Join WhatsApp

Join Now

ਵੱਡੀ ਖ਼ਬਰ: CM ਮਾਨ ਦੇ ਸ਼ਹਿਰ ਸੰਗਰੂਰ ‘ਚ BJP ਦਫ਼ਤਰ ‘ਤੇ ਪੈਟਰੋਲ ਬੰਬ ਨਾਲ ਹਮਲਾ

On: July 27, 2026 12:34 PM

 

ਵੱਡੀ ਖ਼ਬਰ: ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ‘ਚ ਭਾਜਪਾ (BJP) ਦਫ਼ਤਰ ‘ਤੇ ਪੈਟਰੋਲ ਬੰਬ ਨਾਲ ਹਮਲਾ

“ਜੇ ਸੀਐੱਮ ਦਾ ਆਪਣਾ ਜ਼ਿਲ੍ਹਾ ਸੁਰੱਖਿਅਤ ਨਹੀਂ ਤਾਂ ਪੰਜਾਬ ਦਾ ਕੀ ਬਣੂ?”- ਸੰਗਰੂਰ ‘ਚ ਭਾਜਪਾ ਦਫ਼ਤਰ ‘ਤੇ ਹਮਲੇ ਤੋਂ ਬਾਅਦ ਬੀਜੇਪੀ (BJP) ਦਾ ਸਰਕਾਰ ‘ਤੇ ਤਿੱਖਾ ਨਿਸ਼ਾਨਾ

ਸੰਗਰੂਰ, 27 ਜੁਲਾਈ 2026:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰੇਲੂ ਜ਼ਿਲ੍ਹੇ ਸੰਗਰੂਰ ਤੋਂ ਇੱਕ ਬਹੁਤ ਹੀ ਖ਼ਾਸ ਅਤੇ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। ਇੱਥੇ ਦੇਰ ਰਾਤ ਭਾਰਤੀ ਜਨਤਾ ਪਾਰਟੀ (BJP) ਦੇ ਜ਼ਿਲ੍ਹਾ ਦਫ਼ਤਰ ‘ਤੇ ਅਣਪਛਾਤੇ ਸ਼ਰਾਰਤੀ ਅਨਸਰਾਂ ਵੱਲੋਂ ਪੈਟਰੋਲ ਬੰਬ ਨਾਲ ਹਮਲਾ ਕੀਤਾ ਗਿਆ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ ਅਤੇ ਰਾਜਸੀ ਗਲਿਆਰਿਆਂ ਵਿੱਚ ਤਰਥੱਲੀ ਮਚ ਗਈ ਹੈ। ਭਾਜਪਾ ਨੇਤਾਵਾਂ ਦਾ ਦਾਅਵਾ ਹੈ ਕਿ ਇਹ ਹਮਲਾ ਦੇਰ ਰਾਤ ਕਰੀਬ 2 ਵਜੇ ਕੀਤਾ ਗਿਆ ਅਤੇ ਇਹ ਸਾਰੀ ਵਾਰਦਾਤ ਨਜ਼ਦੀਕ ਲੱਗੇ ਸੀਸੀਟੀਵੀ (CCTV) ਕੈਮਰਿਆਂ ਵਿੱਚ ਕੈਦ ਹੋ ਗਈ ਹੈ।

ਭਾਰਤੀ ਜਨਤਾ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਇਸ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਬੀਜੇਪੀ ਲੀਡਰਾਂ ਦਾ ਕਹਿਣਾ ਹੈ ਕਿ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਦੇ ਮਨਾਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਪੈਦਾ ਕਰਨ ਦੇ ਮਕਸਦ ਨਾਲ ਹੀ ਇਹ ਕਾਇਰਾਨਾ ਹਮਲਾ ਕੀਤਾ ਗਿਆ ਹੈ। ਭਾਜਪਾ ਲੀਡਰਾਂ ਨੇ ਸੂਬਾ ਸਰਕਾਰ ਅਤੇ ਕਾਨੂੰਨ ਵਿਵਸਥਾ ‘ਤੇ ਤਿੱਖੇ ਸਵਾਲ ਖੜ੍ਹੇ ਕਰਦਿਆਂ ਕਿਹਾ, “ਜਦੋਂ ਮੁੱਖ ਮੰਤਰੀ ਦਾ ਆਪਣਾ ਜ਼ਿਲ੍ਹਾ ਹੀ ਸੁਰੱਖਿਅਤ ਨਹੀਂ ਹੈ ਅਤੇ ਜਿੱਥੇ ਸਭ ਤੋਂ ਵੱਧ ਕ੍ਰਾਈਮ (ਅਪਰਾਧ) ਹੋ ਰਿਹਾ ਹੈ, ਤਾਂ ਪੂਰੇ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਦਾ ਕੀ ਹਾਲ ਹੋਵੇਗਾ?”

