ਵੱਡੀ ਖ਼ਬਰ: AAP ਨੇ ਪੰਜਾਬ ਵਿਧਾਨ ਸਭਾ ਚੋਣਾਂ-2027 ਲਈ CM ਫੇਸ ਐਲਾਨਿਆ

On: ਜੂਨ 12, 2026 7:11 ਬਾਃ ਦੁਃ
AAP Punjab

 

ਵੱਡੀ ਖ਼ਬਰ: AAP ਨੇ ਪੰਜਾਬ ਵਿਧਾਨ ਸਭਾ ਚੋਣਾਂ-2027 ਲਈ ਸੀਐੱਮ ਫੇਸ ਐਲਾਨਿਆ

ਪੰਜਾਬ ਨੈੱਟਵਰਕ

ਚੰਡੀਗੜ੍ਹ, 12 ਨਵੰਬਰ 2026- ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿਧਾਨ ਸਭਾ ਚੋਣਾਂ-2027 ਲਈ ਸੀਐੱਮ ਫੇਸ ਦਾ ਐਲਾਨ ਦਿੱਤਾ ਹੈ। ਉਨ੍ਹਾਂ ਕਿਹਾ ਕਿ, ਭਗਵੰਤ ਮਾਨ ਹੀ ਅਗਲੀਆਂ ਚੋਣਾਂ ਲਈ ਆਪ ਵੱਲੋਂ ਸੀਐੱਮ ਫੇਸ ਹੋਣਗੇ।

ਕੇਜਰੀਵਾਲ ਨੇ ਅੱਜ ਬਠਿੰਡਾ ਵਿੱਚ ਇੱਕ ਰੋਡ ਸ਼ੋਅ ਦੌਰਾਨ ਪੰਜਾਬ ਦੀ ਸਿਆਸਤ ਨੂੰ ਲੈ ਕੇ ਇੱਕ ਬਹੁਤ ਵੱਡਾ ਬਿਆਨ ਜਾਰੀ ਕੀਤਾ ਹੈ। ਕੇਜਰੀਵਾਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੇ ਸਮੇਂ ਬਾਰੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਸੂਬੇ ਵਿੱਚ ਚੋਣਾਂ ਫਰਵਰੀ ਵਿੱਚ ਨਹੀਂ, ਬਲਕਿ ਇਸੇ ਸਾਲ ਨਵੰਬਰ ਵਿੱਚ ਹੋਣਗੀਆਂ। ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਹੁਣ ਸਿਰਫ਼ ਚਾਰ ਮਹੀਨੇ ਦਾ ਸਮਾਂ ਬਾਕੀ ਰਹਿ ਗਿਆ ਹੈ ਅਤੇ ਇਸ ਵਕਤ ਸਾਰਿਆਂ ਦਾ ਇੱਕੋ-ਇੱਕ ਨਿਸ਼ਾਨਾ ਭਗਵੰਤ ਮਾਨ ਨੂੰ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਾਉਣਾ ਹੋਣਾ ਚਾਹੀਦਾ ਹੈ।

ਰੋਡ ਸ਼ੋਅ ਦੌਰਾਨ ਜਨਤਾ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ, “ਪਿਛਲੇ 75 ਸਾਲਾਂ ਵਿੱਚ ਪੰਜਾਬ ਅੰਦਰ ਬਹੁਤ ਸਾਰੇ ਮੁੱਖ ਮੰਤਰੀ ਅਤੇ ਮੰਤਰੀ ਆਏ ਤੇ ਗਏ, ਪਰ ਭਗਵੰਤ ਮਾਨ ਜਿੰਨਾ ਇਮਾਨਦਾਰ ਕੋਈ ਨਹੀਂ ਰਿਹਾ। ਪੁਰਾਣੇ ਹਰ ਮੁੱਖ ਮੰਤਰੀ ਨੂੰ ਕਿਸੇ ਨਾ ਕਿਸੇ ਦੋਸ਼ ਦਾ ਸਾਹਮਣਾ ਕਰਨਾ ਪਿਆ, ਕਿਸੇ ਨੇ ਸਰਕਾਰੀ ਖ਼ਜ਼ਾਨੇ ਦਾ ਗਬਨ ਕੀਤਾ, ਕੋਈ ਘੁਟਾਲਿਆਂ ਵਿੱਚ ਸ਼ਾਮਲ ਰਿਹਾ, ਜਾਂ ਫਿਰ ਉਨ੍ਹਾਂ ਦੇ ਪਰਿਵਾਰ ਤੇ ਮੰਤਰੀ ਭ੍ਰਿਸ਼ਟਾਚਾਰ ਵਿੱਚ ਫਸੇ ਹੋਏ ਸਨ।” ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਸਮੇਂ ਵਿੱਚ ਭਗਵੰਤ ਮਾਨ, ਉਨ੍ਹਾਂ ਦੇ ਪਰਿਵਾਰ ਜਾਂ ਕਿਸੇ ਮੰਤਰੀ ‘ਤੇ ਵਿੱਤੀ ਬੇਨਿਯਮੀਆਂ ਦਾ ਇੱਕ ਵੀ ਦੋਸ਼ ਨਹੀਂ ਹੈ।

ਕੇਂਦਰ ਦੀ ਭਾਜਪਾ ਸਰਕਾਰ ‘ਤੇ ਸਿਆਸੀ ਹਮਲਾ ਬੋਲਦਿਆਂ ਕੇਜਰੀਵਾਲ ਨੇ ਕਿਹਾ ਕਿ ਅੱਜ ਦੇ ਦੌਰ ਵਿੱਚ ਜਿੱਥੇ ਈਡੀ (ED) ਅਤੇ ਸੀਬੀਆਈ (CBI) ਵਰਗੀਆਂ ਕੇਂਦਰੀ ਏਜੰਸੀਆਂ ਲਗਾਤਾਰ ਕਾਰਵਾਈਆਂ ਕਰ ਰਹੀਆਂ ਹਨ, ਉੱਥੇ ਭਗਵੰਤ ਮਾਨ ਹਰ ਦੋਸ਼ ਤੋਂ ਪੂਰੀ ਤਰ੍ਹਾਂ ਮੁਕਤ ਹਨ। ਉਨ੍ਹਾਂ ਕਿਹਾ, “ਜੇਕਰ ਭਗਵੰਤ ਮਾਨ ‘ਤੇ ਕੋਈ ਛੋਟਾ ਜਿਹਾ ਦੋਸ਼ ਵੀ ਹੁੰਦਾ, ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਨੂੰ ਬਿਲਕੁਲ ਨਾ ਬਖਸ਼ਦੇ।”

 

Join WhatsApp

Join Now

Leave a Comment