Join WhatsApp

Join Now

ਵੱਡੀ ਖ਼ਬਰ: ਪੰਜਾਬ ‘ਚ AAP ਵਿਧਾਇਕਾ ਨੇ ਡਰਾਈਵਰ ਨੂੰ ਮਾਰਿਆ ਥੱਪੜ

On: ਸਤੰਬਰ 15, 2026 12:09 ਬਾਃ ਦੁਃ

 

ਵੱਡੀ ਖ਼ਬਰ: ਪੰਜਾਬ ‘ਚ AAP ਵਿਧਾਇਕਾ ਨੇ ਡਰਾਈਵਰ ਨੂੰ ਮਾਰਿਆ ਥੱਪੜ

ਲੁਧਿਆਣਾ, 15 ਸਤੰਬਰ 2026: ਬੀਤੀ ਸ਼ਾਮ ਸਥਾਨਕ ਡਾਬਾ ਰੋਡ ’ਤੇ ਆਮ ਆਦਮੀ ਪਾਰਟੀ ਦੀ ਮਹਿਲਾ ਵਿਧਾਇਕ ਰਜਿੰਦਰ ਕੌਰ ਛੀਨਾ ਅਤੇ ਇੱਕ ਟਿੱਪਰ ਚਾਲਕ ਵਿਚਾਲੇ ਹੋਈ ਤਕਰਾਰ ਤੋਂ ਬਾਅਦ ਮਾਹੌਲ ਤਣਾਅਪੂਰਨ ਬਣ ਗਿਆ।

ਟਿੱਪਰ ਚਾਲਕ ਨੇ ਵਿਧਾਇਕ ’ਤੇ ਥੱਪੜ ਮਾਰਨ ਦਾ ਦੋਸ਼ ਲਗਾਇਆ ਹੈ, ਜਦਕਿ ਵਿਧਾਇਕ ਨੇ ਇਸ ਦੋਸ਼ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ।

ਜਾਣਕਾਰੀ ਅਨੁਸਾਰ, ਮਾਮਲਾ ਟਿੱਪਰ ਦੀ ਤੇਜ਼ ਰਫ਼ਤਾਰ ਨਾਲ ਜੁੜਿਆ ਹੋਇਆ ਹੈ। ਵਿਧਾਇਕ ਵੱਲੋਂ ਟਿੱਪਰ ਚਾਲਕ ਨੂੰ ਤੇਜ਼ ਰਫ਼ਤਾਰ ਨਾਲ ਵਾਹਨ ਚਲਾਉਣ ’ਤੇ ਰੋਕਿਆ ਗਿਆ, ਜਿਸ ਤੋਂ ਬਾਅਦ ਦੋਵਾਂ ਵਿਚਾਲੇ ਬਹਿਸ ਹੋ ਗਈ।

ਘਟਨਾ ਦੀ ਵੀਡੀਓ ਉੱਥੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਵਿੱਚ ਕੈਦ ਹੋਣ ਦੀ ਗੱਲ ਕਹੀ ਜਾ ਰਹੀ ਹੈ। ਬਾਅਦ ਵਿੱਚ ਟਿੱਪਰ ਚਾਲਕ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ।

ਬੀਤੀ ਰਾਤ ਟਿੱਪਰ ਚਾਲਕਾਂ ਨੇ ਘਟਨਾ ਤੋਂ ਨਾਰਾਜ਼ ਹੋ ਕੇ ਗਿੱਲ ਰੋਡ ’ਤੇ ਧਰਨਾ ਦੇ ਕੇ ਰੋਸ ਪ੍ਰਗਟਾਇਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸੀ.ਸੀ.ਟੀ.ਵੀ. ਫੁਟੇਜ ਦੇ ਆਧਾਰ ’ਤੇ ਘਟਨਾ ਦੇ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ।

 

Leave a Comment