Join WhatsApp

Join Now

BIG BREAKING: ਪੰਜਾਬ ਕੈਬਨਿਟ ਨੇ ਲਏ ਵੱਡੇ ਫ਼ੈਸਲੇ; ਨਵੀਆਂ ਪੋਸਟਾਂ ਭਰਨ ਨੂੰ ਦਿੱਤੀ ਹਰੀ ਝੰਡੀ, ਸਰਵਿਸ ਕਮਿਸ਼ਨ ਦੇ ਨਿਯਮਾਂ ‘ਚ ਕੀਤੀ ਸੋਧ

On: ਸਤੰਬਰ 5, 2026 3:47 ਬਾਃ ਦੁਃ

 

BIG BREAKING: ਪੰਜਾਬ ਕੈਬਨਿਟ ਨੇ ਲਏ ਵੱਡੇ ਫ਼ੈਸਲੇ; ਨਵੀਆਂ ਪੋਸਟਾਂ ਭਰਨ ਨੂੰ ਦਿੱਤੀ ਹਰੀ ਝੰਡੀ, ਸਰਵਿਸ ਕਮਿਸ਼ਨ ਦੇ ਨਿਯਮਾਂ ‘ਚ ਕੀਤੀ ਸੋਧ

ਪੰਜਾਬ ਕੈਬਨਿਟ ਮੀਟਿੰਗ ‘ਚ ਸਿਹਤ ਸੰਭਾਲ ਅਤੇ ਰੋਜ਼ਗਾਰ ‘ਤੇ ਵੱਡਾ ਫੋਕਸ; ਚਮਕੌਰ ਸਾਹਿਬ, ਧੂਰੀ ਤੇ ਮਲੇਰਕੋਟਲਾ ਲਈ ਸੈਂਕੜੇ ਨਵੀਆਂ ਪੋਸਟਾਂ ਨੂੰ ਹਰੀ ਝੰਡੀ

ਮੁੱਖ ਮੰਤਰੀ ਭਗਵੰਤ ਮਾਨ ਦਾ ਪੰਜਾਬ ਵਾਸੀਆਂ ਨੂੰ ਵੱਡਾ ਤੋਹਫ਼ਾ: PPSC ਸੋਧ, ਝੋਨੇ ਦੀ ਖਰੀਦ-ਮਿਲਿੰਗ ਪਾਲਿਸੀ 2026-27 ਸਮੇਤ ਕਈ ਅਹਿਮ ਪ੍ਰਸਤਾਵਾਂ ‘ਤੇ ਲੱਗੀ ਮੋਹਰ

ਪੰਜਾਬ ਕੈਬਨਿਟ ਮੀਟਿੰਗ! ਸੂਬੇ ਦੀ ਪ੍ਰਗਤੀ, ਨਵੀਆਂ ਅਸਾਮੀਆਂ ਦੀ ਰਚਨਾ ਅਤੇ ਖਰੀਦ ਪਾਲਿਸੀਆਂ ਨੂੰ ਦਿੱਤੀ ਗਈ ਹਰੀ ਝੰਡੀ

ਚੰਡੀਗੜ੍ਹ, 5 ਸਤੰਬਰ 2026- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਕੈਬਨਿਟ ਦੀ ਮਹੱਤਵਪੂਰਨ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸੂਬੇ ਦੇ ਸਰਵਪੱਖੀ ਵਿਕਾਸ, ਆਰਥਿਕ ਤਰੱਕੀ, ਰੋਜ਼ਗਾਰ ਦੇ ਨਵੇਂ ਅਵਸਰ ਪੈਦਾ ਕਰਨ ਅਤੇ ਆਉਣ ਵਾਲੇ ਝੋਨੇ (ਖਰੀਫ਼) ਦੇ ਖਰੀਦ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕਈ ਇਤਿਹਾਸਕ ਅਤੇ ਅਹਿਮ ਫੈਸਲਿਆਂ ‘ਤੇ ਮੁਹਰ ਲਗਾਈ ਗਈ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦੱਸਿਆ ਗਿਆ ਕਿ ਜਦੋਂ ਵੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਦੀ ਬੈਠਕ ਹੁੰਦੀ ਹੈ, ਤਾਂ ਉਸ ਦਾ ਮੁੱਖ ਮਨੋਰਥ ਪੰਜਾਬ ਨੂੰ ਅੱਗੇ ਵਧਾਉਣਾ ਅਤੇ ਆਮ ਲੋਕਾਂ ਦੀਆਂ ਸੁਵਿਧਾਵਾਂ ਵਿੱਚ ਵਾਧਾ ਕਰਨਾ ਹੁੰਦਾ ਹੈ।

