ਵੱਡੀ ਖ਼ਬਰ: ਸੀਐੱਮ ਮਾਨ ਤੇ ਕੇਜਰੀਵਾਲ ਦੀ ਰੈਲੀ ‘ਚੋਂ ਪਰਤੇ AAP ਲੀਡਰ ਨੂੰ ਮਾਰੀਆਂ ਗੋਲੀਆਂ

1281

 

ਪੰਜਾਬ ਨੈੱਟਵਰਕ, ਤਾਰਨ ਤਰਨ –

AAP ਲੀਡਰ ‘ਤੇ ਗੋਲੀਬਾਰੀ ਹੋਣ ਦੀ ਖ਼ਬਰ ਤਰਨ ਤਾਰਨ ਤੋਂ ਸਾਹਮਣੇ ਆ ਰਹੀ ਹੈ। ਜਿੱਥੇ ਇੱਕ ਆਪ ਲੀਡਰ ਨੂੰ ਅਣਪਛਾਤਿਆਂ ਦੇ ਵੱਲੋਂ ਗੋਲੀਆਂ ਮਾਰ ਦਿੱਤੀਆਂ ਗਈਆਂ। ਜਾਣਕਾਰੀ ਇਹ ਹੈ ਕਿ ਸਲਵਿੰਦਰ ਸਿੰਘ ਨਾਮ ਦਾ ਵਿਅਕਤੀ ਤਰਨ ਤਾਰਨ ਤੋਂ ਆਪ ਦਾ ਆਗੂ ਹੈ, ਉਹ ਦਿੱਲੀ ਦੇ ਸੀਐਮ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅੰਮ੍ਰਿਤਸਰ ਰੈਲੀ ਵਿਖੇ ਗਿਆ ਸੀ।

ਦੇਰ ਸ਼ਾਮ ਸਮੇਂ ਜਦੋਂ ਉਹ ਘਰ ਪਰਤ ਰਿਹਾ ਸੀ ਤਾਂ ਇਸ ਦੌਰਾਨ ਹੀ ਮੋਟਰਸਾਇਕਲ ਤੇ ਸਵਾਰ ਹੋ ਕੇ ਆਏ ਦੋ ਅਣਪਛਾਤਿਆਂ ਸਲਵਿੰਦਰ ਸਿੰਘ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ। ਜ਼ਖਮੀ ਹਾਲਤ ਵਿੱਚ ਪਹਿਲਾਂ ਸਲਵਿੰਦਰ ਸਿੰਘ ਨੂੰ ਸਥਾਨਕ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਦੇ ਵੱਲੋਂ ਉਹਨਾਂ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਹੋਇਆ ਉਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ।

ਇਸ ਘਟਨਾ ਦੀ ਸੂਚਨਾ ਮਿਲਦੇ ਹੀ ਤਰਨਤਾਰਨ ਦੇ ਵਿਧਾਇਕ ਡਾਕਟਰ ਕਸ਼ਮੀਰ ਸਿੰਘ ਵੀ ਆਪਣੇ ਸਾਥੀਆਂ ਸਮੇਤ ਤਲਵਿੰਦਰ ਸਿੰਘ ਦਾ ਪਤਾ ਲੈਣ ਪੁੱਜੇ। ਇਸ ਦੇ ਨਾਲ ਹੀ ਵਿਧਾਇਕ ਕਸ਼ਮੀਰ ਸਿੰਘ ਨੇ ਪੁਲਿਸ ਨੂੰ ਆਦੇਸ਼ ਦਿੱਤੇ ਗਏ, ਕਿ ਜਲਦ ਤੋਂ ਜਲਦ ਇਸ ਮਾਮਲੇ ਵਿਚ ਕਾਰਵਾਈ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇ।

ਇਸਦੇ ਨਾਲ ਹੀ ਥਾਣਾ ਝਬਾਲ ਦੇ ਪੁਲਿਸ ਅਧਿਕਾਰੀ ਰਜਿੰਦਰ ਸਿੰਘ ਦਾ ਕਹਿਣਾ ਹੈ ਕਿ ਉਹਨਾਂ ਦੇ ਵੱਲੋਂ ਘਟਨਾ ਸਥਾਨ ਤੇ ਪੁੱਜ ਕੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਜਾ ਰਹੇ ਹਨ। ਉਹਨਾਂ ਦਾਅਵਾ ਕਰਦਿਆਂ ਕਿਹਾ ਕਿ, ਹਮਲਾਵਰਾਂ ਦੀ ਪਛਾਣ ਕਰਕੇ ਜਲਦ ਹੀ ਉਹਨਾਂ ਨੂੰ ਗਿਰਫ਼ਤਾਰ ਕੀਤਾ ਜਾਵੇਗਾ।