Join WhatsApp

Join Now

ਵੱਡੀ ਖ਼ਬਰ: ਆਮ ਆਦਮੀ ਪਾਰਟੀ ਨੇ ‘ਰਾਜਪਾਲ’ ਨੂੰ ਪਾਰਟੀ ‘ਚੋਂ ਕੱਢਿਆ!

On: October 22, 2026 9:50 AM
AAP Punjab

 

ਵੱਡੀ ਖ਼ਬਰ: ਆਮ ਆਦਮੀ ਪਾਰਟੀ ਨੇ ‘ਰਾਜਪਾਲ’ ਨੂੰ ਪਾਰਟੀ ‘ਚੋਂ ਕੱਢਿਆ!

ਮੋਗਾ: ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਹੇਠ ‘ਆਪ’ ਨੇ ਸਰਪੰਚ ਰਾਜਪਾਲ ਸਿੰਘ ਨੂੰ ਦਿਖਾਇਆ ਬਾਹਰ ਦਾ ਰਸਤਾ- ਗ਼ਲਤ ਪ੍ਰਚਾਰ ਅਤੇ ਪਾਰਟੀ ਨੂੰ ਨੁਕਸਾਨ ਪਹੁੰਚਾਉਣ ‘ਤੇ ਸਰਪੰਚ ‘ਤੇ ਡਿੱਗੀ ਗਾਜ; ‘ਆਪ’ ਸਟੇਟ ਸੈਕਟਰੀ ਹਰਚੰਦ ਸਿੰਘ ਬਰਸਟ ਦਾ ਵੱਡਾ ਫ਼ੈਸਲਾ: ਮੌਜੂਦਾ ਸਰਪੰਚ ਰਾਜਪਾਲ ਸਿੰਘ ਦੀ ਮੁੱਢਲੀ ਮੈਂਬਰਸ਼ਿਪ ਰੱਦ

ਨਿਹਾਲ ਸਿੰਘ ਵਾਲਾ / ਮੋਗਾ 22 ਅਕਤੂਬਰ 2026 – ਆਮ ਆਦਮੀ ਪਾਰਟੀ (ਆਪ) ਵੱਲੋਂ ਸੰਗਠਨਾਤਮਕ ਅਨੁਸ਼ਾਸਨ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਮੋਗਾ ਵਿੱਚ ਇੱਕ ਵੱਡੀ ਅਨੁਸ਼ਾਸਨੀ ਕਾਰਵਾਈ ਕੀਤੀ ਗਈ ਹੈ। ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਅਧੀਨ ਆਉਂਦੇ ਪਿੰਡ ਰਣੀਆਂ ਦੇ ਮੌਜੂਦਾ ਸਰਪੰਚ ਰਾਜਪਾਲ ਸਿੰਘ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਪਾਰਟੀ ਹਾਈਕਮਾਂਡ ਵੱਲੋਂ ਲਏ ਗਏ ਇਸ ਸਖ਼ਤ ਫ਼ੈਸਲੇ ਨਾਲ ਇਲਾਕੇ ਦੀ ਸਿਆਸਤ ਵਿੱਚ ਭਾਰੀ ਹਲਚਲ ਦੇਖਣ ਨੂੰ ਮਿਲ ਰਹੀ ਹੈ।

ਮਿਲੀ ਜਾਣਕਾਰੀ ਅਨੁਸਾਰ, ਆਮ ਆਦਮੀ ਪਾਰਟੀ ਦੇ ਪੰਜਾਬ ਸੂਬਾ ਸਕੱਤਰ (ਸਟੇਟ ਸੈਕਟਰੀ) ਹਰਚੰਦ ਸਿੰਘ ਬਰਸਟ ਵੱਲੋਂ ਇਸ ਸਬੰਧੀ ਇੱਕ ਲਿਖਤੀ ਪੱਤਰ ਜਾਰੀ ਕੀਤਾ ਗਿਆ ਹੈ। ਇਸ ਜਾਰੀ ਚਿੱਠੀ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਸਰਪੰਚ ਰਾਜਪਾਲ ਸਿੰਘ ਵੱਲੋਂ ਪਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਨੀਤੀਆਂ ਦੇ ਉਲਟ ਜਾ ਕੇ ਗ਼ਲਤ ਪ੍ਰਚਾਰ ਕੀਤਾ ਜਾ ਰਿਹਾ ਸੀ। ਇਸ ਤੋਂ ਇਲਾਵਾ, ਉਨ੍ਹਾਂ ਉੱਤੇ ਪਾਰਟੀ ਦੇ ਵੱਕਾਰ ਅਤੇ ਅਕਸ ਨੂੰ ਢਾਹ ਲਾਉਣ ਵਾਲੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਗੰਭੀਰ ਦੋਸ਼ ਲਗਾਏ ਗਏ ਹਨ।

