ ਕਿ, ਅੰਮ੍ਰਿਤਪਾਲ ਦੇ ਵਕੀਲ ਵਲੋਂ ਪਿਛਲੇ ਦਿਨੀਂ ਇੱਕ ਪਟੀਸ਼ਨ ਕੋਰਟ ਵਿਚ ਦਾਇਰ ਕੀਤੀ ਸੀ, ਜਿਸ ਤੋਂ ਬਾਅਦ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਸੀ।
ਜਿਸਦੇ ਜਵਾਬ ਵਿਚ ਅੱਜ ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਦੱਸਿਆ ਕਿ, ਅੰਮ੍ਰਿਤਪਾਲ ਹਾਲੇ ਫਰਾਰ ਹੈ, ਪਰ ਉਹਦੇ ਤੇ NSA ਲਗਾ ਦਿੱਤਾ ਗਿਆ ਹੈ।
ਕੋਰਟ ਵਿਚ ਸਰਕਾਰ ਦੇ ਵਕੀਲ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਅਧਿਆਪਕਾਂ ਲਈ ਅਹਿਮ ਖ਼ਬਰ; ਸਿੱਖਿਆ ਵਿਭਾਗ ਵੱਲੋਂ ਬਦਲੀਆਂ ਸਬੰਧੀ ਨਵਾਂ ਪੱਤਰ ਜਾਰੀ!
ਇਹ ਵੀ ਪੜ੍ਹੋ- Holiday News: ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ‘ਚ 23 ਮਾਰਚ ਨੂੰ ਛੁੱਟੀ ਦਾ ਐਲਾਨ
Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com
(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)