ਪਾਰਟੀ ਨੇਤਾਵਾਂ ਨੇ ਆਰੋਪ ਲਾਇਆ ਕਿ ਪੂਰੇ ਪੰਜਾਬ ਵਿੱਚ ਦਿਨ-ਬ-ਦਿਨ ਅਪਰਾਧਿਕ ਘਟਨਾਵਾਂ ਵਧ ਰਹੀਆਂ ਹਨ ਅਤੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣ ਵਿੱਚ ਸਰਕਾਰ ਅਤੇ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਕਾਮ ਸਿੱਧ ਹੋ ਰਿਹਾ ਹੈ। ਘਟਨਾ ਦੀ ਇਤਲਾਹ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਵਿੱਚ ਭਾਜੜਾਂ ਪੈ ਗਈਆਂ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਐੱਸ.ਪੀ.ਡੀ. (SPD) ਦਵਿੰਦਰ ਅਤਰੀ, ਡੀ.ਐੱਸ.ਪੀ. ਸੰਗਰੂਰ ਅਤੇ ਥਾਣਾ ਐੱਸ.ਐੱਚ.ਓ. ਸਮੇਤ ਪੁਲਿਸ ਦੀਆਂ ਉੱਚ ਪੱਧਰੀ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚੀਆਂ ਅਤੇ ਘਟਨਾ ਸਥਾਨ ਦਾ ਮੁਆਇਨਾ ਕੀਤਾ।

ਮੀਡੀਆ ਨਾਲ ਗੱਲਬਾਤ ਕਰਦਿਆਂ ਐੱਸ.ਪੀ.ਡੀ. ਦਵਿੰਦਰ ਅਤਰੀ ਨੇ ਦੱਸਿਆ ਕਿ ਸਵੇਰੇ ਭਾਜਪਾ ਦਫ਼ਤਰ ਦੇ ਆਗੂਆਂ ਵੱਲੋਂ ਮੈਸੇਜ ਰਾਹੀਂ ਸੂਚਨਾ ਮਿਲੀ ਸੀ ਕਿ ਬੀਜੇਪੀ ਦਫ਼ਤਰ ਦੇ ਬਾਹਰ ਸ਼ੀਸ਼ੇ ਦੀਆਂ ਬੋਤਲਾਂ ਦੇ ਟੁਕੜੇ ਪਏ ਹਨ। ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜਦੋਂ ਇੰਸਪੈਕਸ਼ਨ (ਜਾਂਚ) ਕੀਤੀ ਤਾਂ ਪਤਾ ਲੱਗਾ ਕਿ ਬੀਅਰ ਦੀ ਬੋਤਲ ਵਿੱਚ ਪੈਟਰੋਲ ਪਾ ਕੇ ਅਤੇ ਉੱਪਰ ਬੱਤੀ/ਕੱਪੜਾ ਲਗਾ ਕੇ ਇੱਕ ਦੇਸੀ ਪੈਟਰੋਲ ਬੰਬ ਤਿਆਰ ਕੀਤਾ ਗਿਆ ਸੀ।

ਪੁਲਿਸ ਅਧਿਕਾਰੀ ਅਨੁਸਾਰ, ਅਣਪਛਾਤੇ ਬਦਮਾਸ਼ਾਂ ਵੱਲੋਂ ਇਹ ਪੈਟਰੋਲ ਬੰਬ ਇਮਾਰਤ ਦੀ ਬਾਹਰਲੀ ਕੰਧ ਦੇ ਉੱਪਰੋਂ ਅੰਦਰ ਵੱਲ ਸੁੱਟਿਆ ਗਿਆ ਸੀ, ਜੋ ਕਿ ਬਿਲਡਿੰਗ ‘ਤੇ ਲੱਗੇ ਦੋ ਏਸੀ (AC) ਦੇ ਵਿਚਕਾਰ ਜਾ ਕੇ ਡਿੱਗਿਆ। ਬੋਤਲ ਟੁੱਟਣ ਕਾਰਨ ਉੱਥੇ ਅੱਗ ਦੇ ਨਿਸ਼ਾਨ ਵੀ ਸਾਫ਼ ਦੇਖੇ ਗਏ ਹਨ।

ਐੱਸ.ਪੀ.ਡੀ. ਦਵਿੰਦਰ ਅਤਰੀ ਨੇ ਆਖਿਆ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਸੀਸੀਟੀਵੀ ਫੁਟੇਜ ਖੰਘਾਲੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ। ਉਨ੍ਹਾਂ ਭਰੋਸਾ ਦਿਵਾਇਆ ਕਿ ਪੁਲਿਸ ਵੱਲੋਂ ਤੁਰੰਤ ਧਾਰਾਵਾਂ ਤਹਿਤ ਪਰਚਾ (FIR) ਦਰਜ ਕੀਤਾ ਜਾ ਰਹਾ ਹੈ ਅਤੇ ਜਿਨ੍ਹਾਂ ਵੀ ਬਦਮਾਸ਼ਾਂ ਨੇ ਇਹ ਹਰਕਤ ਕੀਤੀ ਹੈ, ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment