Join WhatsApp

Join Now

ਵੱਡੀ ਖ਼ਬਰ: AAP ਨੇ 2 ਮੌਜੂਦਾ ਸੰਸਦ ਮੈਂਬਰਾਂ ਨੂੰ ਵੀ ਦਿੱਤੀ ਟਿਕਟ, ਲੜਨਗੇ ਪੰਜਾਬ ਵਿਧਾਨ ਸਭਾ ਚੋਣ

On: November 12, 2026 5:43 PM

 

ਵੱਡੀ ਖ਼ਬਰ: AAP ਪੰਜਾਬ ਨੇ 2 ਮੌਜੂਦਾ ਸੰਸਦ ਮੈਂਬਰਾਂ ਨੂੰ ਵੀ ਦਿੱਤੀ ਟਿਕਟ, ਲੜਨਗੇ ਵਿਧਾਨ ਸਭਾ ਚੋਣ

‘ਆਪ’ ਨੇ ਜਾਰੀ ਕੀਤੀ 31 ਉਮੀਦਵਾਰਾਂ ਦੀ ਦੂਜੀ ਸੂਚੀ, ਮੀਤ ਯਾਰ ਬਰਨਾਲਾ ਅਤੇ ਡਾਕਟਰ ਰਾਜ ਕੁਮਾਰ ਚੱਬੇਵਾਲ ਫਗਵਾੜਾ ਤੋਂ ਹੋਣਗੇ ਉਮੀਦਵਾਰ

ਚੰਡੀਗੜ੍ਹ 12 ਨਵੰਬਰ 2026

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰਦਿਆਂ ਅੱਜ 31 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਦੋ ਮੌਜੂਦਾ ਸੰਸਦ ਮੈਂਬਰਾਂ ਦੇ ਨਾਂ ਵੀ ਸ਼ਾਮਲ ਹਨ, ਜਿਨ੍ਹਾਂ ਨੂੰ ਪਾਰਟੀ ਨੇ ਵਿਧਾਨ ਸਭਾ ਚੋਣਾਂ ਦੇ ਮੈਦਾਨ ਵਿੱਚ ਉਤਾਰਨ ਦਾ ਫ਼ੈਸਲਾ ਕੀਤਾ ਹੈ।

ਪਾਰਟੀ ਵੱਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ, ਫਗਵਾੜਾ ਵਿਧਾਨ ਸਭਾ ਹਲਕੇ ਤੋਂ ਡਾ. ਰਾਜ ਕੁਮਾਰ ਚੱਬੇਵਾਲ ਨੂੰ ਉਮੀਦਵਾਰ ਐਲਾਨਿਆ ਗਿਆ ਹੈ, ਜਦਕਿ ਬਰਨਾਲਾ ਵਿਧਾਨ ਸਭਾ ਹਲਕੇ ਤੋਂ ਗੁਰਮੀਤ ਸਿੰਘ ਮੀਤ ਹੇਅਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਖ਼ਾਸ ਗੱਲ ਇਹ ਹੈ ਕਿ ਇਹ ਦੋਵੇਂ ਆਗੂ ਇਸ ਸਮੇਂ ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਦੇ ਮੈਂਬਰ ਹਨ।

ਡਾ. ਰਾਜ ਕੁਮਾਰ ਚੱਬੇਵਾਲ ਅਤੇ ਗੁਰਮੀਤ ਸਿੰਘ ਮੀਤ ਹੇਅਰ ਨੂੰ ਵਿਧਾਨ ਸਭਾ ਚੋਣਾਂ ਲਈ ਟਿਕਟ ਦੇਣ ਨਾਲ ਪਾਰਟੀ ਨੇ ਆਪਣੇ ਦੋ ਮੌਜੂਦਾ ਸੰਸਦ ਮੈਂਬਰਾਂ ਨੂੰ ਸਿੱਧੇ ਤੌਰ ’ਤੇ ਸੂਬਾਈ ਚੋਣ ਸਿਆਸਤ ਵਿੱਚ ਉਤਾਰਿਆ ਹੈ। ਇਨ੍ਹਾਂ ਉਮੀਦਵਾਰਾਂ ਦੀ ਚੋਣ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਵੀ ਚਰਚਾ ਸ਼ੁਰੂ ਹੋ ਗਈ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਨ ਦੀ ਪ੍ਰਕਿਰਿਆ ਜਾਰੀ ਹੈ। ਆਮ ਆਦਮੀ ਪਾਰਟੀ ਵੱਲੋਂ ਜਾਰੀ ਕੀਤੀ ਗਈ 31 ਉਮੀਦਵਾਰਾਂ ਦੀ ਦੂਜੀ ਸੂਚੀ ਨਾਲ ਚੋਣ ਸਰਗਰਮੀਆਂ ਨੂੰ ਹੋਰ ਤੇਜ਼ੀ ਮਿਲਣ ਦੀ ਸੰਭਾਵਨਾ ਹੈ।

ਦੱਸਣਾ ਬਣਦਾ ਹੈ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ 40 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਚੁੱਕੀ ਹੈ, ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਨਾਮ ਵੀ ਸ਼ਾਮਿਲ ਹੈ, ਜਿਨਾਂ ਨੂੰ ਧੂਰੀ ਹਲਕੇ ਤੋਂ ਟਿਕਟ ਦਿੱਤੀ ਗਈ ਹੈ।

 

Leave a Comment