ਵੱਡੀ ਖ਼ਬਰ: ਸੁਖਬੀਰ ਬਾਦਲ ਅਤੇ ਪ੍ਰਤਾਪ ਬਾਜਵਾ ਵਲੋਂ ਭਗਵੰਤ ਮਾਨ ਦਾ ਚੈਲੰਜ ਕਬੂਲ

523

 

Bhagwant Mann challenge accepted by Sukhbir Badal and Pratap Bajwa

ਪੰਜਾਬ ਨੈੱਟਵਰਕ, ਚੰਡੀਗੜ੍ਹ-

Challenge Accepted- ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਵਿਰੋਧੀ ਧਿਰ ਦੇ ਨੇਤਾ ਤੇ ਸੀਨੀਅਰ ਕਾਂਗਰਸੀ ਲੀਡਰ ਪ੍ਰਤਾਪ ਸਿੰਘ ਬਾਜਵਾ ਦੇ ਵਲੋਂ ਵੀ ਸੀਐਮ ਭਗਵੰਤ ਮਾਨ ਦਾ ਚੈਲੰਜ ਕਬੂਲ ਕਰ ਲਿਆ ਗਿਆ ਹੈ। ਸੁਖਬੀਰ ਨੇ ਟਵੀਟ ਕਰਕੇ ਲਿਖਿਆ ਕਿ, ਭਗਵੰਤ ਮਾਨ ਤੇਰਾ ਚੈਲੇਂਜ ਮਨਜ਼ੂਰ ਹੈ। 1 ਨਵੰਬਰ ਤਾਂ ਅਜੇ ਬਹੁਤ ਦੂਰ ਹੈ। ਮੈਂ ਆ ਰਿਹਾ ਹਾਂ ਤੇਰੇ ਘਰ ਚੰਡੀਗੜ੍ਹ 10 ਅਕਤੂਬਰ ਨੂੰ। ਹਿੰਮਤ ਹੈ ਤਾਂ ਬਾਹਰ ਆਕੇ ਮਿਲਣਾ ਜ਼ਰੂਰ। ਪੰਜਾਬ ਦੇ ਪਾਣੀਆਂ ਸਮੇਤ ਸੂਬੇ ਦੇ ਹਰ ਮੁੱਦੇ ‘ਤੇ ਕਰਾਂਗੇ ਸਿੱਧੀ ਗੱਲਬਾਤ, ਉਹ ਵੀ ਸਾਰੇ ਮੀਡੀਆ ਦੇ ਸਾਹਮਣੇ। ਪਰ ਹਾਂ ਇੱਕ ਵਾਰ ਪੰਜਾਬ ਦੇ ਅਸਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀ ਓਥੇ ਹੀ ਬੁਲਾ ਲਈਂ ਕਿਉਂਕਿ ਤੇਰੇ ਪੱਲੇ ਤਾਂ ਕੁੱਝ ਹੈ ਨਹੀਂ, ਤੂੰ ਤਾਂ ਇਕੱਲਾ ਮੋਹਰਾ ਹੈਂ, ਇਸ ਕਰਕੇ ਤਾਂ ਤੂੰ ਮੁੱਕਰਨ ਲੱਗੇ ਵੀ ਮਿੰਟ ਲਾਉਂਦਾ ਹੈ।

ਇਸੇ ਤਰ੍ਹਾਂ ਪ੍ਰਤਾਪ ਬਾਜਵਾ ਨੇ ਵੀ ਟਵੀਟ ਕਰਕੇ ਲਿਖਿਆ ਹੈ ਕਿ, ਭਗਵੰਤ ਮਾਨ ਤੁਹਾਡੇ ਵੱਲੋਂ ਕੀਤਾ ਚੈਲੇਂਜ ਮੈਨੂੰ ਮਨਜ਼ੂਰ ਹੈ। ਇਹ ਬਹਿਸ ਸਰਕਾਰੀ ਇਮਾਰਤ (ਵਿਧਾਨ ਸਭਾ) ਵਿੱਚ ਨਹੀਂ ਬਲਕਿ ਕਿਸੇ ਸਾਂਝੀ ਆਮ ਜਗ੍ਹਾ ‘ਤੇ ਹੋਣੀ ਚਾਹੀਦੀ ਹੈ। ਬਹਿਸ ਦੀ ਅਗਵਾਈ ਦੇਸ਼ ਦੀ ਮਾਣਯੋਗ ਸੁਪਰੀਮ ਕੋਰਟ ਦਾ ਕੋਈ ਰਿਟਾਇਰ ਜੱਜ ਜਾਂ ਜਿਹੜੀ ਸ਼ਖ਼ਸੀਅਤ ‘ਤੇ 4 ਸਿਆਸੀ ਧਿਰਾਂ ਸਹਿਮਤੀ ਪ੍ਰਗਟ ਕਰਨ ਦੇ ਦੁਆਰਾ ਹੋਣੀ ਚਾਹੀਦੀ ਹੈ।