ਕੈਬਨਿਟ ਮੀਟਿੰਗ ਦੌਰਾਨ ਲਏ ਗਏ ਅਹਿਮ ਫੈਸਲਿਆਂ ਵਿੱਚੋਂ ਇੱਕ ਪ੍ਰਮੁੱਖ ਫੈਸਲਾ ਪੰਜਾਬ ਲੋਕ ਸੇਵਾ ਕਮਿਸ਼ਨ (PPSC) ਨਾਲ ਸਬੰਧਤ ਹੈ। ਸਰਕਾਰ ਵੱਲੋਂ PPSC ਦੇ ਗਰੁੱਪ ‘ਏ’ ਰੈਗੂਲੇਸ਼ਨਜ਼ ਵਿੱਚ ਜ਼ਰੂਰੀ ਸੋਧਾਂ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਗਰੁੱਪ ‘ਏ’ ਦੀਆਂ ਨਵੀਆਂ ਅਸਾਮੀਆਂ ਦੀ ਰਚਨਾ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਸ ਵਿੱਚ ਸੈਕਟਰੀ ਸ਼ਾਖਾ ਅੰਦਰ ਪਰਸਨਲ ਅਸਿਸਟੈਂਟ (PA) ਦੀਆਂ ਅਸਾਮੀਆਂ ਦੀ ਰਚਨਾ ਵੀ ਸ਼ਾਮਲ ਹੈ। ਇਸ ਸੋਧ ਨਾਲ ਕਮਿਸ਼ਨ ਦੇ ਕੰਮਕਾਜ ਵਿੱਚ ਹੋਰ ਪਾਰਦਰਸ਼ਤਾ ਅਤੇ ਤੇਜ਼ੀ ਆਵੇਗੀ। ਇਸ ਤੋਂ ਇਲਾਵਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੀ ਸਾਲ 2025-26 ਦੀ ਸਲਾਨਾ ਪ੍ਰਬੰਧਕੀ ਰਿਪੋਰਟ ਨੂੰ ਵੀ ਕੈਬਨਿਟ ਵੱਲੋਂ ਪ੍ਰਵਾਨਗੀ ਦੇ ਕੇ ਟੇਬਲ ਕੀਤਾ ਗਿਆ ਅਤੇ ਇਸ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ।

ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਦਾ ਐਲਾਨ 

ਸਰਕਾਰ ਨੇ ਆਪਣੀ ਪਹਿਲੀ ਹੀ ਕੈਬਨਿਟ ਵਿੱਚ ਸੂਬੇ ਦੇ ਨੌਜਵਾਨਾਂ ਲਈ 30,000 ਨਵੀਆਂ ਸਰਕਾਰੀ ਨੌਕਰੀਆਂ ਦੇਣ ਦਾ ਐਲਾਨ ਕੀਤਾ ਸੀ। ਉਸੇ ਲੜੀ ਨੂੰ ਅੱਗੇ ਵਧਾਉਂਦਿਆਂ, ਅੱਜ ਸਿਹਤ ਵਿਭਾਗ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ‘ਤੇ ਨਵੀਆਂ ਅਸਾਮੀਆਂ ਦੀ ਰਚਨਾ ਕੀਤੀ ਗਈ ਹੈ। ਸ਼੍ਰੀ ਚਮਕੌਰ ਸਾਹਿਬ ਦੀ ਇਤਿਹਾਸਕ ਅਤੇ ਪਵਿੱਤਰ ਧਰਤੀ ‘ਤੇ ਬਣੇ ਸਬ-ਡਿਵੀਜ਼ਨਲ ਹਸਪਤਾਲ ਵਿੱਚ ਬਿਹਤਰ ਡਾਕਟਰੀ ਸੁਵਿਧਾਵਾਂ ਪ੍ਰਦਾਨ ਕਰਨ ਲਈ 33 ਨਵੀਆਂ ਅਸਾਮੀਆਂ ਦੀ ਰਚਨਾ ਕੀਤੀ ਗਈ ਹੈ, ਤਾਂ ਜੋ ਇਲਾਕੇ ਦੇ ਲੋਕਾਂ ਨੂੰ ਇਲਾਜ ਲਈ ਦੂਰ ਨਾ ਜਾਣਾ ਪਵੇ।

ਜ਼ਿਲ੍ਹੇ ਮਲੇਰਕੋਟਲਾ ਦੇ ਸਿਹਤ ਵਿਭਾਗ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ 19 ਨਵੀਆਂ ਅਸਾਮੀਆਂ ਦੀ ਰਚਨਾ ਕੀਤੀ ਗਈ ਹੈ। ਇਸ ਵਿੱਚ ਚੀਫ਼ ਮੈਡੀਕਲ ਅਫ਼ਸਰ (CMO), ਸਹਾਇਕ ਸਿਵਲ ਸਰਜਨ, ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਵਰਗੀਆਂ ਅਹਿਮ ਪੋਸਟਾਂ ਸ਼ਾਮਲ ਹਨ। ਪੰਜਾਬ ਦੇ ਹਸਪਤਾਲਾਂ ਵਿੱਚ ਦੰਦਾਂ ਦੇ ਡਾਕਟਰਾਂ ਦੀ ਘਾਟ ਨੂੰ ਪੂਰਾ ਕਰਨ ਲਈ 80 ਨਵੀਆਂ ਡੈਂਟਲ ਮੈਡੀਕਲ ਅਫ਼ਸਰਾਂ ਦੀਆਂ ਅਸਾਮੀਆਂ ਭਰਨ ਨੂੰ ਕੈਬਨਿਟ ਨੇ ਹਰੀ ਝੰਡੀ ਦੇ ਦਿੱਤੀ ਹੈ। ਧੂਰੀ ਇਲਾਕੇ ਵਿੱਚ ਸਿਹਤ ਸੇਵਾਵਾਂ ਦਾ ਸੁਧਾਰ ਕਰਦਿਆਂ, ਸਬ-ਡਿਵੀਜ਼ਨਲ ਹਸਪਤਾਲ ਅਤੇ ਨਵੇਂ ਬਣੇ ਮਾਤਾ-ਬੱਚਾ ਸੰਭਾਲ (MCH) ਸੈਂਟਰ ਲਈ ਕੁੱਲ 119 ਨਵੀਆਂ ਅਸਾਮੀਆਂ ਦੀ ਰਚਨਾ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

ਖਰੀਫ਼ ਮਾਰਕੀਟਿੰਗ ਸੀਜ਼ਨ 2026-27 ਲਈ ਖਰੀਦ, ਟਰਾਂਸਪੋਰਟ ਅਤੇ ਲੇਬਰ ਪਾਲਿਸੀ

ਸੂਬੇ ਦੇ ਕਿਸਾਨਾਂ ਅਤੇ ਆੜ੍ਹਤੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨਾਲ ਸਬੰਧਤ ਅਹਿਮ ਨੀਤੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਝੋਨੇ ਦੇ ਆਉਣ ਵਾਲੇ ਸੀਜ਼ਨ ਦੌਰਾਨ ਫ਼ਸਲ ਦੀ ਚੁਕਾਈ ਅਤੇ ਮਿਲਿੰਗ ਪ੍ਰਕਿਰਿਆ ਨੂੰ ਹੋਰ ਸੁਖਾਲਾ ਅਤੇ ਨਿਰਵਿਘਨ ਬਣਾਉਣ ਲਈ ਪੰਜਾਬ ਕਸਟਮ ਮਿਲਿੰਗ ਪੋਲਿਸੀ (ਖਰੀਫ਼ ਮਾਰਕੀਟਿੰਗ ਸੀਜ਼ਨ 2026-27) ਦੇ ਖਰੜੇ ਨੂੰ ਮਨਜ਼ੂਰੀ ਦਿੱਤੀ ਗਈ।

ਮੰਡੀਆਂ ਵਿੱਚੋਂ ਜੀਰੀ/ਅਨਾਜ ਦੀ ਸੁਚਾਰੂ ਢੋਆ-ਢੁਆਈ ਲਈ ਟਰਾਂਸਪੋਰਟ (ਪੰਜਾਬ ਫੂਡ ਗ੍ਰੇਨਜ਼ ਟਰਾਂਸਪੋਰਟੇਸ਼ਨ ਪੋਲਿਸੀ 2026-27) ਨੀਤੀ ਨੂੰ ਪਾਸ ਕੀਤਾ ਗਿਆ ਤਾਂ ਜੋ ਸਮੇਂ ਸਿਰ ਅਨਾਜ ਗੋਦਾਮਾਂ ਤੱਕ ਪਹੁੰਚਾਇਆ ਜਾ ਸਕੇ। ਮੰਡੀਆਂ ਵਿੱਚ ਕੰਮ ਕਰਨ ਵਾਲੀ ਲੇਬਰ/ਮਜ਼ਦੂਰਾਂ ਦੇ ਕੰਮਕਾਜ ਅਤੇ ਉਜਰਤਾਂ ਦੀ ਸੁਚਾਰੂ ਵਿਵਸਥਾ ਲਈ ਪੰਜਾਬ ਫੂਡ ਗ੍ਰੇਨਜ਼ ਲੇਬਰ ਐਂਡ ਕਾਰਟੇਜ ਪੋਲਿਸੀ 2026-27 ਪਾਲਿਸੀ ਪਾਸ ਕੀਤੀ ਗਈ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲਏ ਗਏ ਇਹ ਫੈਸਲੇ ਸੂਬੇ ਦੇ ਕਿਸਾਨਾਂ, ਨੌਜਵਾਨਾਂ ਅਤੇ ਆਮ ਜਨਤਾ ਲਈ ਬਹੁਤ ਲਾਹੇਵੰਦ ਸਾਬਤ ਹੋਣਗੇ। ਸਿਹਤ ਖੇਤਰ ਵਿੱਚ ਵੱਡੇ ਪੱਧਰ ‘ਤੇ ਅਸਾਮੀਆਂ ਦੀ ਰਚਨਾ ਨਾਲ ਜਿੱਥੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਅਵਸਰ ਮਿਲਣਗੇ, ਉੱਥੇ ਹੀ ਆਮ ਲੋਕਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਵਧੀਆ ਡਾਕਟਰੀ ਸਹੂਲਤਾਂ ਉਪਲਬਧ ਹੋਣਗੀਆਂ।

 

Leave a Comment