ਗੁਰਦਾਸਪੁਰ
ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਹੋਇਆ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਮਨਰੇਗਾ ਯੋਜਨਾ ਵਿੱਚ ਤਸੱਲੀਬਖਸ਼ ਕੰਮ ਨਾ ਕਰਨ ਵਾਲੇ 2 ਗ੍ਰਾਮ ਰੋਜ਼ਗਾਰ ਸੇਵਕਾਂ ਨੂੰ ਨੌਕਰੀ ਤੋਂ ਬਰਖਾਸ਼ਤ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਡਿਪਟੀ ਕਮਿਸ਼ਨਰ ਜ਼ਿਲ੍ਹੇ ਵਿੱਚ ਚੱਲ ਰਹੀ ਮਨਰੇਗਾ ਯੋਜਨਾ ਦੇ ਕੰਮਾਂ ਦਾ ਰੀਵਿਊ ਕਰ ਰਹੇ ਸਨ, ਜਿਸ ਦੌਰਾਨ ਉਨ੍ਹਾਂ ਨੇ ਪਾਇਆ ਕਿ ਪੰਚਾਇਤ ਵਿਭਾਗ ਵਿੱਚ ਮਨਰੇਗਾ ਯੋਜਨਾ ਦੇ ਦੋ ਗ੍ਰਾਮ ਰੋਜ਼ਗਾਰ ਸੇਵਕਾਂ ਨੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਤਸੱਲੀਬਖਸ਼ ਕੰਮ ਨਹੀਂ ਕੀਤਾ ਸੀ।
ਗ੍ਰਾਮ ਰੋਜ਼ਗਾਰ ਸੇਵਕਾਂ ਵੱਲੋੋਂ ਦਿਖਾਈ ਅਣਗਿਹਲੀ ਦਾ ਸਖਤ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਨੌਂਕਰੀ ਤੋਂ ਬਰਖਾਸ਼ਤ ਕਰ ਦਿੱਤਾ ਹੈ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਸਰਕਾਰੀ ਸੇਵਾ ਵਿੱਚ ਕਿਸੇ ਤਰਾਂ ਦੀ ਲਾਪਰਵਾਹੀ ਜਾਂ ਬੇਨਿਯਮੀ ਬਿਲਕੁਲ ਸਹਿਣ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੀ ਡਿਊਟੀ ਨੂੰ ਪੂਰੀ ਇਮਾਨਦਾਰੀ ਅਤੇ ਨਿਯਮਾਂ ਅਨੁਸਾਰ ਨਿਭਾਉਣ।
ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ।
Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com
(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)