Big Breaking: ਮੂਸੇਵਾਲਾ ਕਤਲ ਦਾ ਦੋਸ਼ੀ ਗੈਂਗਸਟਰ ਦੀਪਕ ਮਾਨਸਾ ਪੁਲਿਸ ਦੀ ਗ੍ਰਿਫਤ ‘ਚੋਂ ਫਰਾਰ, ਪੰਜਾਬ ਭਰ ‘ਚ ਅਲਰਟ ਜਾਰੀ

1100

 

ਪੰਜਾਬ ਨੈੱਟਵਰਕ, ਚੰਡੀਗੜ੍ਹ–

ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁਲਜ਼ਮ ਗੈਂਗਸਟਰ ਦੀਪਕ ਟੀਨੂੰ ਮਾਨਸਾ ਪੰਜਾਬ ਪੁਲਿਸ ਦੀ ਗ੍ਰਿਫ਼ਤ ਤੋਂ ਫਰਾਰ ਹੋ ਗਿਆ ਹੈ। ਏਬੀਪੀ ਨਿਊਜ਼ ਦੀ ਖ਼ਬਰ ਮੁਤਾਬਿਕ, ਗੈਂਗਸਟਰ ਦੀਪਕ ਟੀਨੂੰ ਮਾਨਸਾ ਲਾਰੈਂਸ ਗੈਂਗ ਦਾ ਮੈਂਬਰ ਦੱਸਿਆ ਜਾਂਦਾ ਹੈ।

ਗੈਂਗਸਟਰ ਦੀ ਭਾਲ ਲਈ ਪੰਜਾਬ ਭਰ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਦੱਸਿਆ ਜਾਂਦਾ ਹੈ ਕਿ ਗੈਂਗਸਟਰ ਦੀਪਕ ਟੀਨੂੰ ਤਿਹਾੜ ਜੇਲ੍ਹ ਵਿੱਚ ਲਾਰੈਂਸ ਬਿਸ਼ਨੋਈ ਦੀ ਕਾਨਫਰੰਸ ਕਾਲ ਰਾਹੀਂ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਯੋਜਨਾ ਬਣਾਉਣ ਵਿੱਚ ਸ਼ਾਮਲ ਸੀ।