ਵੱਡੀ ਖ਼ਬਰ: ਪੰਜਾਬ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ; ਇੱਕੋ ਪਰਿਵਾਰ ਦੇ 8 ਜੀਆਂ ਦੀ ਮੌਤ

On: ਜੂਨ 6, 2026 11:10 ਪੂਃ ਦੁਃ

 

ਪੰਜਾਬ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ; ਜਲਾਲਾਬਾਦ ਤੋਂ ਬਿਆਸ ਜਾ ਰਿਹਾ ਸੀ ਪਰਿਵਾਰ; ਜੰਗਾ ਵਾਲਾ ਮੋੜ ਨੇੜੇ ਵਾਪਰਿਆ ਦਰਦਨਾਕ ਹਾਦਸਾ, ਗੱਡੀ ਵਿੱਚ ਸਵਾਰ ਸਨ ਔਰਤਾਂ ਅਤੇ ਬੱਚਿਆਂ ਸਮੇਤ 25 ਲੋਕ; ਕਈਆਂ ਦੀ ਹਾਲਤ ਗੰਭੀਰ, ਫ਼ਰੀਦਕੋਟ ਰੈਫ਼ਰ

ਫ਼ਿਰੋਜ਼ਪੁਰ, 6 ਜੂਨ 2026:

ਫ਼ਿਰੋਜ਼ਪੁਰ-ਫਾਜ਼ਿਲਕਾ ਮੁੱਖ ਮਾਰਗ ‘ਤੇ ਅੱਜ ਸਵੇਰੇ ਇੱਕ ਬੇਹੱਦ ਦਰਦਨਾਕ ਅਤੇ ਰੂਹ ਕੰਬਾਊ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇੱਥੇ ਜੰਗਾਂ ਵਾਲਾ ਮੋੜ ਦੇ ਨਜ਼ਦੀਕ ਇੱਕ ਪਿਕਅੱਪ ਗੱਡੀ ਅਤੇ ਟਰੱਕ ਵਿਚਕਾਰ ਹੋਈ ਜ਼ਬਰਦਸਤ ਟੱਕਰ ਵਿੱਚ ਅੱਠ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਕਈ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।

ਪ੍ਰਾਪਤ ਜਾਣਕਾਰੀ ਅਨੁਸਾਰ ਜਲਾਲਾਬਾਦ ਇਲਾਕੇ ਦੇ ਇੱਕੋ ਪਰਿਵਾਰ ਦੇ ਕਰੀਬ 25 ਮੈਂਬਰ, ਜਿਨ੍ਹਾਂ ਵਿੱਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਸਨ, ਇੱਕ ਪਿਕਅੱਪ ਗੱਡੀ ਵਿੱਚ ਸਵਾਰ ਹੋ ਕੇ ਬਿਆਸ ਵੱਲ ਜਾ ਰਹੇ ਸਨ। ਉਹ ਆਪਣੇ ਇੱਕ ਨਜ਼ਦੀਕੀ ਰਿਸ਼ਤੇਦਾਰ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਜਾ ਰਹੇ ਸਨ ਕਿ ਰਸਤੇ ਵਿੱਚ ਉਨ੍ਹਾਂ ਦੀ ਗੱਡੀ ਇਸ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਗੱਡੀ ਦੇ ਪਰਖੱਚੇ ਉੱਡ ਗਏ ਅਤੇ 8 ਲੋਕਾਂ ਦੀ ਥਾਂ ‘ਤੇ ਹੀ ਜਾਨ ਚਲੀ ਗਈ।

ਹਾਦਸੇ ਤੋਂ ਤੁਰੰਤ ਬਾਅਦ ਸਥਾਨਕ ਲੋਕਾਂ ਅਤੇ ਪ੍ਰਸ਼ਾਸਨ ਨੇ ਬਚਾਅ ਕਾਰਜ ਸ਼ੁਰੂ ਕਰਦਿਆਂ ਜ਼ਖਮੀਆਂ ਨੂੰ ਫ਼ਿਰੋਜ਼ਪੁਰ ਦੇ ਸਿਵਲ ਹਸਪਤਾਲ ਪਹੁੰਚਾਇਆ। ਸਿਵਲ ਹਸਪਤਾਲ ਦੇ ਐਸ.ਐਮ.ਓ. (SMO) ਡਾ. ਨਿਖਿਲ ਗੁਪਤਾ ਨੇ ਦੱਸਿਆ ਕਿ ਹਸਪਤਾਲ ਲਿਆਂਦੇ ਗਏ ਮਰੀਜ਼ਾਂ ਵਿੱਚੋਂ ਜਿਨ੍ਹਾਂ ਦੀ ਹਾਲਤ ਬੇਹੱਦ ਚਿੰਤਾਜਨਕ ਸੀ, ਉਨ੍ਹਾਂ ਨੂੰ ਮੁਢਲੀ ਸਹਾਇਤਾ ਦੇਣ ਤੋਂ ਬਾਅਦ ਬਿਹਤਰ ਇਲਾਜ ਲਈ ਗੁਰੂ ਗੋਬਿੰਦ ਸਿੰਘ ਸਰਕਾਰੀ ਮੈਡੀਕਲ ਕਾਲਜ, ਫਰੀਦਕੋਟ ਵਿਖੇ ਰੈਫਰ ਕਰ ਦਿੱਤਾ ਗਿਆ ਹੈ।

ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਜ਼ਿਲ੍ਹੇ ਦੇ ਐੱਸ.ਐੱਸ.ਪੀ. (SSP) ਭੁਪਿੰਦਰ ਸਿੰਘ ਖੁਦ ਭਾਰੀ ਪੁਲਿਸ ਫ਼ੋਰਸ ਅਤੇ ਸੀਨੀਅਰ ਅਧਿਕਾਰੀਆਂ ਸਮੇਤ ਮੌਕੇ ‘ਤੇ ਪਹੁੰਚੇ। ਮੀਡੀਆ ਨਾਲ ਗੱਲਬਾਤ ਕਰਦਿਆਂ ਐੱਸ.ਐੱਸ.ਪੀ. ਭੁਪਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਟੀਮਾਂ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਕਰ ਰਹੀਆਂ ਹਨ।

ਉਨ੍ਹਾਂ ਕਿਹਾ, “ਸਾਡੀ ਸਭ ਤੋਂ ਪਹਿਲੀ ਤਰਜੀਹ ਹਾਦਸੇ ਵਿੱਚ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਤੁਰੰਤ ਅਤੇ ਵਧੀਆ ਡਾਕਟਰੀ ਸਹਾਇਤਾ ਪ੍ਰਦਾਨ ਕਰਨਾ ਹੈ ਤਾਂ ਜੋ ਕੀਮਤੀ ਜਾਨਾਂ ਬਚਾਈਆਂ ਜਾ ਸਕਣ।” ਇਸ ਮੰਦਭਾਗੀ ਅਤੇ ਦੁਖਦਾਈ ਘਟਨਾ ਤੋਂ ਬਾਅਦ ਪੀੜਤ ਪਰਿਵਾਰ ਦੇ ਪਿੰਡ ਅਤੇ ਪੂਰੇ ਇਲਾਕੇ ਵਿੱਚ ਮਾਤਮ ਦਾ ਮਾਹੌਲ ਪਸਰ ਗਿਆ ਹੈ।

 

Join WhatsApp

Join Now

More

Cockroach Janata Party Protest: ਦੇਸ਼ ਦੇ ਕਾਕਰੋਚਾਂ ਦੀ ਦਿੱਲੀ ਵਿੱਚ ਗੂੰਜ; ਕੇਂਦਰ ਸਰਕਾਰ ਦੀਆਂ ਹਿੱਲੀਆਂ ਜੜ੍ਹਾਂ- ਅਭਿਜੀਤ ਨੇ ਸਿੱਖਿਆ ਮੰਤਰੀ ਦਾ ਮੰਗਿਆ ਅਸਤੀਫ਼ਾ!

ਭਗਵੰਤ ਮਾਨ ਸਰਕਾਰ ਦੇ ਲਾਰਿਆਂ ਤੋਂ ਅੱਕੇ IEAT ਅਧਿਆਪਕ; 12 ਜੂਨ ਨੂੰ ਸਿੱਖਿਆ ਮੰਤਰੀ ਦੇ ਹਲਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਨਗੇ ਵਿਸ਼ਾਲ ਰੈਲੀ- ਗੁਪਤ ਐਕਸ਼ਨ ਦੀ ਵੀ ਚੇਤਾਵਨੀ!

ਪੰਜਾਬ ਦੇ ਸਕੂਲਾਂ ਵਿੱਚ ਤਾਇਨਾਤ ਟੈੱਟ ਪਾਸ ਨਾਨ-ਟੀਚਿੰਗ ਸਟਾਫ਼ ਦੀ ਵੱਡੀ ਮੰਗ: ਮਾਸਟਰ ਕੇਡਰ ‘ਚ ਪ੍ਰਮੋਸ਼ਨ ਕੋਟਾ 3% ਕਰਨ ਲਈ ਸਿੱਖਿਆ ਡਾਇਰੈਕਟਰ ਨੂੰ ਮਿਲਿਆ ਵਫ਼ਦ

Punjab Weather Update: ਪੰਜਾਬ ਦੇ 7 ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਚੇਤਾਵਨੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਸਾਵਧਾਨ! ਦੇਸ਼ ਵਿੱਚ 1.47 ਲੱਖ ਬੱਚੇ ਲਾਪਤਾ; ਸੁਪਰੀਮ ਕੋਰਟ ਨੇ ਕੇਂਦਰ ਤੋਂ ਮੰਗਿਆ ਜਵਾਬ

ਵੱਡੀ ਖ਼ਬਰ: ਲੁਧਿਆਣਾ ਰੇਲਵੇ ਸਟੇਸ਼ਨ ‘ਤੇ ਜ਼ਬਰਦਸਤ ਧਮਾਕਾ

Leave a Comment