ਦੱਸ ਦਈਏ ਕਿ, ਅੱਜ ਸਵੇਰੇ ਹੀ ਸੀਐਮ ਭਗਵੰਤ ਮਾਨ ਦੇ ਵਲੋਂ ਆਪਣੇ ਵਿਰੋਧੀਆਂ ਨੂੰ ਚੁਣੌਤੀ ਦਿੰਦੇ ਹੋਏ ਟਵੀਟ ਕਰਕੇ ਲਿਖਿਆ ਸੀ ਕਿ, ਭਾਜਪਾ ਪ੍ਰਧਾਨ ਜਾਖੜ ਜੀ , ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਅਤੇ ਕਾਂਗਰਸ ਦੇ ਰਾਜਾ ਵੜਿੰਗ-ਪ੍ਰਤਾਪ ਬਾਜਵਾ ਜੀ ਨੂੰ ਮੇਰਾ ਖੁੱਲਾ ਸੱਦਾ ਹੈ ਕਿ ਰੋਜ਼-ਰੋਜ਼ ਦੀ ਕਿੱਚ ਕਿੱਚ ਨਾਲੋਂ ਆਜੋ ਆਪਾਂ ਪੰਜਾਬੀਆਂ ਅਤੇ ਮੀਡੀਆ ਸਾਹਮਣੇ ਬੈਠ ਕੇ ਪੰਜਾਬ ਨੂੰ ਹੁਣ ਤੱਕ ਕੀਹਨੇ ਕਿਵੇਂ ਲੁੱਟਿਆ, ਭਾਈ-ਭਤੀਜੇ ਸਾਲੇ-ਜੀਜੇ, ਮਿੱਤਰ ਮੁਲਾਹਜ਼ੇ, ਟੋਲ ਪਲਾਜੇ,ਜਵਾਨੀ ਕਿਸਾਨੀ,ਵਪਾਰ-ਦੁਕਨਦਾਰ, ਗੁਰੂਆਂ ਦੀ ਬਾਣੀ,ਨਹਿਰਾਂ ਦਾ ਪਾਣੀ..ਸਾਰੇ ਮੁੱਦਿਆਂ ਤੇ ਲਾਈਵ ਬਹਿਸ ਕਰੀਏ..ਤੁਸੀਂ ਆਪਣੇ ਨਾਲ ਕਾਗਜ਼ ਵੀ ਲਿਆ ਸਕਦੇ ਹੋ ਪਰ ਮੈਂ ਮੂੰਹ ਜ਼ੁਬਾਨੀ ਬੋਲਾਂਗਾ..1 ਨਵੰਬਰ ‘ਪੰਜਾਬ ਦਿਵਸ” ਵਾਲਾ ਦਿਨ ਠੀਕ ਰਹੇਗਾ..ਤੁਹਾਨੂੰ ਤਿਆਰੀ ਲਈ ਟਾਈਮ ਵੀ ਮਿਲ ਜਾਵੇਗਾ.. ਮੇਰੀ ਤਾਂ ਪੂਰੀ ਤਿਆਰੀ ਐ ਕਿਉਂਕਿ ਸੱਚ ਬੋਲਣ ਵਾਸਤੇ ਰੱਟੇ ਨਹੀਂ ਲਾਉਣੇ ਪੈਂਦੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)