ਵੱਡੀ ਖ਼ਬਰ: ਆਮ ਆਦਮੀ ਪਾਰਟੀ ਦੇ ਮੰਤਰੀ ਸਮੇਤ 3 ਜਣੇ ED ਵੱਲੋਂ ਗ੍ਰਿਫਤਾਰ

913

 

ਨਵੀਂ ਦਿੱਲੀ

ਦਿੱਲੀ ਦੀ ਕੇਜਰੀਵਾਲ ਸਰਕਾਰ ਦੇ ਸਿਹਤ ਮੰਤਰੀ ਸਤੇਂਦਰ ਜੈਨ ਜੋ ਕਿ ਮਨੀ ਲਾਂਡਰਿੰਗ ਮਾਮਲੇ ਵਿੱਚ ਪਹਿਲਾਂ ਹੀ ਈਡੀ ਵਲੋਂ ਗ੍ਰਿਫਤਾਰ ਕੀਤੇ ਗਏ ਹਨ। ਹੁਣ ਖ਼ਬਰ ਇਹ ਸਾਹਮਣੇ ਆ ਰਹੀ ਹੈ ਕਿ, ਈਡੀ ਵਲੋਂ ਸਤੇਂਦਰ ਜੈਨ ਦੇ 2 ਹੋਰ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ, ਇਨਫੋਰਸਮੈਂਟ ਡਾਇਰੈਕਟੋਰੇਟ ਨੇ ਅੱਜ ਦਿੱਲੀ ਦੇ ਮੰਤਰੀ ਸਤੇਂਦਰ ਜੈਨ ਦੇ ਦੋ ਹੋਰ ਸਾਥੀਆਂ ਅੰਕੁਸ਼ ਜੈਨ ਅਤੇ ਵੈਭਵ ਜੈਨ ਨੂੰ ਕਥਿਤ ਮਨੀ ਲਾਂਡਰਿੰਗ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਹੈ।