ਵੱਡੀ ਖ਼ਬਰ: ਗੁਰਦਾਸਪੁਰ ‘ਚੋਂ 2 ਗ੍ਰਨੇਡ ਬਰਾਮਦ, ਪੁਲਿਸ ਨੂੰ ਪਈਆਂ ਭਾਜੜਾਂ!

201

ਪੰਜਾਬ ਨੈੱਟਵਰਕ, ਗੁਰਦਾਸਪੁਰ

ਇਸ ਵੇਲੇ ਦੀ ਵੱਡੀ ਖ਼ਬਰ ਗੁਰਦਾਸਪੁਰ ਤੋਂ ਸਾਹਮਣੇ ਆ ਰਹੀ ਹੈ। ਗੁਰਦਾਸਪੁਰ ਵਿੱਚੋਂ ਦੋ ਗ੍ਰਨੇਡ ਬਰਾਮਦ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ, ਕੁੱਝ ਦਿਨ ਪਹਿਲਾਂ ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਉਕਤ ਦੋਵੇਂ ਨੌਜਵਾਨਾਂ ਦੀ ਨਿਸ਼ਾਨਦੇਹੀ ਤੇ ਪੁਲਿਸ ਵੱਲੋਂ 2 ਗ੍ਰਨੇਡ ਬਰਾਮਦ ਹੋਏ ਹਨ।

ਦੱਸਣਾ ਬਣਦਾ ਹੈ ਕਿ, ਇਸ ਤੋਂ ਪਹਿਲਾਂ ਫਿਰੋਜ਼ਪੁਰ, ਫਾਜਿਲਕਾ ਅਤੇ ਬਠਿੰਡਾ ਵਿਚੋਂ ਗ੍ਰਨੇਡ ਮਿਲ ਚੁੱਕੇ ਹਨ।