Join WhatsApp

Join Now

ਵੱਡੀ ਖ਼ਬਰ: ਕਾਦੀਆਂ ਨਗਰ ਕੌਂਸਲ ‘ਤੇ AAP ਦਾ ਕਬਜ਼ਾ! ਪਲਮਿੰਦਰ ਕੌਰ ਬਣੀ ਪ੍ਰਧਾਨ- ਚੋਣ ਤੋਂ ਪਹਿਲਾਂ ਕਾਂਗਰਸੀ ਤੇ ਆਪ ਵਰਕਰਾਂ ਵਿਚਾਲੇ ਹੋਈ ਜ਼ਬਰਦਸਤ ਝੜਪ

On: July 16, 2026 2:28 PM

 

ਵੱਡੀ ਖ਼ਬਰ: ਕਾਦੀਆਂ ਨਗਰ ਕੌਂਸਲ ‘ਤੇ AAP ਦਾ ਕਬਜ਼ਾ! ਪਲਮਿੰਦਰ ਕੌਰ ਬਣੀ ਪ੍ਰਧਾਨ- ਚੋਣ ਤੋਂ ਪਹਿਲਾਂ ਕਾਂਗਰਸੀ ਤੇ ਆਪ ਵਰਕਰਾਂ ਵਿਚਾਲੇ ਹੋਈ ਜ਼ਬਰਦਸਤ ਝੜਪ

ਸਿਆਸੀ ਹੰਗਾਮੇ ਦਰਮਿਆਨ ਕਾਦੀਆਂ ਨਗਰ ਕੌਂਸਲ ‘ਚ ਚੱਲਿਆ ‘ਆਪ’ ਦਾ ਝਾੜੂ; ਪਲਮਿੰਦਰ ਕੌਰ ਪ੍ਰਧਾਨ ਅਤੇ ਨੀਟਾ ਮਾਹਲ ਬਣੇ ਮੀਤ ਪ੍ਰਧਾਨ

Punjab Network

ਕਾਦੀਆਂ, 16 ਜੁਲਾਈ 2026- ਗੁਰਦਾਸਪੁਰ ਜ਼ਿਲ੍ਹੇ ਦੀ ਕਾਦੀਆਂ ਨਗਰ ਕੌਂਸਲ ਦੀ ਪ੍ਰਧਾਨਗੀ ਦੀ ਚੋਣ ਵਿੱਚ ਆਮ ਆਦਮੀ ਪਾਰਟੀ (ਆਪ) ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਕੌਂਸਲ ‘ਤੇ ਪੂਰੀ ਤਰ੍ਹਾਂ ਕਬਜ਼ਾ ਕਰ ਲਿਆ ਹੈ। ਸਖ਼ਤ ਮੁਕਾਬਲੇ ਅਤੇ ਭਾਰੀ ਹੰਗਾਮੇ ਦੇ ਵਿਚਕਾਰ ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਪਲਮਿੰਦਰ ਕੌਰ ਨੂੰ ਕਾਦੀਆਂ ਨਗਰ ਕੌਂਸਲ ਦਾ ਨਵਾਂ ਪ੍ਰਧਾਨ ਚੁਣ ਲਿਆ ਗਿਆ ਹੈ। ਇਸ ਦੇ ਨਾਲ ਹੀ ਪਾਰਟੀ ਦੇ ਹੀ ਨੀਟਾ ਮਾਹਲ ਨੇ ਮੀਤ ਪ੍ਰਧਾਨ (ਵਾਈਸ ਪ੍ਰੈਜ਼ੀਡੈਂਟ) ਦੇ ਅਹੁਦੇ ‘ਤੇ ਜਿੱਤ ਦਰਜ ਕੀਤੀ ਹੈ। ਇਸ ਜਿੱਤ ਨਾਲ ਆਮ ਆਦਮੀ ਪਾਰਟੀ ਨੇ ਵਿਰੋਧੀਆਂ ਨੂੰ ਪਛਾੜਦਿਆਂ ਇਲਾਕੇ ਵਿੱਚ ਆਪਣੀ ਸਿਆਸੀ ਪਕੜ ਹੋਰ ਮਜ਼ਬੂਤ ਕਰ ਲਈ ਹੈ।

