Join WhatsApp

Join Now

ਵੱਡੀ ਖ਼ਬਰ: ਸੇਵਾ ਕੇਂਦਰਾਂ ਦੇ ਸਮੇਂ ਵਿੱਚ ਬਦਲਾਅ, 1 ਜੁਲਾਈ ਤੋਂ ਨਵੇਂ ਸ਼ਡਿਊਲ ਮੁਤਾਬਕ ਖੁੱਲ੍ਹਣਗੇ ਸੈਂਟਰ

On: June 30, 2026 5:55 PM

 

ਵੱਡੀ ਖ਼ਬਰ: ਸੇਵਾ ਕੇਂਦਰਾਂ ਦੇ ਸਮੇਂ ਵਿੱਚ ਬਦਲਾਅ, 1 ਜੁਲਾਈ ਤੋਂ ਨਵੇਂ ਸ਼ਡਿਊਲ ਮੁਤਾਬਕ ਖੁੱਲ੍ਹਣਗੇ ਸੈਂਟਰ

ਚੰਡੀਗੜ੍ਹ, 30 ਜੂਨ 2026-

ਪੰਜਾਬੀਆਂ ਵਾਸੀਆਂ ਲਈ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ 1 ਜੁਲਾਈ ਤੋਂ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਦੇ ਕੰਮ ਕਰਨ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਸਾਰੇ ਸੇਵਾ ਕੇਂਦਰ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਕੰਮ ਕਰਨਗੇ।

ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 1 ਜੁਲਾਈ ਤੋਂ ਸਾਰੇ ਸਰਕਾਰੀ ਦਫ਼ਤਰਾਂ ਲਈ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ। ਇਸੇ ਤਹਿਤ ਨਾਗਰਿਕਾਂ ਦੀ ਸਹੂਲਤ ਅਤੇ ਜਨਤਕ ਸੇਵਾਵਾਂ ਨੂੰ ਸੁਚਾਰੂ ਤੇ ਬਿਨਾਂ ਕਿਸੇ ਰੁਕਾਵਟ ਦੇ ਲੋਕਾਂ ਤੱਕ ਪਹੁੰਚਾਉਣ ਲਈ ਸੇਵਾ ਕੇਂਦਰਾਂ ਦਾ ਸਮਾਂ ਵੀ ਬਦਲਿਆ ਗਿਆ ਹੈ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ, ਗਰਮੀਆਂ ਦੇ ਮੌਸਮ ਕਾਰਨ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 3:30 ਵਜੇ ਤੱਕ ਸੀ, ਜੋ ਕਿ ਹੁਣ ਬਦਲ ਜਾਵੇਗਾ।

ਬੁਲਾਰੇ ਨੇ ਦੱਸਿਆ ਕਿ ਨਵੇਂ ਸ਼ਡਿਊਲ ਦੇ ਮੁਤਾਬਕ ਵੀ ਲੋਕਾਂ ਨੂੰ ਸਾਰੀਆਂ ਮੁੱਖ ਸਹੂਲਤਾਂ ਨਿਰੰਤਰ ਮਿਲਦੀਆਂ ਰਹਿਣਗੀਆਂ। ਸੇਵਾ ਕੇਂਦਰਾਂ ‘ਤੇ ਜਨਮ ਅਤੇ ਮੌਤ ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ (Domicile), ਜਾਤੀ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਜ਼ਮੀਨੀ ਰਿਕਾਰਡ (ਫਰਦ), ਵਿਆਹ ਰਜਿਸਟ੍ਰੇਸ਼ਨ ਸਮੇਤ ਹੋਰ ਕਈ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਉਪਲਬਧ ਰਹਿਣਗੀਆਂ।

ਉਨ੍ਹਾਂ ਨੇ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ 1 ਜੁਲਾਈ ਤੋਂ ਇਸ ਨਵੇਂ ਸਮੇਂ (ਸਵੇਰੇ 9 ਤੋਂ ਸ਼ਾਮ 5 ਵਜੇ) ਨੂੰ ਧਿਆਨ ਵਿੱਚ ਰੱਖਦੇ ਹੋਏ ਹੀ ਸੇਵਾ ਕੇਂਦਰਾਂ ਵਿੱਚ ਆਉਣ ਅਤੇ ਸਰਕਾਰ ਦੀਆਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।

ਇਸ ਦੇ ਨਾਲ ਹੀ ਉਨ੍ਹਾਂ ਨੇ ਸੇਵਾ ਕੇਂਦਰਾਂ ਦੇ ਸਟਾਫ਼ ਨੂੰ ਸਖ਼ਤ ਹਦਾਇਤ ਕੀਤੀ ਹੈ ਕਿ ਆਉਣ ਵਾਲੇ ਨਾਗਰਿਕਾਂ ਨੂੰ ਬਿਨਾਂ ਕਿਸੇ ਦੇਰੀ ਦੇ, ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ ਤਾਂ ਜੋ ਜਨਤਾ ਨੂੰ ਕੋਈ ਪਰੇਸ਼ਾਨੀ ਨਾ ਹੋਵੇ।

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment