ਵੱਡੀ ਖ਼ਬਰ: ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੇ ਦਿੱਤਾ ਅਸਤੀਫਾ

On: ਮਾਰਚ 21, 2026 11:33 ਪੂਃ ਦੁਃ

 

ਵੱਡੀ ਖ਼ਬਰ: ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੇ ਦਿੱਤਾ ਅਸਤੀਫਾ

ਪੰਜਾਬ ਨੈੱਟਵਰਕ

ਚੰਡੀਗੜ੍ਹ, 21 ਮਾਰਚ 2026: 

ਪੰਜਾਬ ਦੀ ਰਾਜਨੀਤੀ ਤੋਂ ਇਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਉਨ੍ਹਾਂ ਦਾ ਅਸਤੀਫਾ ਤੁਰੰਤ ਪ੍ਰਭਾਵ ਨਾਲ ਸਵੀਕਾਰ ਕਰ ਲਿਆ ਹੈ।

ਸੂਤਰਾਂ ਮੁਤਾਬਕ, ਦੱਸਿਆ ਜਾ ਰਿਹਾ ਹੈ ਕਿ ਪਿਛਲੇ ਕੁਝ ਸਮੇਂ ਤੋਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਇੱਕ ਵਿਵਾਦਤ ਵੀਡੀਓ (Controversial Video) ਤੋਂ ਬਾਅਦ ਇਹ ਵੱਡੀ ਕਾਰਵਾਈ ਹੋਈ ਹੈ। ਵਿਰੋਧੀ ਧਿਰਾਂ ਲਗਾਤਾਰ ਮੰਤਰੀ ਦੇ ਅਸਤੀਫੇ ਦੀ ਮੰਗ ਕਰ ਰਹੀਆਂ ਸਨ।

ਸੂਤਰਾਂ ਅਨੁਸਾਰ, ਮੁੱਖ ਮੰਤਰੀ ਭਗਵੰਤ ਮਾਨ ਨੇ ਨਾ ਸਿਰਫ਼ ਅਸਤੀਫਾ ਸਵੀਕਾਰ ਕੀਤਾ ਹੈ, ਸਗੋਂ ਪੰਜਾਬ ਦੇ ਮੁੱਖ ਸਕੱਤਰ (Chief Secretary) ਨੂੰ ਇਸ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਨ ਦੇ ਹੁਕਮ ਵੀ ਜਾਰੀ ਕੀਤੇ ਹਨ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਤਰ੍ਹਾਂ ਦੀ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

 

Join WhatsApp

Join Now

1 thought on “ਵੱਡੀ ਖ਼ਬਰ: ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੇ ਦਿੱਤਾ ਅਸਤੀਫਾ”

Leave a Comment