ਪ੍ਰਧਾਨਗੀ ਦੀ ਇਸ ਚੋਣ ਪ੍ਰਕਿਰਿਆ ਦੇ ਸ਼ੁਰੂ ਹੋਣ ਤੋਂ ਪਹਿਲਾਂ ਹੀ ਕਾਦੀਆਂ ਨਗਰ ਕੌਂਸਲ ਦੇ ਦਫ਼ਤਰ ਦੇ ਬਾਹਰ ਅਤੇ ਅੰਦਰ ਮਾਹੌਲ ਬਹੁਤ ਤਣਾਅਪੂਰਨ ਹੋ ਗਿਆ। ਜਿਵੇਂ ਹੀ ਚੋਣ ਦੀ ਕਾਰਵਾਈ ਸ਼ੁਰੂ ਹੋਣ ਵਾਲੀ ਸੀ, ਓਥੇ ਮੌਜੂਦ ਆਮ ਆਦਮੀ ਪਾਰਟੀ ਅਤੇ ਮੁੱਖ ਵਿਰੋਧੀ ਧਿਰ ਕਾਂਗਰਸ ਦੇ ਵਰਕਰ ਆਹਮੋ-ਸਾਹਮਣੇ ਹੋ ਗਏ। ਦੋਵਾਂ ਧਿਰਾਂ ਦੇ ਵਰਕਰਾਂ ਵਿਚਾਲੇ ਪਹਿਲਾਂ ਤਿੱਖੀ ਬਹਿਸਬਾਜ਼ੀ ਹੋਈ, ਜਿਸ ਨੇ ਦੇਖਦਿਆਂ ਹੀ ਦੇਖਦਿਆਂ ਇੱਕ ਵੱਡੇ ਹੰਗਾਮੇ ਦਾ ਰੂਪ ਧਾਰਨ ਕਰ ਲਿਆ। ਸਥਿਤੀ ਇੰਨੀ ਵਿਗੜ ਗਈ ਕਿ ਦੋਵਾਂ ਪਾਰਟੀਆਂ ਦੇ ਸਮਰਥਕ ਅਤੇ ਵਰਕਰ ਆਪਸ ਵਿੱਚ ਹੱਥੋਪਾਈ ਅਤੇ ਝੜਪਦੇ ਹੋਏ ਵਿਖਾਈ ਦਿੱਤੇ।

ਮੌਕੇ ‘ਤੇ ਮੌਜੂਦ ਪੁਲਿਸ ਪ੍ਰਸ਼ਾਸਨ ਵੱਲੋਂ ਹਾਲਾਤ ‘ਤੇ ਕਾਬੂ ਪਾਉਣ ਲਈ ਕਾਫੀ ਜੱਦੋਜਹਿਦ ਕਰਨੀ ਪਈ ਅਤੇ ਮੁਸ਼ਕਿਲ ਨਾਲ ਦੋਵਾਂ ਧਿਰਾਂ ਨੂੰ ਸ਼ਾਂਤ ਕਰਵਾਇਆ ਗਿਆ। ਕਾਂਗਰਸੀ ਵਰਕਰਾਂ ਵੱਲੋਂ ਪ੍ਰਸ਼ਾਸਨ ਅਤੇ ਸੱਤਾਧਾਰੀ ਧਿਰ ‘ਤੇ ਧੱਕੇਸ਼ਾਹੀ ਦੇ ਦੋਸ਼ ਵੀ ਲਗਾਏ ਗਏ। ਭਾਰੀ ਸਿਆਸੀ ਡਰਾਮੇ ਅਤੇ ਹੰਗਾਮੇ ਦੇ ਬਾਵਜੂਦ ਚੋਣ ਪ੍ਰਕਿਰਿਆ ਨੂੰ ਅੱਗੇ ਵਧਾਇਆ ਗਿਆ। ਸੂਤਰਾਂ ਮੁਤਾਬਿਕ, ਆਮ ਆਦਮੀ ਪਾਰਟੀ ਦੇ ਹੱਕ ਵਿੱਚ ਬਹੁਮਤ ਹੋਣ ਕਾਰਨ ਪਲਮਿੰਦਰ ਕੌਰ ਦੇ ਨਾਂ ‘ਤੇ ਮੋਹਰ ਲੱਗੀ। ਪਲਮਿੰਦਰ ਕੌਰ ਨੂੰ ਨਗਰ ਕੌਂਸਲ ਦਾ ਪ੍ਰਧਾਨ ਅਤੇ ਨੀਟਾ ਮਾਹਲ ਨੂੰ ਮੀਤ ਪ੍ਰਧਾਨ ਚੁਣੇ ਜਾਣ ਦਾ ਅਧਿਕਾਰਤ ਐਲਾਨ ਹੁੰਦਿਆਂ ਹੀ ‘ਆਪ’ ਖੇਮੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਪਾਰਟੀ ਵਰਕਰਾਂ ਨੇ ਢੋਲ-ਧਮੱਕੇ ਨਾਲ ਅਤੇ ਲੱਡੂ ਵੰਡ ਕੇ ਇਸ ਜਿੱਤ ਦਾ ਜਸ਼ਨ ਮਨਾਇਆ।

ਆਪਣੀ ਜਿੱਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵ-ਨਿਯੁਕਤ ਪ੍ਰਧਾਨ ਪਲਮਿੰਦਰ ਕੌਰ ਨੇ ਪਾਰਟੀ ਹਾਈਕਮਾਂਡ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕੇ ਦੇ ਸਮੂਹ ਕੌਂਸਲਰਾਂ ਤੇ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਕਾਦੀਆਂ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਬਿਨ੍ਹਾਂ ਕਿਸੇ ਪੱਖਪਾਤ ਤੋਂ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਅਤੇ ਸ਼ਹਿਰ ਵਾਸੀਆਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਦੂਜੇ ਪਾਸੇ, ਮੀਤ ਪ੍ਰਧਾਨ ਬਣੇ ਨੀਟਾ ਮਾਹਲ ਨੇ ਵੀ ਕਿਹਾ ਕਿ ਵਿਰੋਧੀਆਂ ਵੱਲੋਂ ਚੋਣਾਂ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਲੋਕਤੰਤਰ ਦੀ ਜਿੱਤ ਹੋਈ ਹੈ ਅਤੇ ਉਹ ਸਾਰਿਆਂ ਨੂੰ ਨਾਲ ਲੈ ਕੇ ਚੱਲਣਗੇ।

 

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment