Another Sarpanch attacked in Punjab- ਪੰਜਾਬ ਚ ਇੱਕ ਹੋਰ ਸਰਪੰਚ ਤੇ ਕਾਤਲਾਨਾ ਹਮਲਾ
ਹੁਸ਼ਿਆਰਪੁਰ, 5 ਜਨਵਰੀ 2026-
ਇਸ ਵੇਲੇ ਦੀ ਵੱਡੀ ਖ਼ਬਰ ਹੁਸ਼ਿਆਰਪੁਰ ਤੋਂ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਪਿੰਡ ਬੱਸੀ ਉਮਰ ਖ਼ਾਂ ਵਿੱਚ ਇੱਕ ਮੌਜੂਦਾ ਸਰਪੰਚ (Sarpanch Attacked) ‘ਤੇ ਕਾਤਲਾਨਾ ਹਮਲਾ ਕੀਤੇ ਜਾਣ ਦੀ ਸੂਚਨਾ ਮਿਲੀ ਹੈ।
ਮੀਡੀਆ ਰਿਪੋਰਟਾਂ ਦੇ ਮੁਤਾਬਿਕ, ਪਿੰਡ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਪਿੰਡ ਦੇ ਚੁਣੇ ਹੋਏ ਸਰਪੰਚ ਤੇ ਪਿੰਡ ਹੀ ਕੁੱਝ ਲੋਕਾਂ ਨੇ ਕਾਤਲਾਨਾ ਹਮਲਾ ਕਰ ਦਿੱਤਾ।
ਸਰਪੰਚ ਦੀ ਪਛਾਣ ਅਮਨਦੀਪ ਵਜੋਂ ਹੋਈ ਹੈ। ਹਮਲੇ ਕਾਰਨ ਅਮਨਦੀਪ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਅਤੇ ਉਸਨੂੰ ਸਥਾਨਕ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸਦੀ ਹਾਲਤ ਗੰਭੀਰ ਬਣੀ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਸਰਪੰਚ ਅਮਨਦੀਪ ਉੱਪਰ ਹਮਲਾ ਪਿੰਡ ਦੇ ਹੀ ਲੋਕਾਂ ਵੱਲੋਂ ਕੀਤਾ ਗਿਆ। ਹਮਲਾ ਕਰਨ ਵਾਲਿਆਂ ਨੇ ਤੇਜ਼ਧਾਰ ਹਥਿਆਰਾਂ ਦੇ ਨਾਲ ਇਹ ਹਮਲਾ ਸਰਪੰਚ (Sarpanch Attacked) ਉੱਪਰ ਕੀਤਾ।
ਦੂਜੇ ਪਾਸੇ, ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਪਾਰਟੀ ਮੌਕੇ ਤੇ ਪਹੁੰਚ ਗਈ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਨੇ ਦੱਸਿਆ ਕਿ ਉਨ੍ਹਾਂ ਦੇ ਵੱਲੋਂ ਇਸ ਘਟਨਾ ਸਬੰਧੀ ਮਾਮਲਾ ਦਰਜ ਕਰ ਲਿਆ ਹੈ ਅਤੇ ਹਮਲਾਵਰਾਂ ਦੀ ਪਛਾਣ ਕੀਤੀ ਜਾ ਰਹੀ ਹੈ।
ਪੁਲਿਸ ਦਾ ਦਾਅਵਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਪੁਲਿਸ ਨੇ ਕਿਹਾ ਕਿ ਕਾਨੂੰਨ ਨੂੰ, ਕਿਸੇ ਨੂੰ ਵੀ ਹੱਥ ਵਿੱਚ ਲੈਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। (Sarpanch Attacked)






