ਵੱਡੀ ਖ਼ਬਰ: ਪੰਜਾਬ ‘ਚ MC ਚੋਣਾਂ ਦਾ ਐਲਾਨ, ਨੋਟੀਫਿਕੇਸ਼ਨ ਜਾਰੀ

1346

 

Announcement of municipal elections in Punjab, notification issued

ਪੰਜਾਬ ਨੈੱਟਵਰਕ, ਚੰਡੀਗੜ੍ਹ-

Announcement of municipal elections in Punjab- ਠੰਢੇ ਮੌਸਮ ਦੇ ਵਿਚ ਸਿਆਸਤ ਫਿਰ ਗਰਮਾਉਣ ਜਾ ਰਹੀ ਹੈ। ਦਰਅਸਲ, ਸੂਬੇ ਦੇ ਅੰਦਰ ਨਗਰ ਨਿਗਮ ਚੋਣਾਂ ਦਾ ਐਲਾਨ ਹੋ ਗਿਆ ਹੈ। ਜਾਣਕਾਰੀ ਇਹ ਹੈ ਕਿ, ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਵਲੋਂ ਚੋਣਾਂ ਕਰਵਾਉਣ ਲਈ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਹੈ।

ਪੰਜਾਬ ਸਰਕਾਰ ਨੇ ਪੰਜ ਨਗਰ ਨਿਗਮਾਂ ਦੀਆਂ ਚੋਣਾਂ ਕਰਵਾਉਣ ਲਈ ਲਿਖਿਆ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਅਗਸਤ ਮਹੀਨੇ ਵਿੱਚ ਜਾਰੀ ਕੀਤੇ ਗਏ ਹੁਕਮਾਂ ਤੋਂ ਬਾਅਦ ਪੰਜਾਬ ਸਰਕਾਰ ਇਨ੍ਹਾਂ ਚੋਣਾਂ ਸਬੰਧੀ ਹਰਕਤ ਵਿੱਚ ਆਈ ਅਤੇ ਵਾਰਡਬੰਦੀ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਗਈ।

ਪੁਰੋਹਿਤ ਨੇ ਪੰਜਾਬ ਸਰਕਾਰ ਨੂੰ ਇਹ ਚੋਣਾਂ 15 ਨਵੰਬਰ ਤੋਂ ਪਹਿਲਾਂ ਕਰਵਾਉਣ ਲਈ ਕਿਹਾ ਸੀ, ਜਿਸ ਤੋਂ ਬਾਅਦ ਹੁਣ ਲੋਕਲ ਬਾਡੀ ਨੇ ਵੀ ਚੋਣ ਕਮਿਸ਼ਨ ਨੂੰ ਇਹ ਚੋਣਾਂ 15 ਨਵੰਬਰ ਤੋਂ ਪਹਿਲਾਂ ਕਰਵਾਉਣ ਲਈ ਕਿਹਾ ਹੈ।

ਲੋਕਲ ਬਾਡੀ ਵੱਲੋਂ ਜਾਰੀ ਪੱਤਰ ਅਨੁਸਾਰ ਸਰਕਾਰ ਨੂੰ 15 ਨਵੰਬਰ ਤੋਂ ਪਹਿਲਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਵਿੱਚ ਚੋਣਾਂ ਕਰਵਾਉਣੀਆਂ ਪੈਣਗੀਆਂ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)