Join WhatsApp

Join Now

ਵੱਡੀ ਖ਼ਬਰ: Punjab ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ; 3 ਲੋਕਾਂ ਦੀ ਮੌਤ

On: May 10, 2026 9:31 PM

 

ਵੱਡੀ ਖ਼ਬਰ: Punjab ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ; 3 ਲੋਕਾਂ ਦੀ ਮੌਤ

ਪਿੰਡ ਹਿੰਦੂਪੁਰ ਦੇ ਕੋਲ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਪਿੱਛੋਂ ਮਾਰੀ ਜ਼ੋਰਦਾਰ ਟੱਕਰ – ਹਾਦਸੇ ਵਿੱਚ ਪਿੰਡ ਬੀਬੀਪੁਰ ਦੇ ਰਹਿਣ ਵਾਲੇ ਤਿੰਨ ਨੌਜਵਾਨਾਂ ਦੀ ਮੌਕੇ ‘ਤੇ ਹੀ ਹੋਈ ਮੌਤ

ਟੱਕਰ ਮਾਰਨ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫ਼ਰਾਰ; ਪੁਲਿਸ ਵੱਲੋਂ ਭਾਲ ਜਾਰੀ- ਥਾਣਾ ਬਡਾਲੀ ਆਲਾ ਸਿੰਘ ਦੀ ਪੁਲਿਸ ਨੇ ਲਾਸ਼ਾਂ ਕਬਜ਼ੇ ਵਿੱਚ ਲੈ ਕੇ ਸ਼ੁਰੂ ਕੀਤੀ ਕਾਰਵਾਈ

Punjab Network

ਬੱਸੀ ਪਠਾਣਾ/ਫ਼ਤਹਿਗੜ੍ਹ ਸਾਹਿਬ (Punjab), 10 ਮਈ 2026: ਬੱਸੀ ਪਠਾਣਾ ਅਧੀਨ ਆਉਂਦੇ ਪਿੰਡ ਹਿੰਦੂਪੁਰ ਨੇੜੇ ਇੱਕ ਬੇਹੱਦ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ।

ਇੱਕ ਤੇਜ਼ ਰਫ਼ਤਾਰ ਕਾਰ ਵੱਲੋਂ ਮੋਟਰਸਾਈਕਲ ਨੂੰ ਮਾਰੀ ਗਈ ਟੱਕਰ ਕਾਰਨ ਮੋਟਰਸਾਈਕਲ ਸਵਾਰ ਤਿੰਨ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ਅਤੇ ਮ੍ਰਿਤਕਾਂ ਦੇ ਪਿੰਡ ਬੀਬੀਪੁਰ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਾਮ ਸਿੰਘ (ਥਾਣਾ ਬਡਾਲੀ ਆਲਾ ਸਿੰਘ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਹਾਦਸਾ ਸ਼ਨੀਵਾਰ ਰਾਤ ਕਰੀਬ 10 ਵਜੇ ਵਾਪਰਿਆ। ਮ੍ਰਿਤਕਾਂ ਦੀ ਪਛਾਣ ਅਵਤਾਰ ਸਿੰਘ, ਸਤਵਿੰਦਰ ਸਿੰਘ ਅਤੇ ਮੋਹਨ ਸਿੰਘ ਵਜੋਂ ਹੋਈ ਹੈ, ਜੋ ਕਿ ਪਿੰਡ ਬੀਬੀਪੁਰ ਦੇ ਨਿਵਾਸੀ ਸਨ।

ਮਿਲੀ ਜਾਣਕਾਰੀ ਅਨੁਸਾਰ ਇਹ ਤਿੰਨੋਂ ਵਿਅਕਤੀ ਮੋਟਰਸਾਈਕਲ ‘ਤੇ ਸਵਾਰ ਹੋ ਕੇ ਬਡਾਲੀ ਆਲਾ ਸਿੰਘ ਵਾਲੀ ਸਾਈਡ ਤੋਂ ਆਪਣੇ ਪਿੰਡ ਬੀਬੀਪੁਰ ਵੱਲ ਜਾ ਰਹੇ ਸਨ।

ਜਦੋਂ ਉਹ ਪਿੰਡ ਹਿੰਦੂਪੁਰ ਦੇ ਨਜ਼ਦੀਕ ਪਹੁੰਚੇ ਤਾਂ ਪਿੱਛੋਂ ਆ ਰਹੀ ਇੱਕ ਅਣਪਛਾਤੀ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਫੇਟ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਤਿੰਨਾਂ ਵਿਅਕਤੀਆਂ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ।

ਹਾਦਸੇ ਨੂੰ ਅੰਜਾਮ ਦੇਣ ਤੋਂ ਬਾਅਦ ਕਾਰ ਚਾਲਕ ਆਪਣੀ ਗੱਡੀ ਸਮੇਤ ਮੌਕੇ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਰਿਹਾ।

ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਫ਼ਰਾਰ ਕਾਰ ਚਾਲਕ ਦੀ ਭਾਲ ਲਈ ਇਲਾਕੇ ਦੇ ਸੀਸੀਟੀਵੀ ਫੁਟੇਜ ਖੰਗਾਲੇ ਜਾ ਰਹੇ ਹਨ।

ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਜਾਰੀ ਹੈ।

 

 

Leave a Comment