Join WhatsApp

Join Now

ਵੱਡੀ ਖ਼ਬਰ: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜਾਬ ਦੇ ਸਪੀਕਰ ਸਮੇਤ ਸਮੂਹ ਵਿਧਾਇਕ ਪੇਸ਼, ਜਥੇਦਾਰ ਵੱਲੋਂ ਲੰਬੀ ਪੁੱਛਗਿੱਛ

On: June 29, 2026 9:00 PM

 

ਵੱਡੀ ਖ਼ਬਰ: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜਾਬ ਦੇ ਸਪੀਕਰ ਸਮੇਤ ਸਮੂਹ ਵਿਧਾਇਕ ਪੇਸ਼, ਜਥੇਦਾਰ ਵੱਲੋਂ ਲੰਬੀ ਪੁੱਛਗਿੱਛ

ਅੰਮ੍ਰਿਤਸਰ, 29 ਜੂਨ 2026

ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮੇਤ ਸੂਬੇ ਦੇ ਸਾਰੇ ਵਿਧਾਇਕ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ। ਜ਼ਿਕਰਯੋਗ ਹੈ ਕਿ ਇਨ੍ਹਾਂ ਸਮੂਹ ਵਿਧਾਇਕਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਇੱਕ ਵਿਸ਼ੇਸ਼ ਮਾਮਲੇ ਦੇ ਸਬੰਧ ਵਿੱਚ ਤਲਬ ਕੀਤਾ ਗਿਆ ਸੀ।

ਜਥੇਦਾਰ ਵੱਲੋਂ ਨਿਰਧਾਰਿਤ ਕੀਤੇ ਗਏ ਸਮੇਂ ਮੁਤਾਬਿਕ, ਅੱਜ ਸਵੇਰ ਸਮੇਂ ਹੀ ਸਪੀਕਰ ਅਤੇ ਸਮੂਹ ਵਿਧਾਇਕਾਂ ਦਾ ਕਾਫ਼ਲਾ ਸਰਵਉੱਚ ਸਿੱਖ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਿਆ। ਪੇਸ਼ੀ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸਿੰਘ ਸਾਹਿਬਾਨਾਂ ਦੀ ਹਾਜ਼ਰੀ ਵਿੱਚ ਵਿਧਾਇਕਾਂ ਨਾਲ ਕਾਫ਼ੀ ਲੰਬੀ ਅਤੇ ਗੰਭੀਰ ਚਰਚਾ ਚੱਲੀ।

ਸੂਤਰਾਂ ਮੁਤਾਬਿਕ, ਇਸ ਬੰਦ ਕਮਰਾ ਇਕੱਤਰਤਾ ਦੌਰਾਨ ਜਥੇਦਾਰ ਸਾਹਿਬ ਵੱਲੋਂ ਤਲਬ ਕੀਤੇ ਗਏ ਮੁੱਦਿਆਂ ਨੂੰ ਲੈ ਕੇ ਸਪੀਕਰ ਅਤੇ ਵਿਧਾਇਕਾਂ ਕੋਲੋਂ ਸਿੱਧੇ ਸਵਾਲ-ਜਵਾਬ ਕੀਤੇ ਗਏ, ਜਿਸ ‘ਤੇ ਸਾਰਿਆਂ ਨੇ ਆਪਣਾ ਪੱਖ ਪੇਸ਼ ਕੀਤਾ। ਫਿਲਹਾਲ ਇਸ ਮਾਮਲੇ ‘ਤੇ ਅੰਤਿਮ ਫੈਸਲਾ ਜਾਂ ਅਗਲੀ ਕਾਰਵਾਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਾਅਦ ਵਿੱਚ ਜਾਰੀ ਕੀਤੀ ਜਾ ਸਕਦੀ ਹੈ।

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment