Join WhatsApp

Join Now

ਪੰਜਾਬ ‘ਚ ਵੱਡੀ ਵਾਰਦਾਤ! ਕੱਪੜਾ ਵਪਾਰੀ ਦਾ ਬੇਰਹਿਮੀ ਨਾਲ ਕਤਲ

On: ਮਾਰਚ 2, 2026 8:11 ਪੂਃ ਦੁਃ

 

ਪੰਜਾਬ ‘ਚ ਵੱਡੀ ਵਾਰਦਾਤ! ਕੱਪੜਾ ਵਪਾਰੀ ਦਾ ਬੇਰਹਿਮੀ ਨਾਲ ਕਤਲ

ਜਲੰਧਰ, 2 ਮਾਰਚ 2026

ਪੰਜਾਬ ਦੇ ਵਿੱਚ ਇੱਕ ਵਾਰ ਫਿਰ ਵੱਡੀ ਵਾਰਦਾਤ ਵਾਪਰੀ ਹੈ। ਇਹ ਤਾਜਾ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਵਪਾਰੀ ਦੇ ਬੇਰਹਿਮੀ ਨਾਲ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਰਿਪੋਰਟਾਂ ਅਨੁਸਾਰ, ਮ੍ਰਿਤਕ ਦੀ ਲਾਸ਼ ਰਾਮਪੁਰ ਵਿੱਚ ਇੱਕ ਕੱਚੀ ਸੜਕ ‘ਤੇ ਇੱਕ ਨਿਰਮਾਣ ਅਧੀਨ ਪੁਲ ਦੇ ਕੋਲ ਮਿਲੀ।

ਸ਼ੱਕ ਹੈ ਕਿ ਉਸਦੀ ਹੱਤਿਆ ਤੇਜ਼ਧਾਰ ਹਥਿਆਰ ਨਾਲ ਕੀਤੀ ਗਈ ਹੈ। ਮ੍ਰਿਤਕ ਦੀ ਪਛਾਣ 50 ਸਾਲਾ ਬਬਲੂ ਵਜੋਂ ਹੋਈ ਹੈ, ਜੋ ਕਿ ਨੂਰਮਹਿਲ ਦੇ ਪਿੰਡ ਰਾਮਪੁਰ ਦਾ ਰਹਿਣ ਵਾਲਾ ਸੀ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਅਣਵਿਆਹਿਆ ਸੀ ਅਤੇ ਨਕੋਦਰ ਵਿੱਚ ਬਬਲੂ ਗਾਰਮੈਂਟਸ ਨਾਮ ਦੀ ਦੁਕਾਨ ਚਲਾਉਂਦਾ ਸੀ।

ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ, ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਸ਼ਾਹਕੋਟ ਭੇਜ ਦਿੱਤਾ। ਅਣਪਛਾਤੇ ਸ਼ੱਕੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਦੂਜੇ ਪਾਸੇ ਪੁਲਿਸ ਦਾ ਦਾਅਵਾ ਹੈ ਕਿ ਮੁਲਜ਼ਮਾਂ ਦਾ ਪਤਾ ਲਗਾਉਣ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ, ਅਤੇ ਜਲਦੀ ਹੀ ਗ੍ਰਿਫ਼ਤਾਰੀਆਂ ਦੀ ਉਮੀਦ ਹੈ। ਦੱਸ ਦਈਏ ਕਿ ਪੰਜਾਬ ਦੇ ਅੰਦਰ ਨਿਤ ਦਿਨ ਹੀ ਕਤਲ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ।

 

Leave a Comment