- ਲੋਕਾਂ ਨੂੰ ਅਮਨ ਕਾਨੂੰਨ ਬਣਾਈ ਰੱਖਣ ਦੀ ਅਪੀਲ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਅੰਦਰ ਪ੍ਰਸਾਸ਼ਨ ਦੇ ਵਲੋਂ ਧਾਰਾ 144 ਲਗਾ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਿਕ, ਇੰਟਰਨੈੱਟ ਸੇਵਾਵਾਂ ਤੇ ਐਸਐਮਐਸ ਸੇਵਾਵਾਂ ਬੰਦ ਕਰਨ ਦੇ ਨਾਲ ਨਾਲ ਸੂਬੇ ਦੇ ਕਈ ਜ਼ਿਲ੍ਹਿਆਂ ਦੇ ਅੰਦਰ ਧਾਰਾ 144 ਲਗਾ ਦਿੱਤੀ ਗਈ ਹੈ।
ਹੁਣ ਤੱਕ ਫ਼ਾਜ਼ਿਲਕਾ, ਸੰਗਰੂਰ, ਮਾਨਸਾ, ਫਿਰੋਜ਼ਪੁਰ, ਤਰਨਤਾਰਨ, ਗੁਰਦਾਸਪੁਰ, ਪਠਾਨਕੋਟ, ਮੋਹਾਲੀ, ਚੰਡੀਗੜ੍ਹ, ਨਵਾਂ ਸ਼ਹਿਰ ਅਤੇ ਮੁਕਤਸਰ ਤੋਂ ਇਲਾਵਾ ਹੋਰਨਾਂ ਜ਼ਿਲ੍ਹਿਆਂ ਦੇ ਅੰਦਰ ਧਾਰਾ 144 ਲਗਾ ਦਿੱਤੀ ਗਈ ਹੈ।
ਸਰਕਾਰ ਦੇ ਉੱਚ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਮੁਤਾਬਿਕ, ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਪਹਿਲਾਂ ਤੋਂ ਹੀ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ ਤੇ ਰੋਕ ਹੈ ਅਤੇ ਪਹਿਲਾਂ ਤੋਂ ਜਾਰੀ ਇਹ ਹੁਕਮ ਹਦੂਦ ਅੰਦਰ 31 ਮਾਰਚ 2023 ਤੱਕ ਲਾਗੂ ਹੈ। ਜਿਸਦੀ ਉਲੰਘਣਾ ਕਰਨ ਤੇ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਪ੍ਰਕਾਰ ਦੀਆਂ ਅਫਵਾਹਾਂ ਤੇ ਧਿਆਨ ਨਾ ਦੇਣ ਅਤੇ ਅਮਨ ਕਾਨੂੰਨ ਬਣਾਈ ਰੱਖਣ ਵਿਚ ਪ੍ਰਸ਼ਾਸਨ ਦਾ ਸਹਿਯੋਗ ਕਰਨ। ਉਨ੍ਹਾਂ ਨੇ ਕਿਹਾ ਕਿ ਜ਼ੇਕਰ ਕਿਸੇ ਨੇ ਵੀ ਕਾਨੂੰਨ ਆਪਣੇ ਹੱਥ ਵਿਚ ਲੈਣ ਦੀ ਕੋਸਿ਼ਸ ਕੀਤੀ ਤਾਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਨੇ ਲੋਕਾਂ ਨੂੰ ਆਪਸੀ ਭਾਈਚਾਰਾ ਬਣਾਈ ਰੱਖਣ ਦੀ ਵੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਜ਼ੇਕਰ ਕਿਸੇ ਨੇ ਸ਼ੋਸਲ ਮੀਡੀਆ ਤੇ ਕੋਈ ਅਫਵਾਹ ਫੈਲਾਈ ਜਾਂ ਕੋਈ ਗਲਤ ਸੂਚਨਾ ਫੈਲਾਈ ਤਾਂ ਉਸ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ।
ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ।
Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com
(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)