Big News: AAP ਪੰਜਾਬ ‘ਚ ਵੱਡਾ ਫੇਰਬਦਲ, 34 ਨਵੇਂ ਅਹੁਦੇਦਾਰਾਂ ਦਾ ਐਲਾਨ, ਪੜ੍ਹੋ ਲਿਸਟ

On: ਮਾਰਚ 29, 2026 7:27 ਬਾਃ ਦੁਃ
AAP Punjab

 

Big News: AAP ਪੰਜਾਬ ‘ਚ ਵੱਡਾ ਫੇਰਬਦਲ, 34 ਨਵੇਂ ਅਹੁਦੇਦਾਰਾਂ ਦਾ ਐਲਾਨ, ਪੜ੍ਹੋ ਲਿਸਟ

‘ਆਪ’ ਪੰਜਾਬ ਯੂਥ ਵਿੰਗ ‘ਚ ਨਵੀਂ ਰੂਹ ਫੂਕਣ ਦੀ ਤਿਆਰੀ, ਹਾਈਕਮਾਂਡ ਨੇ ਜਾਰੀ ਕੀਤੀ ਨਵੇਂ ਅਹੁਦੇਦਾਰਾਂ ਦੀ ਸੂਚੀ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਵ-ਨਿਯੁਕਤ ਆਗੂਆਂ ਨੂੰ ਦਿੱਤੀ ਵਧਾਈ; ਪਾਰਟੀ ਦੀ ਮਜ਼ਬੂਤੀ ਲਈ ਡਟਣ ਦਾ ਦਿੱਤਾ ਸੱਦਾ

ਚੰਡੀਗੜ੍ਹ, 29 ਮਾਰਚ 2026:

ਆਮ ਆਦਮੀ ਪਾਰਟੀ ਪੰਜਾਬ ਨੇ ਸੰਗਠਨ ਵਿੱਚ ਵੱਡਾ ਫੇਰਬਦਲ ਕਰਦਿਆਂ ਯੂਥ ਵਿੰਗ ਦੇ ਵੱਖ-ਵੱਖ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਹੈ। ਪਾਰਟੀ ਹਾਈਕਮਾਂਡ ਵੱਲੋਂ ਜਾਰੀ ਕੀਤੀ ਗਈ ਇਸ ਨਵੀਂ ਸੂਚੀ ਵਿੱਚ ਮਿਹਨਤੀ ਅਤੇ ਜੁਝਾਰੂ ਨੌਜਵਾਨ ਚਿਹਰਿਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।

ਪੰਜਾਬ ਦੇ ਕੈਬਨਿਟ ਮੰਤਰੀ ਅਤੇ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ ਨੇ ਸਾਰੇ ਨਵੇਂ ਨਿਯੁਕਤ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੱਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਆਪਣਾ ਸੰਦੇਸ਼ ਸਾਂਝਾ ਕਰਦਿਆਂ ਕਿਹਾ, “ਆਮ ਆਦਮੀ ਪਾਰਟੀ ਪੰਜਾਬ ਯੂਥ ਵਿੰਗ ਦੇ ਸਮੂਹ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ। ਮੈਨੂੰ ਪੂਰੀ ਉਮੀਦ ਹੈ ਕਿ ਤੁਸੀਂ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਓਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਵਿੱਚ ਅਹਿਮ ਯੋਗਦਾਨ ਪਾਓਗੇ।”

ਸੂਤਰਾਂ ਅਨੁਸਾਰ, ਇਹ ਨਿਯੁਕਤੀਆਂ ਆਉਣ ਵਾਲੀਆਂ ਚੋਣਾਂ ਅਤੇ ਪਾਰਟੀ ਦੇ ਜ਼ਮੀਨੀ ਪੱਧਰ ‘ਤੇ ਪ੍ਰਚਾਰ ਨੂੰ ਧਿਆਨ ਵਿੱਚ ਰੱਖ ਕੇ ਕੀਤੀਆਂ ਗਈਆਂ ਹਨ। ਯੂਥ ਵਿੰਗ ਦੇ ਨਵੇਂ ਅਹੁਦੇਦਾਰਾਂ ਵਿੱਚ ਜ਼ਿਲ੍ਹਾ ਪ੍ਰਧਾਨਾਂ, ਬਲਾਕ ਇੰਚਾਰਜਾਂ ਅਤੇ ਸੂਬਾ ਪੱਧਰੀ ਸਕੱਤਰਾਂ ਦੇ ਨਾਮ ਸ਼ਾਮਲ ਹਨ।

 

Join WhatsApp

Join Now

Leave a Comment