Road Accident: ਵਿਆਹ ਸਮਾਗਮ ‘ਚ ਸ਼ਾਮਲ ਹੋਣ ਜਾ ਰਹੇ 13 ਲੋਕਾਂ ਦੀ ਸੜਕ ਹਾਦਸੇ ‘ਚ ਮੌਤ, ਕਈ ਜ਼ਖ਼ਮੀ

On: ਮਈ 19, 2026 11:30 ਪੂਃ ਦੁਃ

 

Road Accident: ਵਿਆਹ ਸਮਾਗਮ ‘ਚ ਸ਼ਾਮਲ ਹੋਣ ਜਾ ਰਹੇ 13 ਲੋਕਾਂ ਦੀ ਸੜਕ ਹਾਦਸੇ ‘ਚ ਮੌਤ, ਕਈ ਜ਼ਖ਼ਮੀ

ਪਾਲਘਰ, 19 ਮਈ 2026:

Road Accident- (13 ਲੋਕਾਂ ਦੀ ਸੜਕ ਹਾਦਸੇ ‘ਚ ਮੌਤ) ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਵਿੱਚ ਅੱਜ ਇੱਕ ਭਿਆਨਕ ਸੜਕ ਹਾਦਸੇ ਨੇ ਵਿਆਹ ਵਾਲੇ ਘਰ ਦੀਆਂ ਖ਼ੁਸ਼ੀਆਂ ਨੂੰ ਉਜਾੜ ਕੇ ਰੱਖ ਦਿੱਤਾ।

ਇੱਕ ਤੇਜ਼ ਰਫ਼ਤਾਰ ਕੰਟੇਨਰ ਨੇ ਵਿਆਹ ਸਮਾਗਮ ਵਿੱਚ ਜਾ ਰਹੇ ਮਹਿਮਾਨਾਂ ਨਾਲ ਭਰੇ ਟੈਂਪੂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ 13 ਸ਼ਰਧਾਲੂਆਂ/ਮਹਿਮਾਨਾਂ ਦੀ ਦਰਦਨਾਕ ਮੌਤ ਹੋ ਗਈ।

ਮਿਲੀ ਜਾਣਕਾਰੀ ਅਨੁਸਾਰ, ਟੈਂਪੂ ਸਵਾਰ ਮਹਿਮਾਨ ਵਿਆਹ ਦੇ ਇੱਕ ਸਮਾਗਮ ਵਿੱਚ ਸ਼ਾਮਲ ਹੋਣ ਜਾ ਰਹੇ ਸਨ ਕਿ ਅਚਾਨਕ ਸਾਹਮਣੇ ਤੋਂ ਆ ਰਹੇ ਬੇਕਾਬੂ ਕੰਟੇਨਰ ਨੇ ਉਹਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਟੱਕਰ ਇੰਨੀ ਜ਼ੋਰਦਾਰ ਸੀ ਕਿ ਟੈਂਪੂ ਦੇ ਪਰਖੱਚੇ ਉੱਡ ਗਏ ਅਤੇ ਮੌਕੇ ‘ਤੇ ਹੀ ਚੀਕ-ਚਿਹਾਰਾ ਮਚ ਗਿਆ।

ਇਸ ਦੁਖਦਾਈ ਘਟਨਾ ਵਿੱਚ ਹੁਣ ਤੱਕ 13 ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ, ਜਦਕਿ 25 ਦੇ ਕਰੀਬ ਲੋਕ ਜ਼ਖਮੀ ਦੱਸੇ ਜਾ ਰਹੇ ਹਨ।

ਸਥਾਨਕ ਲੋਕਾਂ ਅਤੇ ਪੁਲਿਸ ਦੀ ਮਦਦ ਨਾਲ ਜ਼ਖਮੀਆਂ ਨੂੰ ਤੁਰੰਤ ਨਜ਼ਦੀਕੀ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਡਾਕਟਰਾਂ ਅਨੁਸਾਰ ਕਈ ਜ਼ਖਮੀਆਂ ਦੀ ਹਾਲਤ ਅਤਿ ਗੰਭੀਰ ਬਣੀ ਹੋਈ ਹੈ, ਜਿਸ ਕਾਰਨ ਮੌਤਾਂ ਦੀ ਗਿਣਤੀ ਵਧਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ।

ਪੁਲਿਸ ਨੇ ਘਟਨਾ ਸਥਾਨ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਮ੍ਰਿਤਕਾਂ ਦੀਆਂ ਦੇਹਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ, ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਦੋਸ਼ੀ ਡਰਾਈਵਰ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਹਾਦਸੇ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ ਅਤੇ ਪੀੜਤ ਪਰਿਵਾਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

 

Join WhatsApp

Join Now

Leave a Comment