Join WhatsApp

Join Now

ਵੱਡੀ ਖ਼ਬਰ: ਪੰਜਾਬ ’ਚ ਬੱਚਿਆਂ ਨਾਲ ਭਰੀ ਸਕੂਲ ਵੈਨ ਨੂੰ ਲੱਗੀ ਭਿਆਨਕ!

On: ਅਗਸਤ 22, 2026 3:47 ਬਾਃ ਦੁਃ

 

ਵੱਡੀ ਖ਼ਬਰ: ਪੰਜਾਬ ’ਚ ਬੱਚਿਆਂ ਨਾਲ ਭਰੀ ਸਕੂਲ ਵੈਨ ਨੂੰ ਲੱਗੀ ਭਿਆਨਕ!

ਪੰਜਾਬ ਨੈੱਟਵਰਕ, ਬਠਿੰਡਾ

ਸ਼ਨੀਵਾਰ ਨੂੰ ਬੀਬੀਵਾਲਾ ਰੋਡ ’ਤੇ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਇੱਕ ਨਿੱਜੀ ਸਕੂਲ ਦੀ ਵੈਨ ਨੂੰ ਅਚਾਨਕ ਅੱਗ ਲੱਗ ਗਈ। ਵੈਨ ਵਿੱਚ ਉਸ ਸਮੇਂ ਕਰੀਬ 35 ਬੱਚੇ ਸਵਾਰ ਸਨ। ਚਾਲਕ ਦੀ ਸੂਝ-ਬੂਝ ਅਤੇ ਸਥਾਨਕ ਲੋਕਾਂ ਦੀ ਤੁਰੰਤ ਮਦਦ ਸਦਕਾ ਸਾਰੇ ਬੱਚਿਆਂ ਨੂੰ ਸੁਰੱਖਿਅਤ ਵੈਨ ’ਚੋਂ ਬਾਹਰ ਕੱਢ ਲਿਆ ਗਿਆ। ਘਟਨਾ ਵਿੱਚ ਕਿਸੇ ਬੱਚੇ ਦੇ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਹੈ।

ਜਾਣਕਾਰੀ ਅਨੁਸਾਰ ਬੀਬੀਵਾਲਾ ਪਿੰਡ ਸਥਿਤ ਇੱਕ ਨਿੱਜੀ ਸਕੂਲ ਦੀ ਵੈਨ ਛੁੱਟੀ ਮਗਰੋਂ ਬੱਚਿਆਂ ਨੂੰ ਉਨ੍ਹਾਂ ਦੇ ਘਰ ਛੱਡਣ ਲਈ ਜਾ ਰਹੀ ਸੀ। ਜਦੋਂ ਵੈਨ ਬੀਬੀਵਾਲਾ ਰੋਡ ’ਤੇ ਪਹੁੰਚੀ ਤਾਂ ਇਸ ਦੇ ਇੰਜਣ ਵਿੱਚੋਂ ਅਚਾਨਕ ਧੂੰਆਂ ਨਿਕਲਣ ਲੱਗਾ। ਹਾਲਾਤ ਨੂੰ ਭਾਂਪਦਿਆਂ ਚਾਲਕ ਬੱਬੂ ਨੇ ਤੁਰੰਤ ਵੈਨ ਨੂੰ ਸੜਕ ਕੰਢੇ ਰੋਕ ਦਿੱਤਾ ਅਤੇ ਬੱਚਿਆਂ ਨੂੰ ਪਿੱਛੇ ਵੱਲ ਜਾਣ ਲਈ ਕਿਹਾ। ਇਸੇ ਦੌਰਾਨ ਅੱਗ ਤੇਜ਼ੀ ਨਾਲ ਫੈਲ ਗਈ ਅਤੇ ਵੈਨ ਅੰਦਰ ਧੂੰਆਂ ਭਰ ਗਿਆ।

ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਅਤੇ ਉਨ੍ਹਾਂ ਦੀ ਟੀਮ ਨੇ ਸਥਾਨਕ ਲੋਕਾਂ ਦੀ ਸਹਾਇਤਾ ਨਾਲ ਬੱਚਿਆਂ ਨੂੰ ਵੈਨ ’ਚੋਂ ਬਾਹਰ ਕੱਢ ਕੇ ਨੇੜਲੇ ਕਮਰੇ ਵਿੱਚ ਬਿਠਾਇਆ। ਧੂੰਆਂ ਜ਼ਿਆਦਾ ਹੋਣ ਕਾਰਨ ਲੋਕਾਂ ਨੇ ਵੈਨ ਦੇ ਸ਼ੀਸ਼ੇ ਤੋੜ ਕੇ ਧੂੰਆਂ ਬਾਹਰ ਕੱਢਿਆ। ਚਾਲਕ ਨੇ ਅੱਗ ਬੁਝਾਊ ਯੰਤਰ ਨਾਲ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ, ਜਦਕਿ ਨੇੜਲੇ ਦੁਕਾਨਦਾਰ ਵੀ ਅੱਗ ਬੁਝਾਊ ਸਿਲੰਡਰ ਲੈ ਕੇ ਮੌਕੇ ’ਤੇ ਪਹੁੰਚੇ।

ਅਮਰਜੀਤ ਮਹਿਤਾ ਨੇ ਦੱਸਿਆ ਕਿ ਸਾਰੇ ਬੱਚੇ ਸੁਰੱਖਿਅਤ ਹਨ। ਚਾਲਕ ਬੱਬੂ ਮੁਤਾਬਕ ਅੱਗ ਤਕਨੀਕੀ ਖ਼ਰਾਬੀ ਕਾਰਨ ਲੱਗੀ ਜਾਪਦੀ ਹੈ। ਸੂਚਨਾ ਮਿਲਣ ’ਤੇ ਅੱਗ ਬੁਝਾਊ ਦਸਤੇ ਦੀ ਗੱਡੀ ਅਤੇ ਪੁਲਿਸ ਮੁਲਾਜ਼ਮ ਵੀ ਮੌਕੇ ’ਤੇ ਪਹੁੰਚ ਗਏ। ਪੁਲਿਸ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਬੱਚਿਆਂ ਦੇ ਮਾਪੇ ਵੀ ਮੌਕੇ ’ਤੇ ਪਹੁੰਚ ਕੇ ਉਨ੍ਹਾਂ ਨੂੰ ਸੁਰੱਖਿਅਤ ਘਰ ਲੈ ਗਏ।

 

More

ED ਦੇ ਐਕਸ਼ਨ ‘ਤੇ AAP ਦਾ ਵੱਡਾ ਦਾਅਵਾ; ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਨਹੀਂ ਲਿਆ ਗਮਾਡਾ ਅਫ਼ਸਰਾਂ ਦੀ ਮੀਟਿੰਗ ‘ਚ ਹਿੱਸਾ! ਕਿਹਾ- ਘੁਟਾਲੇ ਦਾ ਦੋਸ਼ ਬਿਲਕੁਲ ਫਰਜ਼ੀ

Govt Job: ਪੰਜਾਬ ਸਰਕਾਰ ਵੱਲੋਂ 450 ਮੁਲਾਜ਼ਮਾਂ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

ਵੱਡੀ ਖ਼ਬਰ: ED ਨੂੰ ਪੰਜਾਬ ‘ਚ 10000 ਕਰੋੜ ਰੁਪਏ ਦਾ ਘੁਟਾਲੇ ਦਾ ਸ਼ੱਕ; 5 IAS/PCS ਅਫ਼ਸਰ ਵੀ ਜਾਂਚ ਦੇ ਘੇਰੇ ‘ਚ

ਜੰਡਿਆਲਾ ਗੁਰੂ ਬਲਾਕ ਦੀਆਂ ਲਗਭਗ ਸੈਂਕੜੇ ਤੋਂ ਵੱਧ ਵਰਕਰਾਂ ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ, ਮਾਝੇ ‘ਚ ਹੋਰ ਵਧਿਆ ਜਥੇਬੰਦੀ ਦਾ ਗ੍ਰਾਫ!

ਵਾਅਦਿਆਂ ਤੋਂ ਭੱਜੀ ਭਗਵੰਤ ਮਾਨ ਸਰਕਾਰ; ਪੁਲਿਸ ਨੇ ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਦੇ ਪ੍ਰਧਾਨ ਬਲਿਹਾਰ ਸਿੰਘ ਨੂੰ ਘਰ ‘ਚ ਕੀਤਾ ਨਜ਼ਰਬੰਦ!

Leave a Comment