ਪਾਰਟੀ ਸੂਤਰਾਂ ਅਨੁਸਾਰ, ਸਰਪੰਚ ਰਾਜਪਾਲ ਸਿੰਘ ਦੀਆਂ ਅਨੁਸ਼ਾਸਨਹੀਣ ਕਾਰਵਾਈਆਂ ਬਾਰੇ ਹਲਕੇ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ। ਇਨ੍ਹਾਂ ਸ਼ਿਕਾਇਤਾਂ ਦਾ ਗੰਭੀਰਤਾ ਨਾਲ ਨੋਟਿਸ ਲੈਂਦਿਆਂ ਅਤੇ ਪਾਰਟੀ ਦੇ ਅਨੁਸ਼ਾਸਨ ਨੂੰ ਬਰਕਰਾਰ ਰੱਖਣ ਲਈ ਪਾਰਟੀ ਹਾਈਕਮਾਂਡ ਨੇ ਤੁਰੰਤ ਪ੍ਰਭਾਵ ਨਾਲ ਇਹ ਕਾਰਵਾਈ ਕਰਨ ਦਾ ਫ਼ੈਸਲਾ ਕੀਤਾ। ਸਟੇਟ ਸੈਕਟਰੀ ਹਰਚੰਦ ਸਿੰਘ ਬਰਸਟ ਨੇ ਚਿੱਠੀ ਵਿੱਚ ਸਾਫ਼ ਕੀਤਾ ਕਿ ਪਾਰਟੀ ਦੀ ਮਜ਼ਬੂਤੀ ਅਤੇ ਨਿਯਮਾਂ ਨਾਲ ਕਿਸੇ ਵੀ ਕੀਮਤ ‘ਤੇ ਸਮਝੌਤਾ ਨਹੀਂ ਕੀਤਾ ਜਾਵੇਗਾ।

ਇਸ ਬਰਖ਼ਾਸਤਗੀ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਆਪਣੇ ਬਾਕੀ ਆਗੂਆਂ ਅਤੇ ਵਰਕਰਾਂ ਨੂੰ ਵੀ ਇੱਕ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਜੋ ਵੀ ਵਿਅਕਤੀ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਵੇਗਾ ਜਾਂ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰੇਗਾ, ਉਸ ਖ਼ਿਲਾਫ਼ ਬਿਨਾਂ ਕਿਸੇ ਲਿਹਾਜ਼ ਤੋਂ ਬਿਨਾਂ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।

naidunia_image

ਜ਼ਿਕਰਯੋਗ ਹੈ ਕਿ ਪਿੰਡ ਰਣੀਆਂ ਦੇ ਸਰਪੰਚ ਰਾਜਪਾਲ ਸਿੰਘ ਇਲਾਕੇ ਵਿੱਚ ਆਮ ਆਦਮੀ ਪਾਰਟੀ ਦੇ ਸਰਗਰਮ ਆਗੂਆਂ ਵਿੱਚੋਂ ਇੱਕ ਮੰਨੇ ਜਾਂਦੇ ਸਨ। ਪਰ ਹੁਣ ਉਨ੍ਹਾਂ ਦੀ ਬਰਖ਼ਾਸਤਗੀ ਤੋਂ ਬਾਅਦ ਹਲਕਾ ਨਿਹਾਲ ਸਿੰਘ ਵਾਲਾ ਦੀ ਰਾਜਨੀਤੀ ਵਿੱਚ ਨਵੇਂ ਸਮੀਕਰਨ ਬਣਦੇ ਨਜ਼ਰ ਆ ਰਹੇ ਹਨ। ਦੂਜੇ ਪਾਸੇ, ਇਸ ਕਾਰਵਾਈ ਤੋਂ ਬਾਅਦ ਵਿਰੋਧੀ ਧਿਰਾਂ ਵੀ ਨਜ਼ਰਾਂ ਬਣਾਈ ਬੈਠੀਆਂ ਹਨ, ਜਦਕਿ ਪਾਰਟੀ ਵਰਕਰਾਂ ਵਿੱਚ ਇਸ ਫ਼ੈਸਲੇ ਨੂੰ ਲੈ ਕੇ ਵੱਖ-ਵੱਖ ਚਰਚਾਵਾਂ ਦਾ ਬਾਜ਼ਾਰ ਗਰਮ ਹੈ।

 

More

News Flash: ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਵਾਲਾ ਪ੍ਰਸ਼ਾਸਨ ਆਪਣੇ ਹੀ ਦਫ਼ਤਰ ਅੰਦਰ ਫੈਲਾ ਰਿਹੈ ਪ੍ਰਦੂਸ਼ਣ? ਸੰਗਰੂਰ DC ਦਫ਼ਤਰ ਅੰਦਰ ਕੂੜੇ ਦੇ ਢੇਰ ਨੂੰ ਸ਼ਰੇਆਮ ਅੱਗ!

PCS ਪ੍ਰੀਖਿਆਵਾਂ ‘ਚ ਗੜਬੜੀ ਦਾ ਮੁੱਦਾ ਭਖਿਆ! ਪਰਗਟ ਸਿੰਘ ਅਤੇ ਪੀੜਤ ਉਮੀਦਵਾਰਾਂ ਨੇ ਪ੍ਰੈੱਸ ਕਾਨਫਰੰਸ ਕਰਕੇ ਕੀਤੇ ਵੱਡੇ ਖੁਲਾਸੇ

ਵੱਡੀ ਖ਼ਬਰ: ਪੰਜਾਬ ਦਾ ਸਾਬਕਾ ADC ਗ੍ਰਿਫ਼ਤਾਰ!

Punjab Employees Protest: ਪੰਜਾਬ ਦੇ ਮੁਲਾਜ਼ਮਾਂ ਨੇ ਮਾਨ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ; ਕਿਹਾ- ਕਰਮਚਾਰੀਆਂ ਨੂੰ ਸਿਰਫ਼ 1972 ਦੇ ਨਿਯਮਾਂ ਅਨੁਸਾਰ ਪੁਰਾਣੀ ਪੈਨਸ਼ਨ ਹੀ ਮਨਜ਼ੂਰ

ਸੰਗਰੂਰ ਵਿਖੇ ਮੁਲਾਜ਼ਮਾਂ ਮੰਗਾਂ ਨੂੰ ਲੈ ਕੇ ਲੱਗਣ ਵਾਲੇ ਪੱਕੇ ਮੋਰਚੇ ‘ਚ DTF ਕਰੇਗੀ ਭਰਵੀਂ ਸ਼ਮੂਲੀਅਤ: ਦਿਗਵਿਜੇ

Teachers Protest! ਸਰਕਾਰੀ ਲਾਰਿਆਂ ਤੋਂ ਅੱਕੇ ਕੱਚੇ ਅਧਿਆਪਕਾਂ ਦਾ ਫੁੱਟਿਆ ਗੁੱਸਾ! ਟੀਚਰਾਂ ਅਤੇ ਚੰਡੀਗੜ੍ਹ ਪੁਲਿਸ ਵਿਚਾਲੇ ਧੱਕਾ-ਮੁੱਕੀ, ਪ੍ਰਦਰਸ਼ਨਕਾਰੀਆਂ ਨੇ ਤੋੜੇ ਬੈਰੀਕੇਡ!

Leave a Comment