Join WhatsApp

Join Now

ਵੱਡੀ ਖ਼ਬਰ: AAP ਪੰਜਾਬ ਵੱਲੋਂ 2 ਹਲਕਾ ਇੰਚਾਰਜਾਂ ਦਾ ਐਲਾਨ, ਪੜ੍ਹੋ ਲਿਸਟ

On: September 17, 2026 3:43 PM

 

ਵੱਡੀ ਖ਼ਬਰ: AAP ਪੰਜਾਬ ਵੱਲੋਂ 2 ਹਲਕਾ ਇੰਚਾਰਜਾਂ ਦਾ ਐਲਾਨ, ਪੜ੍ਹੋ ਲਿਸਟ

ਪੰਜਾਬ ਨੈੱਟਵਰਕ, ਚੰਡੀਗੜ੍ਹ-

ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਮੂਹ ਸਿਆਸੀ ਪਾਰਟੀਆਂ ਦੇ ਵੱਲੋਂ ਤਿਆਰੀਆਂ ਜ਼ੋਰਾਂ ਸ਼ੋਰਾਂ ਦੇ ਨਾਲ ਕੀਤੀਆਂ ਜਾ ਰਹੀਆਂ ਹਨ। ਇਸੇ ਸਿਲਸਿਲੇ ਤਹਿਤ ਆਮ ਆਦਮੀ ਪਾਰਟੀ ਪੰਜਾਬ (AAP Punjab) ਦੇ ਵੱਲੋਂ ਵੀ ਲਗਾਤਾਰ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ।

ਜਾਣਕਾਰੀ ਅਨੁਸਾਰ, “ਆਪ” ਪੰਜਾਬ (AAP Punjab) ਨੇ ਦੋ ਹਲਕਾ ਇੰਚਾਰਜਾਂ ਦਾ ਐਲਾਨ ਕੀਤਾ ਹੈ। ਇਨ੍ਹਾਂ ਹਲਕਾ ਇੰਚਾਰਜਾਂ ਦੀ ਲਿਸਟ ਵਿੱਚ ਸਮਾਣਾ ਤੋਂ ਸੁਰਜੀਤ ਸਿੰਘ ਰੱਖੜਾ ਅਤੇ ਸ਼ਾਹਕੋਟ ਤੋਂ ਬਲਵੀਰ ਸਿੰਘ (ਪਾਲਾ ਜਲਾਲਪੁਰ) ਦਾ ਨਾਮ ਸ਼ਾਮਲ ਹੈ।

ਦੱਸਦੇ ਚੱਲੀਏ ਕਿ, ਇਸ ਵੇਲੇ ਸਮਾਣਾ ਹਲਕੇ ਤੋਂ ਆਪ ਦੇ ਮੌਜੂਦਾ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਹਨ। ਇਸ ਐਲਾਨ ਤੋਂ ਬਾਅਦ ਮੰਨਿਆ ਜਾ ਰਿਹਾ ਹੈ ਕਿ ਮੌਜੂਦਾ ਵਿਧਾਇਕ ਨੂੰ ਲਾਂਭੇ ਕੀਤਾ ਜਾ ਸਕਦਾ ਹੈ ਅਤੇ ਯਾਨੀਕਿ ਉਹਦੀ ਟਿਕਟ ਕੱਟੀ ਜਾ ਸਕਦੀ ਹੈ।

ਹਾਲਾਂਕਿ ਇਹ ਹਾਲੇ ਸਿਰਫ਼ ਹਲਕਾ ਇੰਚਾਰਜਾਂ ਦੀ ਲਿਸਟ ਹੈ, ਜਦੋਂਕਿ ਉਮੀਦਵਾਰਾਂ ਦੀ ਲਿਸਟ ਆਉਣੀ ਬਾਕੀ ਹੈ। ਦੂਜੇ ਪਾਸੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੋਵੇਂ ਨਵੇਂ ਹਲਕਾ ਇੰਚਾਰਜਾਂ ਨੂੰ ਨਵੀਂ ਨਿਯੁਕਤੀ ਲਈ ਵਧਾਈ ਦਿੱਤੀ ਹੈ।

 

Leave a Comment