Big Breaking: ਤ੍ਰਿਣਮੂਲ ਕਾਂਗਰਸ ਦੇ ਸੀਨੀਅਰ ਲੀਡਰ ਦੇ ਘਰ ‘ਤੇ ਸੁੱਟੇ ਬੰਬ, ਲੀਡਰ ਸਮੇਤ 3 ਦੀ ਮੌਤ

238

 

ਪੱਛਮੀ ਬੰਗਾਲ

ਪੱਛਮੀ ਬੰਗਾਲ ਦੇ ਪੂਰਬੀ ਮੇਦਿਨੀਪੁਰ ਜ਼ਿਲ੍ਹੇ ਦੇ ਅਰਜੁਨ ਨਗਰ ਵਿੱਚ ਤ੍ਰਿਣਮੂਲ ਕਾਂਗਰਸ ਦੇ ਬੂਥ ਪ੍ਰਧਾਨ ਰਾਜਕੁਮਾਰ ਮੰਨਾ ਦੇ ਘਰ ਸ਼ੁੱਕਰਵਾਰ ਦੇਰ ਰਾਤ ਇੱਕ ਧਮਾਕਾ ਹੋਇਆ। ਇਸ ਘਟਨਾ ‘ਚ 3 ਲੋਕਾਂ ਦੀ ਮੌਤ ਹੋ ਗਈ, ਜਦਕਿ 2 ਲੋਕ ਗੰਭੀਰ ਜ਼ਖਮੀ ਹੋ ਗਏ।

ਧਮਾਕਾ ਇੰਨਾ ਜ਼ਬਰਦਸਤ ਸੀ ਕਿ ਪੂਰਾ ਘਰ ਢਹਿ ਗਿਆ। ਹਾਦਸੇ ਦੀ ਸੂਚਨਾ ਮਿਲਣ ‘ਤੇ ਪਹੁੰਚੀ ਪੁਲਸ ਨੇ ਤਿੰਨੋਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ, ਜਦਕਿ ਦੋਵੇਂ ਗੰਭੀਰ ਜ਼ਖਮੀਆਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਘਟਨਾ ਦੀ ਜਾਂਚ ਵਿੱਚ ਜੁਟੀ ਹੋਈ ਹੈ।

ਤੁਹਾਨੂੰ ਦੱਸ ਦਈਏ, ਅੱਜ ਪੂਰਬੀ ਮੇਦਿਨੀਪੁਰ ਜ਼ਿਲ੍ਹੇ ਦੇ ਕਾਂਠੀ ਵਿੱਚ ਟੀਐਮਸੀ ਦੇ ਰਾਸ਼ਟਰੀ ਜਨਰਲ ਸਕੱਤਰ ਅਭਿਸ਼ੇਕ ਬੈਨਰਜੀ ਦੀ ਮੀਟਿੰਗ ਹੈ। ਮੀਟਿੰਗ ਤੋਂ ਪਹਿਲਾਂ ਸ਼ੁੱਕਰਵਾਰ ਦੇਰ ਰਾਤ ਬੂਥ ਪ੍ਰਧਾਨ ਰਾਜਕੁਮਾਰ ਮੰਨਾ ਦੇ ਘਰ ‘ਚ ਧਮਾਕਾ ਹੋਇਆ।

ਇਸ ਹਾਦਸੇ ਵਿੱਚ ਬੂਥ ਪ੍ਰਧਾਨ ਰਾਜਕੁਮਾਰ ਮੰਨਾ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਦੋ ਗੰਭੀਰ ਜ਼ਖ਼ਮੀ ਹੋ ਗਏ। ਧਮਾਕੇ ਦੀ ਆਵਾਜ਼ ਸੁਣ ਕੇ ਆਸਪਾਸ ਦੇ ਲੋਕ ਮੌਕੇ ‘ਤੇ ਪਹੁੰਚ ਗਏ। ਲੋਕਾਂ ਨੇ ਇਸ ਦੀ ਸੂਚਨਾ ਭੂਪਤੀਨਗਰ ਥਾਣੇ ਨੂੰ ਦਿੱਤੀ।

ਪੁਲੀਸ ਹਾਦਸੇ ਦੀ ਜਾਂਚ ‘ਚ ਜੁਟੀ

ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ। ਪੁਲਸ ਨੇ ਦੱਸਿਆ ਕਿ ਇਸ ਘਟਨਾ ‘ਚ ਤਿੰਨ ਲੋਕਾਂ ਦੀ ਮੌਤ ਹੋ ਗਈ, ਪਰ ਦੋ ਹੋਰ ਗੰਭੀਰ ਰੂਪ ‘ਚ ਜ਼ਖਮੀ ਹੋ ਗਏ। ਇਹ ਘਟਨਾ ਥਾਣਾ ਖੇਤਰ ਦੇ ਅਰਜੁਨ ਨਗਰ ਗ੍ਰਾਮ ਪੰਚਾਇਤ ਦੇ ਨਰਯਾਬਿਲਾ ਪਿੰਡ ‘ਚ ਸ਼ੁੱਕਰਵਾਰ ਰਾਤ ਕਰੀਬ 10.30 ਵਜੇ ਵਾਪਰੀ।

ਮਰਨ ਵਾਲਿਆਂ ਵਿਚ ਰਾਜਕੁਮਾਰ ਮੰਨਾ, ਉਸ ਦਾ ਭਰਾ ਦੇਵਕੁਮਾਰ ਮੰਨਾ ਅਤੇ ਵਿਸ਼ਵਜੀਤ ਗਾਇਨ ਸ਼ਾਮਲ ਹਨ। ਰਾਜਕੁਮਾਰ ਮੰਨਾ ਇਲਾਕੇ ਦੇ ਤ੍ਰਿਣਮੂਲ ਕਾਂਗਰਸ ਦੇ ਪ੍ਰਧਾਨ ਵਜੋਂ ਜਾਣੇ ਜਾਂਦੇ ਸਨ। ਪੁਲਸ ਨੇ ਦੱਸਿਆ ਕਿ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।